ਪੰਜਾਬ ਦੇ ਇੱਕ ਸ਼ਹਿਰ ਵਿਚ ਬੀਤੇ ਐਤਵਾਰ ਨੂੰ 18 ਸਾਲਾ ਕੁੜੀ ਨੂੰ ਨਸ਼ੀਲੀ ਚੀਜ਼ ਖੁਆ ਕੇ 3 ਦਰਿੰਦਿਆਂ ਨੇ ਉਸ ਨਾਲ ਸਮੂਹਿਕ ਜਬਰ ਜਨਾਹ ਕੀਤਾ ਸੀ। ਪੀੜਤਾ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਹਾਲਤ ਜ਼ਿਆਦਾ ਨਾਜ਼ੁਕ ਹੋ ਕਾਰਨ ਉਸ ਦੀ ਅੱਜ ਮੌਤ ਹੋ ਗਈ।
ਜਬਰ ਜਨਾਹ ਦਾ ਸ਼ਿਕਾਰ ਹੋਈ ਕੁੜੀ ਦੀ ਮੌਤ ਦੀ ਖਬਰ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਉਸ ‘ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਮਨੀਸ਼ਾ ਗੁਲਾਟੀ ਵੱਲੋਂ ਸੋ ਮੋਟੇ ਲੈਂਦੇ ਹੋਏ ਪੁਲਿਸ ਨੂੰ ਇਸ ਦੀ ਪੁਖਤਾ ਜਾਂਚ ਕਰਨ ਲਈ ਕਿਹਾ ਗਿਆ ਹੈ। ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਹੁਕਮ ਦਿੱਤੇ ਹਨ ਕਿ ਦਰਜ ਕੇਸ ‘ਤੇ ਕਿਸੇ ਸੀਨੀਅਰ ਅਧਿਕਾਰੀ ਤੋਂ ਪੜਤਾਲ/ਕਾਰਵਾਈ ਕਰਵਾਈ ਜਾਵੇ ਤੇ ਕੀਤੀ ਗਈ ਕਾਰਵਾਈ ਸਬੰਧੀ ਕਮਿਸ਼ਨ ਨੂੰ 25.10.2021 ਤੱਕ ਰਿਪੋਰਟ ਕੀਤੀ ਜਾਵੇ ਤਾਂ ਜੋ ਉਸ ਮੁਤਾਬਕ ਇਸ ਕੇਸ ਵਿਚ ਅਗਲੀ ਕਾਰਵਾਈ ਕੀਤੀ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
ਪੀੜਤ ਕੁੜੀ ਨੇ ਦੱਸਿਆ ਸੀ ਕਿ ਜਦੋਂ ਉਹ ਖੇਤਾਂ ’ਚ ਇਕੱਲੀ ਸੀ ਤਾਂ ਉਸ ਕੋਲ 3 ਨੌਜਵਾਨ ਆਏ, ਜਿਨ੍ਹਾਂ ਨੇ ਉਸ ਨੂੰ ਕੋਈ ਨਸ਼ੀਲੀ ਚੀਜ਼ ਖੁਆ ਦਿੱਤੀ ਅਤੇ ਫਿਰ ਉਸ ਨਾਲ ਵਾਰੀ-ਵਾਰੀ ਸਮੂਹਿਕ ਜਬਰ-ਜ਼ਿਨਾਹ ਕੀਤਾ। ਦਵਾਈ ’ਚ ਨਸ਼ਾ ਹੋਣ ਕਾਰਨ ਕੁੜੀ ਉੱਥੇ ਹੀ ਬੇਹੋਸ਼ ਹੋ ਕੇ ਡਿੱਗ ਗਈ। ਕੁੜੀ ਨੂੰ ਇਲਾਜ ਲਈ ਲੁਧਿਆਣਾ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ ਜਿਥੇ ਉਸ ਦੀ ਮੌਤ ਹੋ ਗਈ। ਗੈਂਗਰੇਪ ਦੇ ਕਥਿਤ ਦੋਸ਼ ਹੇਠ ਤਿੰਨ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਨ੍ਹਾਂ ’ਚੋਂ ਇੱਕ ਨਾਬਾਲਗ ਹੈ ਅਤੇ ਉਸ ਦੀ ਉਮਰ ਕਰੀਬ 15-16 ਸਾਲ ਹੈ। ਮਾਛੀਵਾੜਾ ਪੁਲਸ ਵੱਲੋਂ ਇਸ ਸਬੰਧੀ ਬੇਸ਼ੱਕ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ।