ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਆਪਣਾ ਵੱਡਾ ਭਰਾ ਕਹਿਣ ‘ਤੇ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਆ ਗਏ ਹਨ।
ਸਿੱਧੂ ਦੇ ਇਸ ਬਿਆਨ ‘ਤੇ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਡਾ.ਸੁਭਾਸ਼ ਸ਼ਰਮਾ ਨੇ ਵੱਡਾ ਹਮਲਾ ਬੋਲਦਿਆਂ ਕਿਹਾ ਕਿ ਸਿੱਧੂ ਸਾਹਿਬ ਪਿਛਲੇ ਦਿਨੀਂ ਪਾਕਿਸਤਾਨ ਦੇ ਆਰਮੀ ਚੀਫ ਨੂੰ ਜੱਫੀ ਪਾ ਕੇ ਇਮਰਾਨ ਖਾਨ ਦੀ ਤਾਰੀਫ ਕਰਦੇ ਰਹੇ ਹਨ। ਮੈਂ ਸਿੱਧੂ ਨੂੰ ਯਾਦ ਕਰਾਉਣਾ ਚਾਹੁੰਦਾ ਹਾਂ ਕਿ ਜਦੋਂ ਉਨ੍ਹਾਂ ਦਾ ਵੱਡਾ ਭਰਾ ਇਮਰਾਨ ਖਾਨ ਤਾਲਿਬਾਨ ਨਾਲ ਅਫਗਾਨਿਸਤਾਨ ‘ਤੇ ਹਮਲਾ ਕਰਦਾ ਹੈ ਤਾਂ ਉਥੋਂ ਦੇ ਸਿੱਖਾਂ ਅਤੇ ਹਿੰਦੂਆਂ ਨੂੰ ਕਿਵੇਂ ਭਾਰਤ ਆ ਕੇ ਸ਼ਰਨ ਲੈਣੀ ਪੈਂਦੀ ਹੈ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਉਨ੍ਹਾਂ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਅਤੇ ਜਿਸ ਤਰ੍ਹਾਂ ਉਨ੍ਹਾਂ ਦਾ ਵੱਡਾ ਭਰਾ ਇਮਰਾਨ ਖਾਨ ਜੇਹਾਦੀਆਂ ਨੂੰ ਕਸ਼ਮੀਰ ਭੇਜ ਰਿਹਾ ਹੈ। ਜਿਸ ਕਾਰਨ ਸਾਡੇ ਪੰਜਾਬ ਦੇ ਬੱਚਿਆਂ ਸਮੇਤ ਭਾਰਤ ਦੇ ਜਵਾਨ ਸ਼ਹੀਦ ਹੋ ਰਹੇ ਹਨ। ਘੱਟੋ-ਘੱਟ ਆਪਣੇ ਵੱਡੇ ਭਰਾ ਨੂੰ ਤਾਂ ਸਮਝਾਓ ਕਿ ਉਹ ਅਜਿਹੀਆਂ ਅੱਤਵਾਦੀ ਸਰਗਰਮੀਆਂ ਨੂੰ ਉਤਸ਼ਾਹਿਤ ਨਾ ਕਰੇ।