ਕੈਨੇਡਾ ਵਿਚ ਸੜਕ ਹਾਦਸਿਆਂ ਦੌਰਾਨ ਹੋਣ ਵਾਲੀਆਂ ਮੌਤਾਂ ਦਾ ਸਿਲਸਿਲਾ ਜਾਰੀ ਹੈ। ਆਏ ਦਿਨ ਕਿਸੇ ਨਾ ਕਿਸੇ ਪੰਜਾਬੀ ਦੀ ਮੌਤ ਦੀ ਖਬਰ ਸਾਹਮਣੇ ਆਉਂਦੀ ਰਹਿੰਦਾੀ ਹੈ। ਅਜਿਹਾ ਹੀ ਇਕ ਮਾਮਲਾ ਫਿਰ ਤੋਂ ਸਾਹਮਣੇ ਆਇਆ ਹੈ ਜਿਥੇ 29 ਸਾਲਾ ਗਗਨਦੀਪ ਕੌਰ ਦੀ ਮੌਤ ਸੜਕ ਹਾਦਸੇ ਦੌਰਾਨ ਹੋ ਗਈ।

ਮਿਲੀ ਜਾਣਕਾਰੀ ਮੁਤਾਬਕ ਗਗਨਦੀਪ ਕੌਰ 5 ਦਸੰਬਰ ਨੂੰ ਕੰਮ ਉਤੇ ਜਾ ਰਹੀ ਸੀ। ਇਸੇ ਦੌਰਾਨ ਸੜਕ ਪਾਰ ਕਰਦਿਆਂ ਉਸ ਨਾਲ ਹਾਦਸਾ ਵਾਪਰ ਗਿਆ। ਗਗਨਦੀਪ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ ਤੇ ਉਸ ਦੀ ਮੌਕੇ ‘ਤੇ ਮੌਤ ਹੋ ਗਈ। ਉਹ ਕੈਨਡਾ ਦੇ ਮਾਂਟਰੀਅਲ ਵਿਚ ਰਹਿੰਦੀ ਸੀ ਤੇ ਗਗਨਦੀਪ ਆਪਣੇ ਪਿੱਛੇ 6 ਸਾਲਾ ਧੀ ਤੇ ਪਤੀ ਨੂੰ ਛੱਡ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “























