ਆਰਮੀ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਲਈ ਚੰਗੀ ਖਬਰ ਹੈ। ਆਰਮੀ ਵੈਲਫੇਅਰ ਐਜੂਕੇਸ਼ਨ ਸੋਸਾਇਟੀ (AWES) ਨੇ ਪੰਜਾਬ ਦੇ ਸਾਰੇ ਆਰਮੀ ਸਕੂਲਾਂ ਵਿਚ ਪੰਜਾਬੀ ਭਾਸ਼ਾ ਪੜ੍ਹਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। AWES ਵੱਲੋਂ ਦੇਸ਼ ਭਰ ਦੇ ਸਾਰੇ ਆਰਮੀ ਸਕੂਲਾਂ ਵਿਚ 156 ਖੇਤਰੀ ਭਾਸ਼ਾਵਾਂ ਨੂੰ ਪੜ੍ਹਾਉਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ।
ਹਾਲਾਂਕਿ ਇਹ ਖੇਤਰੀ ਭਾਸ਼ਾਵਾਂ 6 ਤੋਂ 8ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੂੰ ਪੜ੍ਹਾਈਆਂ ਜਾਣਗੀਆਂ। ਹਾਲਾਂਕਿ ਹਰੇਕ ਕਲਾਸ ਵਿਚ ਘੱਟੋ-ਘੱਟ 15 ਵਿਦਿਆਰਥੀ ਕਿਸੇ ਵੀ ਖੇਤਰੀ ਭਾਸ਼ਾ ਨੂੰ ਪੜ੍ਹਨ ਲਈ ਹੋਣੇ ਚਾਹੀਦੇ ਹਨ। ਰਿਪਨਜੋਤ ਕੌਰ, ਆਰਮੀ ਸਕੂਲ ਦੀ ਸਾਬਕਾ ਅਧਿਆਪਕਾ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਆਰਮੀ ਸਕੂਲਾਂ ਵਿਚ ਪੰਜਾਬੀ ਭਾਸ਼ਾ ਨੂੰ ਪੜ੍ਹਾਇਆ ਜਾਵੇ। ਉਨ੍ਹਾਂ ਵੱਲੋਂ ਅਧਿਕਾਰੀਆਂ ਨੂੰ ਚਿੱਠੀ ਵੀ ਲਿਖੀ ਗਈ ਤੇ ਉਨ੍ਹਾਂ ਨੇ ਸਕੂਲਾਂ ਵਿਚ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਵੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ।
ਵੀਡੀਓ ਲਈ ਕਲਿੱਕ ਕਰੋ -:
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
ਇਹ ਵੀ ਪੜ੍ਹੋ : ਹਰਪਾਲ ਚੀਮਾ ਵੱਲੋਂ ਗੰਨਾਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਟਾਸਕਫੋਰਸ ਦੇ ਗਠਨ ਦਾ ਐਲਾਨ
ਉਨ੍ਹਾਂ ਦੱਸਿਆ ਕਿ ਦਸੰਬਰ ਦੇ ਆਖਰੀ ਹਫਤੇ ਸਕੂਲਾਂ ਵਿਚ ਆਰਡਰ ਆਏ ਸਨ ਕਿ ਸਥਾਨਕ ਭਾਸ਼ਾਵਾਂ ਨਹੀਂ ਪੜ੍ਹਾਈਆਂ ਜਾਣਗੀਆਂ ਕਿਉਂਕਿ ਅਧਿਆਪਕ ਨਹੀਂ ਹਨ। ਸਿਰਫ ਸੰਸਕ੍ਰਿਤ, ਹਿੰਦੀ ਤੇ ਅੰਗਰੇਜ਼ੀ ਹੀ ਪੜ੍ਹਾਈ ਜਾਵੇਗੀ। 10ਵੀਂ ਬੋਰਡ ਵਿਚ ਬੱਚੇ ਖੁਦ ਪੜ੍ਹ ਕੇ ਪੇਪਰ ਦੇ ਸਕਦੇ ਹਨ। ਜਦੋਂ ਇਹ ਮੁੱਦਾ ਮੇਰੇ ਧਿਆਨ ਵਿਚ ਆਇਆ ਤੇ ਮੈਂ ਮਾਪਿਆਂ ਨਾਲ ਸੰਪਰਕ ਕੀਤਾ ਤੇ ਮੈਂ ਇੱਕ ਚਿੱਠੀ ਆਰਮੀ ਦੇ ਅਧਿਕਾਰੀਆਂ ਨੂੰ ਲਿਖੀ ਤੇ ਗੱਲਬਾਤ ਕੀਤੀ। ਅਥਾਹ ਕੋਸ਼ਿਸ਼ਾਂ ਸਦਕਾ ਆਰਮੀ ਵੈਲਫੇਅਰ ਐਜੂਕੇਸ਼ਨ ਸੋਸਾਇਟੀ ਵੱਲੋਂ ਖੇਤਰੀ ਭਾਸ਼ਾਵਾਂ ਨੂੰ ਪੜ੍ਹਾਉਣ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ। ਰਿਪਨਜੀਤ ਕੌਰ ਵੱਲੋਂ ਐਜੂਕੇਸ਼ਨ ਸੁਸਾਇਟੀ ਦਾ ਧੰਨਵਾਦ ਵੀ ਕੀਤਾ ਗਿਆ।