ਪੰਜਾਬੀ ਯੂਨੀਵਰਸਿਟੀ ਦੇ ਵਾਰਿਸ ਭਵਨ ਦੇ ਹੋਸਟਲ ਵਿੱਚ ਮੈੱਸ ਵਿੱਚ ਕੰਮ ਕਰਨ ਵਾਲੇ 28 ਸਾਲਾ ਹੈਲਪਰ ਨੇ ਖੁਦਕੁਸ਼ੀ ਕਰ ਲਈ ਹੈ। ਉਸ ਨੇ ਆਪਣੇ ਕਮਰੇ ‘ਚ ਪੱਖੇ ਨਾਲ ਫਾਹਾ ਲੈ ਲਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
![punjabi university employee suicide](https://dailypost.in/wp-content/uploads/2022/09/image-679.png)
ਮ੍ਰਿਤਕ ਰੋਹਤਾਸ਼ ਸਾਲ 2016 ਤੋਂ ਯੂਨੀਵਰਸਿਟੀ ‘ਚ ਨੌਕਰੀ ਕਰ ਰਿਹਾ ਸੀ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਅਰਬਨ ਅਸਟੇਟ ਦੀ ਪੁਲਸ ਪਾਰਟੀ ਐੱਸ. ਐੱਚ. ਓ. ਅੰਮ੍ਰਿਤਵੀਰ ਸਿੰਘ ਦੀ ਅਗਵਾਈ ਹੇਠ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜੇ ‘ਚ ਲੈ ਲਿਆ ਅਤੇ ਪੋਸਟ ਮਾਰਟਮ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਮੋਰਚਰੀ ਵਿਖੇ ਭੇਜ ਦਿੱਤਾ। ਉਨ੍ਹਾਂ ਦਾ ਕਹਿਣਾ ਹੈ ਕਿ ਰੋਹਤਾਸ਼ ਦਾ ਪੋਸਟਮਾਰਟਮ ਉਸ ਦੇ ਪਰਿਵਾਰਕ ਮੈਂਬਰਾਂ ਦੇ ਇੱਥੇ ਆਉਣ ਤੋਂ ਬਾਅਦ ਕੀਤਾ ਜਾਵੇਗਾ। ਯੂਨੀਵਰਸਿਟੀ ਦੇ ਚੀਫ ਸਕਿਓਰਿਟੀ ਅਫ਼ਸਰ ਕੈਪਟਨ ਗੁਰਤੇਜ ਸਿੰਘ ਨੇ ਦੱਸਿਆ ਕਿ ਰੋਹਤਾਸ਼ ਕੁਮਾਰ ਯੂਨੀਵਰਸਿਟੀ ਦੇ ਹੋਸਟਲ ਵਿੱਚ ਮੈੱਸ ਮੁਲਾਜ਼ਮ ਸੀ ਅਤੇ ਆਪਣਾ ਕੰਮ ਵਧੀਆ ਕਰਦਾ ਸੀ।
ਵੀਡੀਓ ਲਈ ਕਲਿੱਕ ਕਰੋ -:
![](https://dailypost.in/wp-content/uploads/2021/10/11-11.gif)
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
![](https://dailypost.in/wp-content/uploads/2022/09/WhatsApp-Image-2022-09-12-at-8.26.02-AM.jpeg)
ਪੁਲਿਸ ਨੇ ਦੱਸਿਆ ਕਿ ਮ੍ਰਿਤਕ ਰੋਹਤਾਸ਼ ਕੁਮਾਰ ਹਰਿਆਣਾ ਦੇ ਜਾਖਲ ਨੇੜੇ ਪਿੰਡ ਦਾ ਰਹਿਣ ਵਾਲਾ ਸੀ। ਇੱਥੇ ਉਹ ਆਪਣੇ ਫੁੱਫੜ ਦੇ ਕੋਲ ਰਹਿੰਦਾ ਸੀ। ਉਨ੍ਹਾ ਦੱਸਿਆ ਕਿ ਰੋਹਤਾਸ਼ ਕੁਮਾਰ ਦੇ ਮਾਪਿਆ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਐੱਸਐੱਚਓ ਨੇ ਦੱਸਿਆ ਕਿ ਫਿਲਹਾਲ ਖ਼ੁਦਕੁਸ਼ੀ ਦੇ ਪਿਛੇ ਕੋਈ ਕਾਰਨ ਸਾਹਮਣੇ ਨਹੀਂ ਆਇਆ। ਮਾਮਲੇ ਦੀ ਜਾਂਚ ਤੋਂ ਜੇਕਰ ਕੋਈ ਤੱਥ ਸਾਹਮਣੇ ਆਇਆ ਤਾਂ ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ।