ਪਟਿਆਲਾ ਸਥਿਤ ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫੈਸਰ ਪੁਸ਼ਪਿੰਦਰ ਸਿੰਘ ਗਿੱਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਖਿਲਾਫ ਯੂਨੀਵਰਸਿਟੀ ਵਿਚ ਨੌਕਰੀ ਕਰਦੇ ਹੋਏ ਵਿਦੇਸ਼ੀ ਨਾਗਰਿਕਤਾ ਹਾਸਲ ਕਰਨ ਕਰਨ ਦਾ ਦੋਸ਼ ਲੱਗਾ ਹੈ। ਪ੍ਰੋਫੈਸਰ ਗਿਲ ਕੋਲ ਕੈਨੇਡਾ ਦੀ ਨਾਗਰਿਕਤਾ ਹੈ। ਪੰਜਾਬ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਦਾ ਹੁਕਮ ਦਿੱਤਾ ਸੀ। ਉਨ੍ਹਾਂ ‘ਤੇ ਇਹ ਵੀ ਦੋਸ਼ ਹੈ ਕਿ ਉਨ੍ਹਾਂ ਨੇ ਵੀਸੀ ਨੂੰ ਗਲਤ ਜਾਣਕਾਰੀ ਦੇ ਕੇ ਕਿਸੇ ਫੈਕਲਟੀ ਮੈਂਬਰ ਨੂੰ ਉਸ ਪੋਸਟ ‘ਤੇ ਸੇਵਾ ਵਿਸਤਾਰ ਦਿਵਾਉਣ ਦੀ ਕੋਸ਼ਿਸ਼ ਕੀਤੀ ਜੋ ਪੋਸਟ ਅਸਲ ਵਿਚ ਨਹੀਂ ਸੀ। ਇਸ ਤੋਂ ਇਲਾਵਾ ਉਨ੍ਹਾਂ ‘ਤੇ ਯੂਨੀਵਰਸਿਟੀ ਦੇ ਅਕਸ ਨੂੰ ਧੁੰਦਲਾ ਕਰਨ ਲਈ ਗਲਤ ਤੱਥਾਂ ਦੇ ਆਧਾਰ ‘ਤੇ ਪ੍ਰਚਾਰ ਕਰਨ ਦਾ ਵੀ ਦੋਸ਼ ਲੱਗਾ ਹੈ।
ਯੂਨੀਵਰਸਿਟੀ ਦੇ ਜਨ ਸੰਪਰਕ ਵਿਭਾਗ ਦੇ ਡਾਇਰੈਕਟਰ ਦਲਜੀਤ ਅਮੀ ਨੇ ਦੱਸਿਆ ਕਿ ਪ੍ਰੋਫੈਸਰ ਗਿੱਲ ਖਿਲਾਫ ਤਿੰਨ ਮਾਮਲਿਆਂ ਵਿਚ ਜਾਂਚ ਚੱਲ ਰਹੀ ਸੀ। ਸ਼ੁਰੂਆਤੀ ਜਾਂਚ ਦੇ ਆਧਾਰ ‘ਤੇ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਤਲਵੰਡੀ ਸਾਬੋ ਗੁਰੂ ਕਾਸ਼ੀ ਸੈਂਟਰ ਵਿਚ ਰਿਪੋਰਟ ਕਰਨਾ ਹੋਵੇਗਾ। ਪ੍ਰੋਫੈਸਰ ਗਿੱਲ ਨੂੰ ਆਪਣਾ ਪੱਖ ਰੱਖਣ ਲਈ 15 ਦਿਨ ਦਾ ਸਮਾਂ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: