ਕੈਨੇਡਾ ਵਿਚ ਪੰਜਾਬੀ ਨੌਜਵਾਨਾਂ ਦੀਆਂ ਹੋਣ ਵਾਲੀਆਂ ਮੌ.ਤ ਦੀਆਂ ਖਬਰਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਕੋਈ ਨਾ ਕੋਈ ਅਜਿਹੀ ਹੀ ਮੰਦਭਾਗੀ ਖਬਰ ਸਾਹਮਣੇ ਆ ਜਾਂਦੀ ਹੈ। ਅਜਿਹਾ ਹੀ ਇਕ ਮਾਮਲਾ ਅੰਮ੍ਰਿਤਸਰ ਦੇ ਪਿੰਡ ਨੰਗਲ ਫੀਂਦਾ ਤੋਂ ਸਾਹਮਣੇ ਆਇਆ ਹੈ ਜਿਥੋਂ ਦੇ ਨੌਜਵਾਨ ਦੀ ਕੈਨੇਡਾ ਵਿਚ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਭੁਪਿੰਦਰ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਭੁਪਿੰਦਰ ਪਿਛਲੇ 10 ਸਾਲਾਂ ਤੋਂ ਕੈਨੇਡਾ ਦੇ ਸ਼ਹਿਰ ਬਰੰਪਟਨ ਵਿਚ ਆਪਣੇ ਪਰਿਵਾਰ ਨਾਲ ਰਹਿ ਰਿਹਾ ਸੀ ਤੇ ਹੁਣ ਇਸ ਤਰ੍ਹਾਂ ਸ਼ੱਕੀ ਹਾਲਾਤਾਂ ਵਿਚ ਮੌਤ ਹੋਣ ਨਾਲ ਪੂਰਾ ਪਰਿਵਾਰ ਸਦਮੇ ਵਿਚ ਹੈ।
ਇਹ ਵੀ ਪੜ੍ਹੋ : ‘PM, ਗ੍ਰਹਿ ਮੰਤਰੀ ਅਤੇ 28 ਰਾਜਪਾਲ ਹੀ ਚਲਾ ਰਹੇ ਪੂਰਾ ਦੇਸ਼, ਲੋਕਤੰਤਰ ‘ਚ ਇਹ ਖਤਰਨਾਕ ਰੁਝਾਨ’ : CM ਮਾਨ
ਭੁਪਿੰਦਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਆਪਣੀ ਕਾਰ ਤੋਂ ਘਰ ਦਾ ਸਾਮਾਨ ਲੈਣ ਗਿਆ ਸੀ ਤੇ ਹੁਣ ਉਹ ਨਾ ਤਾਂ ਘਰ ਪਰਤਿਆ ਹੈ ਤੇ ਨਾ ਹੀ ਫੋਨ ਚੁੱਕ ਰਿਹਾ ਹੈ। ਜਦੋਂ ਇਸ ਦੀ ਸੂਚਨਾ ਕੈਨੇਡਾ ਪੁਲਿਸ ਨੂੰ ਦਿੱਤੀ ਗਈ ਤਾਂ ਪੁਲਿਸ ਨੇ ਜਾਂਚ ਸ਼ੁਰੂ ਕੀਤੀ। ਭੁਪਿੰਦਰ ਦੀ ਕਾਰ ਸੜਕ ਕਿਨਾਰੇ ਤੋਂ ਬਰਾਮਦ ਕੀਤੀ ਗਈ ਜਿਸ ਵਿਚ ਭੁਪਿੰਦਰ ਬੇਹੋਸ਼ੀ ਦੀ ਹਾਲਤ ਵਿਚ ਪਿਆ ਸੀ। ਜਦੋਂ ਕਾਰ ਖੋਲ੍ਹ ਕੇ ਦੇਖਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਕਿਹਾ ਕਿ ਭੁਪਿੰਦਰ ਆਪਣੇ ਪਿੱਛੇ ਪਤਨੀ ਤੇ ਧੀ ਨੂੰ ਛੱਡ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: