ਕੈਨੇਡਾ ‘ਤੋਂ ਇੱਕ ਪੰਜਾਬੀ ਨੌਜਵਾਨ ਦੇ ਮੌਤ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਪੰਜਾਬੀ ਨੌਜਵਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਵਾਸੀ ਸਮਾਣਾ ਦੇ ਪਿੰਡ ਖੇੜਕੀ ਵਜੋਂ ਹੋਈ ਹੈ। ਗੁਰਵਿੰਦਰ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਹ ਕਰੀਬ ਡੇਢ ਸਾਲ ਪਹਿਲਾਂ ਹੀ ਕੈਨੇਡਾ ਗਿਆ ਸੀ।
ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਪੜ੍ਹਾਈ ਲਈ ਕੈਨੇਡਾ ਗਿਆ ਸੀ, ਪਰ ਉੱਥੇ ਉਸ ਨੂੰ ਜੋ ਕਾਲਜ ਮਿਲਿਆ, ਉਹ ਉਸ ਦੇ ਅਨੁਕੂਲ ਨਹੀਂ ਸੀ। ਗੁਰਵਿੰਦਰ ਸਿੰਘ ਇਸ ਗੱਲ ਨੂੰ ਲੈ ਕੇ ਪ੍ਰੇਸ਼ਾਨ ਰਹਿੰਦਾ ਸੀ। ਉਹ ਹਰ ਰੋਜ਼ ਆਪਣੇ ਮਾਤਾ-ਪਿਤਾ ਅਤੇ ਦਾਦਾ-ਦਾਦੀ ਨਾਲ ਗੱਲ ਕਰਦਾ ਸੀ। ਬੀਤੇ ਦਿਨ ਜਦੋਂ ਉਹ ਆਪਣੀ ਕਾਰ ਵਿਚ ਪੈਟਰੋਲ ਪੁਆ ਕੇ ਜਾ ਰਿਹਾ ਸੀ ਤਾਂ ਉਸ ਨੂੰ ਦਿਲ ਦਾ ਦੌਰਾ ਪਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਨੂੰ ਬਚਾਇਆ ਨਾ ਜਾ ਸਕਿਆ।
ਇਹ ਵੀ ਪੜ੍ਹੋ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਮਿਲੀ ਨਵੀਂ ਐਕਟਿਵ ਚੀਫ਼ ਜਸਟਿਸ, ਕੁਮਾਰੀ ਰਿਤੂ ਬਾਹਰੀ ਸੰਭਾਲਣਗੇ ਅਹੁਦਾ
ਗੁਰਵਿੰਦਰ ਸਿੰਘ ਦੇ ਪਿਤਾ ਨੇ ਦੱਸਿਆ ਕਿ ਅਸੀਂ ਜ਼ਮੀਨ ਵੇਚ ਦਿੱਤੀ। ਇਸ ਤੋਂ ਇਲਾਵਾ ਕਰਜ਼ਾ ਲੈ ਕੇ ਉਸ ਨੂੰ ਪੜ੍ਹਾਈ ਲਈ ਵਿਦੇਸ਼ ਭੇਜਿਆ ਸੀ। ਪਿਤਾ ਨੇ ਦੱਸਿਆ ਕਿ ਗੁਰਵਿੰਦਰ ਨੇ ਫੋਨ ‘ਤੇ ਕਿਹਾ ਕਿ ਤੁਸੀਂ ਚਿੰਤਾ ਨਾ ਕਰੋ, ਮੈਂ ਸਾਰਾ ਕਰਜ਼ਾ ਚੁਕਾ ਦਿਆਂਗਾ, ਇੱਥੇ ਆ ਕੇ ਪੈਟਰੋਲ ਪੰਪ ਲਗਾਵਾਂਗਾ, ਪਰ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਮਾਪਿਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਜਲਦ ਭਾਰਤ ਲਿਆਂਦਾ ਜਾਵੇ।
ਵੀਡੀਓ ਲਈ ਕਲਿੱਕ ਕਰੋ -: