ਪੰਜਾਬੀ ਨੌਜਵਾਨਾਂ ਵਿਚ ਵਿਦੇਸ਼ਾਂ ਵਿਚ ਜਾਣ ਦਾ ਜਨੂੰਨ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਪੰਜਾਬੀ ਨੌਜਵਾਨ ਇੰਗਲੈਂਡ, ਅਮਰੀਕਾ, ਕੈਨੇਡਾ, ਇਟਲੀ ਵਰਗੇ ਦੇਸ਼ਾਂ ਵਿਚ ਜਾਂਦੇ ਹਨ ਤਾਂ ਜੋ ਉਹ ਉਚੇਰੀ ਪੜ੍ਹਾਈ ਕਰ ਸਕਣ ਤੇ ਨਾਲ ਹੀ ਨੌਕਰੀ ਕਰਕੇ ਆਪਣੇ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਹੋਰ ਮਜ਼ਬੂਤ ਕਰ ਸਕਣ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਾਪਰ ਜਾਂਦਾ ਹੈ ਜਿਸ ਦੀ ਕਲਪਨਾ ਵੀ ਨਹੀਂ ਕੀਤੀ ਗਈ ਹੁੰਦੀ।
ਅਜਿਹਾ ਹੀ ਇਕ ਮਾਮਲਾ ਸ੍ਰੀ ਹਰਗੋਬਿੰਦਪੁਰ ਦੇ ਨੇੜੇ ਪਿੰਡ ਮਾੜੀ ਟਾਂਡਾ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਨੌਜਵਾਨ ਦੀ ਅਮਰੀਕਾ ਵਿਚ ਮੌਤ ਹੋ ਗਈ। ਨੌਜਵਾਨ ਦੀ ਮੌਤ ਹਾਰਟ ਅਟੈਕ ਨਾਲ ਹੋਈ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਸੁਖਜਿੰਦਰ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ : NIRF 2023 : ਚੰਡੀਗੜ੍ਹ ਯੂਨੀਵਰਸਿਟੀ ਬਣੀ ਉੱਤਰੀ ਭਾਰਤ ਦੀ 7ਵੀਂ ਸਰਵੋਤਮ ਯੂਨੀਵਰਸਿਟੀ
ਮ੍ਰਿਤਕ ਦੇ ਪਿਤਾ ਸੁਰਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਾ ਕਿ ਉਸ ਦਾ ਪੁੱਤਰ ਸੁਖਜਿੰਦਰ 2017 ਵਿਚ ਅਮਰੀਕਾ ਗਿਆ ਸੀ ਤੇ ਉਥੇ ਉਹ ਇਕ ਸਟੋਰ ਵਿਚ ਕੰਮ ਕਰਦਾ ਸੀ। ਉਸ ਨੂੰ ਅਜੇ ਕੁਝ ਦਿਨ ਪਹਿਲਾਂ ਹੀ ਗ੍ਰੀਨ ਕਾਰਡ ਮਿਲਿਆ ਸੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਸੁਖਜਿੰਦਰ ਦੇ ਦੋਸਤ ਗੁਰਵਿੰਦਰ ਸਿੰਘ ਦਾ ਫੋਨ ਆਇਆ ਜਿਸ ਨੇ ਦੱਸਿਆ ਕਿ ਸੁਖਜਿੰਦਰ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ। ਮੌਤ ਦੀ ਖਬਰ ਮਿਲਦਿਆਂ ਹੀ ਪਰਿਵਾਰ ਵਿਚ ਸੋਗ ਦਾ ਮਾਹੌਲ ਹੈ ਤੇ ਪਰਿਵਾਰ ਵਾਲਿਆਂ ਦੀ ਕੇਂਦਰ ਤੇ ਪੰਜਾਬ ਸਰਕਾਰ ਮੰਗ ਹੈ ਕਿ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ ਤਾਂ ਜੋ ਉਸ ਦਾ ਅੰਤਿਮ ਸਸਕਾਰ ਕੀਤਾ ਜਾਵੇ।
ਵੀਡੀਓ ਲਈ ਕਲਿੱਕ ਕਰੋ -: