ਪੰਜਾਬੀ ਨੌਜਵਾਨ ਚੰਗੇ ਭਵਿੱਖ ਦੀ ਆਸ ਲਏ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਵਿਦੇਸ਼ਾਂ ਨੂੰ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਖੁਦ ਸੈਟਲ ਹੋ ਕੇ ਆਪਣੇ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਬੇਹਤਰ ਕਰਨਗੇ ਪਰ ਕਈ ਵਾਰ ਅਜਿਹਾ ਭਾਣਾ ਵਰਤ ਜਾਂਦਾ ਹੈ ਜਿਸ ਦੀ ਕਲਪਨਾ ਵੀ ਨਹੀਂ ਕੀਤੀ ਹੁੰਦੀ। ਅਜਿਹਾ ਹੀ ਮਾਮਲਾ ਡੇਰਾ ਬਾਬਾ ਨਾਨਕ ਦੇਵ ਪਿੰਡ ਮਸ਼ਰਾਲਾ ਤੋਂ ਸਾਹਮਣੇ ਆਇਆ ਹੈ ਜਿਥੇ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਗੋਪੀ ਵਜੋਂ ਹੋਈ ਹੈ। 24 ਸਾਲਾ ਅਮਨਦੀਪ ਪੁੱਤਰ ਬਾਬਾ ਨਿਸ਼ਾਨ ਸਿੰਘ ਕੈਨੇਡਾ ਦੇ ਬਰਪੰਟਨ ਸ਼ਹਿਰ ਵਿਚ ਰਹਿ ਰਿਹਾ ਸੀ। ਦੱਸ ਦੇਈਏ ਕਿ ਅਮਨਦੀਪ ਨੇ ਮੰਗਲਵਾਰ ਨੂੰ ਭਾਰਤ ਪਰਤਣ ਲਈ ਫਲਾਈਟ ਵਿਚ ਬੈਠਣਾ ਸੀ ਤੇ ਅੱਜ ਆਪਣੇ ਪਿੰਡ ਮਸ਼ਰਾਲਾ ਪਹੁੰਚ ਜਾਣਾ ਸੀ ਪਰ ਹੋਣੀ ਨੂੰ ਤਾਂ ਕੁਝ ਹੋਰ ਹੀ ਮਨਜ਼ੂਰ ਸੀ। ਫਲਾਈਟ ਚੜ੍ਹਨ ਤੋਂ ਕੁਝ ਚਿਰ ਪਹਿਲਾਂ ਹੀ ਅਮਨਦੀਪ ਨੂੰ ਹਾਰਟ ਅਟੈਕ ਆ ਗਿਆ ਅਤੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਭਲਕੇ ਚੰਡੀਗੜ੍ਹ ਦੇ ਤਾਜ ਹੋਟਲ ‘ਚ ਹੋਵੇਗੀ SYL ਦੀ ਅਹਿਮ ਮੀਟਿੰਗ, ਗਜੇਂਦਰ ਸਿੰਘ ਸ਼ੇਖਾਵਤ ਕਰਨਗੇ ਹੱਲ ਕੱਢਣ ਦੀ ਕੋਸ਼ਿਸ਼
ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਅਮਨਦੀਪ 2019 ਵਿਚ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ ਤੇ ਉਸ ਨੂੰ ਕੈਨੇਡਾ ਦੀ ਪੀਆਰ ਮਿਲ ਗਈ ਸੀ ਤੇ 26 ਦਸੰਬਰ ਨੂੰ ਅਮਨਦੀਪ ਨੇ ਭਾਰਤ ਆਉਣ ਲਈ ਫਲਾਈਟ ‘ਚ ਬੈਠਣਾ ਸੀ ਤੇ ਅੱਜ ਰਾਤ ਤੱਕ ਉਸ ਨੇ ਆਪਣੇ ਪਿੰਡ ਵੀ ਪਹੁੰਚ ਜਾਣਾ ਸੀ ਪਰ ਇਸ ਤੋਂ ਪਹਿਲਾਂ ਹੀ ਅਮਨਦੀਪ ਨਾਲ ਹਾਦਸਾ ਵਾਪਰ ਗਿਆ ਤੇ ਹਾਰਟ ਅਟੈਕ ਆਉਣ ਨਾਲ ਉਸ ਦੀ ਮੌਤ ਹੋ ਗਈ। ਅਮਨਦੀਪ ਦੀ ਇਸ ਬੇਵਕਤੀ ਮੌਤ ਨਾਲ ਪੂਰੇ ਪਰਿਵਾਰ ਤੇ ਪਿੰਡ ਵਿਚ ਮਾਤਮ ਦਾ ਮਾਹੌਲ ਹੈ।