ਅੱਜ ਕੱਲ੍ਹ ਦੇ ਨੌਜਵਾਨਾਂ ਵਿਚ ਵਿਦੇਸ਼ਾਂ ਵਿਚ ਜਾ ਕੇ ਸੈਟਲ ਹੋਣ ਦਾ ਕ੍ਰੇਜ਼ ਵਧਦਾ ਜਾ ਰਿਹਾ ਹੈ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਪੰਜਾਬ ਤੋਂ ਨੌਜਵਾਨ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਜਾਂ ਇਟਲੀ ਵਰਗੇ ਦੇਸ਼ਾਂ ਵਿਚ ਜਾਂਦੇ ਹਨ ਤਾਂ ਜੋ ਉਹ ਸੁਨਹਿਰੀ ਭਵਿੱਖ ਬਣਾ ਸਕਣ। ਪਰ ਕਈ ਵਾਰ ਉੁਨ੍ਹਾਂ ਨਾਲ ਅਜਿਹੀ ਮੰਦਭਾਗੀ ਘਟਨਾ ਵਾਪਰ ਜਾਂਦਾ ਹੈ ਜਿਸ ਦੀ ਕਲਪਨਾ ਵੀ ਨਹੀਂ ਕੀਤੀ ਗਈ ਹੁੰਦੀ।
ਅਜਿਹੀ ਹੀ ਇਕ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ ਜਿਥੇ ਉੱਚ ਸਿੱਖਿਆ ਹਾਸਲ ਕਰਨ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਏਕਜੋਤ ਸਿੰਘ (23 ਸਾਲ ) ਪੁੱਤਰ ਕੁਲਵਿੰਦਰ ਸਿੰਘ ਵਾਸੀ ਪਿੰਡ ਮਾਜਰੀ ਵਜੋਂ ਹੋਈ ਹੈ। ਏਕਜੋਤ ਦੀ ਮੌਤ ਹਾਰਟ ਅਟੈਕ ਨਾਲ ਹੋਈ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਗੰਨਾ ਕਿਸਾਨਾਂ ਨੂੰ ਮੋਦੀ ਸਰਕਾਰ ਦਾ ਤੋਹਫਾ, MSP 10 ਰੁਪਏ ਪ੍ਰਤੀ ਕੁਇੰਟਲ ਵਧਾਉਣ ਦਾ ਐਲਾਨ
ਕੁਲਵਿੰਦਰ ਦੇ ਚਾਚਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਏਕਜੋਤ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਉਸ ਨੇ ਆਪਣੇ ਮਿਹਨਤ ਸਦਕਾ ਵਿਦੇਸ਼ ਵਿਚ ਜਾ ਕੇ ਉੱਚ ਸਿੱਖਿਆ ਹਾਸਲ ਕੀਤੀ ਪਰ ਬਦਕਿਸਮਤੀ ਨਾਲ ਡਾਕਟਰ ਦੀ ਡਿਗਰੀ ਮਿਲਣ ਤੋਂ ਮਹਿਜ਼ ਇਕ ਦਿਨ ਪਹਿਲਾਂ ਹੀ ਉਸ ਦੀ ਮੌਤ ਹੋ ਗਈ। ਏਕਜੋਤ ਸਿੰਘ ਅਜੇ ਕੁਆਰਾ ਸੀ। ਪੁੱਤਰ ਦੀ ਅਚਾਨਕ ਹੋਈ ਮੌਤ ਕਾਰਨ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ ਤੇ ਪੂਰੇ ਪਿੰਡ ਵਿਚ ਸੋਗ ਦਾ ਮਾਹੌਲ ਹੈ।
ਵੀਡੀਓ ਲਈ ਕਲਿੱਕ ਕਰੋ -: