ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਨੇ ਭਾਰਤੀ ਜੰਗਲਾਤ ਸੇਵਾ (IFS) ਭਰਤੀ ਪ੍ਰੀਖਿਆ 2022 ਦਾ ਅੰਤਮ ਨਤੀਜਾ ਜਾਰੀ ਕਰ ਦਿੱਤਾ ਹੈ। UPSC ਦੁਆਰਾ ਲਈ ਗਈ IFS ਪ੍ਰੀਖਿਆ ਵਿੱਚ ਪੰਜਾਬ ਦੇ ਨਾਨੋਵਾਲ ਖੁਰਦ ਦੇ ਸਬਕਾ ਪਿੰਡ ਦੀ ਰਹਿਣ ਵਾਲੀ ਹਰਪ੍ਰੀਤ ਕੌਰ ਨੇ ਰਾਸ਼ਟਰੀ ਪੱਧਰ ਦੀ ਪ੍ਰੀਖਿਆ ਵਿੱਚ 97ਵਾਂ ਰੈਂਕ ਪ੍ਰਾਪਤ ਕੀਤਾ। ਹਰਪ੍ਰੀਤ ਕੌਰ ਦੀ ਇਸ ਪ੍ਰਾਪਤੀ ਤੋਂ ਬਾਅਦ ਉਸ ਦੇ ਪਰਿਵਾਰ, ਪਿੰਡ ਨਾਨੋਵਾਲ ਅਤੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਰਹਿੰਦੇ ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਵਿੱਚ ਖੁਸ਼ੀ ਦੀ ਲਹਿਰ ਹੈ।
ਹਰਪ੍ਰੀਤ ਕੌਰ ਦੇ ਪਿਤਾ ਬਲਕਾਰ ਸਿੰਘ ਭਾਰਤੀ ਫੌਜ ਵਿੱਚ ਸਿਪਾਹੀ ਹਨ। ਪਿਤਾ ਬਲਕਾਰ ਸਿੰਘ ਅਤੇ ਚਾਚਾ ਠੇਕੇਦਾਰ ਬਲਜਿੰਦਰ ਸਿੰਘ ਮਿੰਟੂ ਨੇ ਦੱਸਿਆ ਕਿ ਸਾਡੀ ਬੇਟੀ ਨੇ ਸਖ਼ਤ ਮਿਹਨਤ ਕਰਕੇ ਇਹ ਰੈਂਕ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਹ ਬੇਟੀ ਦੀ ਇਸ ਪ੍ਰਾਪਤੀ ਤੋਂ ਬਹੁਤ ਖੁਸ਼ ਹਨ ਅਤੇ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਅਸੀਂ ਚਾਹੁੰਦੇ ਹਾਂ ਕਿ ਉਹ ਦੇਸ਼ ਦੀ ਸੇਵਾ ਕਰੇ ਅਤੇ ਆਪਣਾ ਅਤੇ ਖੇਤਰ ਦਾ ਨਾਮ ਰੌਸ਼ਨ ਕਰੇ।
ਇਹ ਵੀ ਪੜ੍ਹੋ : ਰੋਪੜ ਨੈਸ਼ਨਲ ਹਾਈਵੇਅ ‘ਤੇ ਤੇਜ਼ ਰਫਤਾਰ ਕਾਰ ਨੇ ਵਾਹਨਾਂ ਨੂੰ ਮਾਰੀ ਟੱਕਰ, 2 ਦੀ ਮੌ.ਤ, 3 ਜ਼ਖ਼ਮੀ
ਹਰਪ੍ਰੀਤ ਕੌਰ ਨੇ ਦੱਸਿਆ ਕਿ ਉਸਨੇ ਇਹ ਪ੍ਰੀਖਿਆ ਬਿਨਾਂ ਕਿਸੇ ਕੋਚਿੰਗ ਦੇ ਪਾਸ ਕੀਤੀ ਹੈ। ਉਸ ਨੇ ਇਸ ਪ੍ਰਾਪਤੀ ਦਾ ਸਿਹਰਾ ਆਪਣੇ ਪਰਿਵਾਰ ਨੂੰ ਦਿੱਤਾ ਹੈ। ਹਰਪ੍ਰੀਤ ਨੇ ਕਿਹਾ ਕਿ ਮੇਰੇ ਪਰਿਵਾਰ ਨੇ ਮੇਰਾ ਬਹੁਤ ਸਾਥ ਦਿੱਤਾ ਹੈ। ਹਰਪ੍ਰੀਤ ਕੌਰ ਗ੍ਰੈਜੂਏਸ਼ਨ ਤੋਂ ਬਾਅਦ ਪੰਜਾਬ ਵੇਅਰਹਾਊਸ ਵਿੱਚ ਤਕਨੀਕੀ ਸਹਾਇਕ ਵਜੋਂ ਸੇਵਾਵਾਂ ਨਿਭਾਅ ਰਹੀ ਹੈ। ਹਰਪ੍ਰੀਤ ਕੌਰ ਨੇ ਦੱਸਿਆ ਕਿ ਉਹ IFS ਤਹਿਤ ਜੰਗਲਾਤ ਵਿਭਾਗ ਵਿੱਚ DFO ਵਜੋਂ ਸੇਵਾਵਾਂ ਪ੍ਰਾਪਤ ਕਰੇਗੀ।
ਵੀਡੀਓ ਲਈ ਕਲਿੱਕ ਕਰੋ -: