ਰੂਸ ਤੇ ਯੂਕਰੇਨ ਵਿਚ ਜਾਰੀ ਜੰਗ ਨੂੰ 300 ਦਿਨ ਤੋਂ ਵੀ ਜ਼ਿਆਦਾ ਹੋ ਚੁੱਕੇ ਹਨ। ਦੋਵੇਂ ਦੇਸ਼ਾਂ ਵਿਚ ਜਾਰੀ ਜੰਗ ਫਿਲਹਾਲ ਖਤਮ ਹੁੰਦੀ ਨਹੀਂ ਦਿਖ ਰਹੀ ਹੈ। ਹੁਣੇ ਜਿਹੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਡਿਮਿਰ ਜੇਲੇਂਸਕੀ ਅਮਰੀਕਾ ਦੀ ਯਾਤਰਾ ‘ਤੇ ਗਏ, ਜਿਥੇ US ਨੇ ਉਨ੍ਹਾਂ ਨੂੰ 1.85 ਬਿਲੀਅਨ ਡਾਲਰ ਦੀ ਆਰਥਿਕ ਮਦਦ ਦਿੱਤੀ ਹੈ। ਹਾਲਾਂਕਿ ਰੂਸ ਦੇ ਰਾਸ਼ਟਰਪਤੀ ਪੁਤਿਨ ਨੇ ਵੱਡਾ ਬਿਆਨ ਦਿੱਤਾ ਹੈ।
ਪੁਤਿਨ ਨੇ ਕਿਹਾ ਕਿ ਯੂਕਰੇਨ ਨਾਲ ਲੰਬੇ ਸਮੇਂ ਤੋਂ ਜਾਰੀ ਜੰਗ ਨੂੰ ਖਤਮ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਟੀਚਾ ਫੌਜੀ ਸੰਘਰਸ਼ ਨੂੰ ਜਾਰੀ ਰੱਖਣਾ ਨਹੀਂ ਹੈ ਸਗੋਂ ਇਸ ਦੇ ਉਲਟ ਜੰਗ ਨੂੰ ਖਤਮ ਕਰਨਾ ਚਾਹੁੰਦੇ ਹਨ। ਪੁਤਿਨ ਨੇ ਕਿਹਾ ਕਿ ਜੰਗ ਖਤਮ ਕਰਨ ਲਈ ਉਹ ਕੋਸ਼ਿਸ਼ ਕਰ ਰਹੇ ਹਨ ਤੇ ਅੱਗੇ ਵੀ ਕੋਸ਼ਿਸ਼ ਕਰਦੇ ਰਹਿਣਗੇ। ਹਥਿਆਰਾਂ ਨਾਲ ਲੈਸ ਜੰਗ ਨੂੰ ਸਿਰਫ ਕੂਟਨੀਤਕ ਗੱਲਬਾਤ ਜ਼ਰੀਏ ਖਤਮ ਕੀਤਾ ਜਾ ਸਕਦਾ ਹੈ।
ਮੀਡੀਆ ਨਾਲ ਗੱਲਬਾਤ ਦੌਰਾਨ ਪੁਤਿਨ ਨੇ ਯੂਕਰੇਨ ਨੂੰ ਸਪਲਾਈ ਕੀਤੇ ਜਾ ਰਹੇ ਅਮਰੀਕੀ ਪੈਟ੍ਰਿਯਟ ਡਿਫੈਂਸ ਸਿਸਟਮ ਬਾਰੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਅਮਰੀਕਾ ਯੂਕਰੇਨ ਨੂੰ ਏਅਰ ਡਿਫੈਂਸ ਸਿਸਟਮ ਦੀ ਸਪਲਾਈ ਕਰ ਰਿਹਾ ਹੈ। ਉਹ ਅਮਰੀਕਾ ਦੀ ਪੁਰਾਣੀ ਹਥਿਆਰ ਪ੍ਰਣਾਲੀ ਹੈ ਤੇ ਰੂਸ ਇਸ ਦਾ ਮੁਕਾਬਲਾ ਕਰਨ ਵਿਚ ਸਮਰੱਥ ਹੈ। ਰੋਸ ਕੋਲ ਇਸ ਦਾ ਮੁਕਾਬਲਾ ਕਰਨ ਲਈ ਐਸ-300 ਸਿਸਟਮ ਹੈ।
ਇਹ ਵੀ ਪੜ੍ਹੋ : ਉੱਤਰੀ ਸਿਕਮ ‘ਚ ਵਾਪਰਿਆ ਵੱਡਾ ਸੜਕ ਹਾਦਸਾ, ਫੌਜ ਦੀ ਗੱਡੀ ਪਲਟਣ ਨਾਲ 16 ਜਵਾਨ ਸ਼ਹੀਦ, 4 ਜ਼ਖਮੀ
ਹੁਣੇ ਜਿਹੇ ਨਾਟੋ ਸਮੂਹ ਦੇ ਮੁਖੀ ਤੇ ਜਨਰਲ ਸਕੱਤਰ ਜੇਨਸ ਸਟੋਲਟੇਨਬਰਗ ਨੇ ਰੂਸ-ਯੂਕਰੇਨ ਜੰਗ ‘ਤੇ ਕਿਹਾ ਸੀ ਕਿ ਨਾਟੋ ਪਿੱਛੇ ਹਟਣ ਵਾਲਾ ਨਹੀਂ ਹੈ। ਉਨ੍ਹਾਂ ਕਿਹਾ ਸੀ ਕਿ ਇਸ ਯੁੱਧ ਦੇ ਸ਼ਾਂਤੀਪੂਰਨ ਸਮਝੌਤੇ ਦੀਆਂ ਸੰਭਾਵਨਾਵਾਂ ਨੂੰ ਵਧਾਉਣ ਦਾ ਸਭ ਤੋਂ ਵਧੀਆ ਤਰੀਕਾ ਇਹੀ ਹੈ ਕਿ ਅਸੀਂ ਯੂਕਰੇਨ ਦੀ ਮਦਦ ਕਰਦੇ ਰਹੀਏ। ਰੂਸ ਲਗਾਤਾਰ ਯੂਕਰੇਨ ਦੇ ਊਰਜਾ ਬੁਨਿਆਦੀ ਢਾਂਚੇ ‘ਤੇ ਹਮਲਾ ਕਰ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਦੱਸ ਦੇਈਏ ਕਿ 24 ਫਰਵਰੀ ਨੂੰ ਆਪਣੇ ਗੁਆਂਢੀ ਦੇਸ਼ ਯੂਕਰੇਨ ‘ਤੇ ਹਮਲਾ ਕੀਤਾ ਸੀ। ਪਿਛਲੇ ਲਗਭਗ 10 ਮਹੀਨਿਆਂ ਵਿਚ ਇਸ ਜੰਗ ਨੇ ਹਜ਼ਾਰਾਂ ਲੋਕਾਂ ਦੀ ਜਾਨ ਲਈ ਹੈ। ਯੂਕਰੇਨ ਦੇ ਰਾਸ਼ਟਪਤੀ ਜੇਲੇਂਸਕੀ ਨੇ ਕਿਹਾ ਸੀ ਕਿ ਰੂਸ ਨੂੰ ਦੂਜੇ ਵਿਸ਼ਵ ਯੁੱਧ ਦੇ ਬਾਅਦ ਯੂਰਪ ਦੇ ਸਭ ਤੋਂ ਵੱਡੇ ਸੰਘਰਸ਼ ਨੂੰ ਖਤਮ ਕਰਨ ਲਈ ਇਕ ਕਦਮ ਚੁੱਕਣਾ ਚਾਹੀਦਾ ਤੇ ਕ੍ਰਿਸਮਸ ਤੱਕ ਯੂਕਰੇਨ ਤੋਂ ਆਪਣੀਆਂ ਫੌਜਾਂ ਵਾਪਸ ਬੁਲਾਉਣੀਆਂ ਸ਼ੁਰੂ ਕਰ ਦੇਣੀਆਂ ਚਾਹੀਦੀਆਂ ਹਨ। ਰੂਸ ਨੇ ਜੇਲੇਂਸਕੀ ਫੌਜ ਵਾਪਸੀ ਦੇ ਸੱਦੇ ਨੂੰ ਖਾਰਜ ਕਰ ਦਿੱਤਾ ਹੈ ਤੇ ਕੀਵ ਨੂੰ ਕਿਹਾ ਹੈ ਕਿ ਉਹ ਨਵੀਆਂ ਖੇਤਰੀ ਹਕੀਕਤਾਂ ਨੂੰ ਸਵੀਕਾਰ ਕਰਨ ਲਈ ਤਿਆਰ ਰਹਿਣ।