ਆਪਣੇ ਆਪ ਨੂੰ ਦੁਰਗਾ ਦਾ ਅਵਤਾਰ ਦੱਸਣ ਵਾਲੀ ਰਾਧੇ ਮਾਂ ਅੰਮ੍ਰਿਤਸਰ ਦੇ ਦੌਰੇ ‘ਤੇ ਹੈ ਅਤੇ ਆਪਣੇ ਸ਼ਰਧਾਲੂਆਂ ਨੂੰ ਮਿਲ ਰਹੀ ਹੈ। ਲਾਲ ਰੰਗ ਦੇ ਕੱਪੜੇ ਪਹਿਨੀ ਰਾਧੇ ਮਾਂ ਐਤਵਾਰ ਨੂੰ ਹਰਿਮੰਦਰ ਸਾਹਿਬ ਪਹੁੰਚੀ। ਜਿੱਥੇ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਰਾਧੇ ਮਾਂ ਦੇ ਨਾਲ ਉਨ੍ਹਾਂ ਦੇ ਕਈ ਸਮਰਥਕ ਵੀ ਮੌਜੂਦ ਸਨ।
ਰਾਧੇ ਮਾਂ ਨੇ ਸਾਰੇ ਰੀਤੀ-ਰਿਵਾਜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ। ਉਨ੍ਹਾਂ ਨਾਲ ਆਏ ਸ਼ਰਧਾਲੂਆਂ ਨੇ ਉਨ੍ਹਾਂ ਨੂੰ ਹਰਿਮੰਦਰ ਸਾਹਿਬ ਦੇ ਇਤਿਹਾਸ ਅਤੇ ਮਾਨਤਾਵਾਂ ਤੋਂ ਜਾਣੂ ਕਰਵਾਇਆ। ਇਸ ਦੌਰਾਨ ਉਨ੍ਹਾਂ ਲੰਗਰ ਘਰ ਵਿਖੇ ਅਤੁੱਟ ਲੰਗਰ ਵੀ ਛਕਿਆ। ਕੜਾਹ ਪ੍ਰਸ਼ਾਦ ਲਿਆ ਅਤੇ ਮੱਥਾ ਟੇਕਣ ਲਈ ਗੁਰੂਘਰ ਵੀ ਪਹੁੰਚੀ। ਕਰੀਬ ਅੱਧਾ ਘੰਟਾ ਰਾਧੇ ਮਾਂ ਨੇ ਗੁਰੂਘਰ ‘ਚ ਕੀਰਤਨ ਸਰਵਣ ਕੀਤਾ।
ਰਾਧੇ ਮਾਂ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ ਕਈ ਧਾਰਮਿਕ ਪ੍ਰੋਗਰਾਮਾਂ ਵਿੱਚ ਹਿੱਸਾ ਲਵੇਗੀ। ਉਨ੍ਹਾਂ ਦੇ ਅੰਮ੍ਰਿਤਸਰ ਆਉਣ ‘ਤੇ ਕਈ ਵਿਸ਼ੇਸ਼ ਪ੍ਰੋਗਰਾਮ ਉਲੀਕੇ ਗਏ ਹਨ। ਰਾਧੇ ਮਾਂ ਦੀ ਟੀਮ ਦੇ ਮੈਂਬਰਾਂ ਨੇ ਦੱਸਿਆ ਕਿ ਰਾਧੇ ਮਾਂ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ ਧਾਰਮਿਕ ਸਥਾਨਾਂ ‘ਤੇ ਮੱਥਾ ਟੇਕਣਗੇ। ਸ਼ਹਿਰ ‘ਚ ਕਈ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜਿਸ ‘ਚ ਸ਼ਿਰਕਤ ਕਰਨ ਲਈ ਉਹ ਵਿਸ਼ੇਸ਼ ਤੌਰ ‘ਤੇ ਪਹੁੰਚੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ 4 ਮਹਾਨ ਖਿਡਾਰੀਆਂ ਦੀ ਜੀਵਨੀ ਪੜ੍ਹਣਗੇ ਬੱਚੇ, 9ਵੀਂ-10ਵੀਂ ਦੇ ਸਿਲੇਬਸ ‘ਚ ਹੋਣਗੀਆਂ ਸ਼ਾਮਲ
ਦੱਸ ਦੇਈਏ ਕਿ ਰਾਧੇ ਮਾਂ ਹੁਣ ਮੁੰਬਈ ਵਿੱਚ ਰਹਿੰਦੀ ਹੈ। ਮਾਤਾ ਕੀ ਚੌਂਕੀ, ਸਤਿਸੰਗ ਅਤੇ ਜਾਗਰਣ ਹਰ ਦੂਜੇ ਹਫ਼ਤੇ ਉਨ੍ਹਾਂ ਦੇ ਘਰ ਹੁੰਦਾ ਹੈ। ਇਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਸ਼ਾਮਲ ਹੁੰਦੇ ਹਨ। ਰਾਧੇ ਮਾਂ ਦੇ ਭਗਤਾਂ ‘ਚ ਬਾਲੀਵੁੱਡ ਦੀਆਂ ਕਈ ਹਸਤੀਆਂ ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -: