ਇੱਕ 23 ਸਾਲਾ ਰੇਡੀਓਗ੍ਰਾਫਰ ਨੇ ਹਸਪਤਾਲ ਦੇ ਹੋਸਟਲ ਵਿੱਚ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੂੰ ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਹੈ।
ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਪਵਨ ਕੁਮਾਰ ਨੇ ਦੱਸਿਆ ਕਿ ਗੁਰਦਾਸਪੁਰ ਦੀ ਰਹਿਣ ਵਾਲੀ 23 ਸਾਲਾਂ ਆਰਤੀ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਰੇਡੀਓਲੋਜੀ ਵਿਭਾਗ ਵਿੱਚ ਬਤੌਰ ਰੇਡੀਓਗ੍ਰਾਫਰ ਕੰਮ ਕਰਦੀ ਸੀ। ਵੀਰਵਾਰ ਰਾਤ ਹੀ ਉਹ ਛੁੱਟੀ ਤੋਂ ਆਪਣੇ ਘਰ ਗੁਰਦਾਸਪੁਰ ਤੋਂ ਹੋਸਟਲ ਵਾਪਸ ਆਈ ਸੀ। ਸ਼ੁੱਕਰਵਾਰ ਸਵੇਰੇ ਜਦੋਂ ਆਰਤੀ ਦੇ ਕਮਰੇ ਦਾ ਦਰਵਾਜ਼ਾ ਕਾਫੀ ਦੇਰ ਤੱਕ ਨਾ ਖੁੱਲ੍ਹਿਆ ਤਾਂ ਸਾਥੀ ਕਰਮਚਾਰੀਆਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।
ਮੌਕੇ ‘ਤੇ ਪਹੁੰਚੀ ਪੁਲਸ ਨੇ ਕਮਰੇ ਦਾ ਦਰਵਾਜ਼ਾ ਤੋੜ ਕੇ ਅੰਦਰ ਜਾ ਕੇ ਦੇਖਿਆ ਤਾਂ ਆਰਤੀ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਉਸ ਨੇ ਚੁੰਨੀ ਨਾਲ ਫਾਹਾ ਲੈ ਕੇ ਆਪਣੀ ਜ਼ਿੰਦਗੀ ਖ਼ਤਮ ਕਰ ਲਈ ਸੀ। ਪੁਲਿਸ ਨੂੰ ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਥਾਣਾ ਸਿਵਲ ਲਾਈਨ ਦੇ ਇੰਚਾਰਜ ਵਿਜੇ ਪਾਲ ਨੇ ਦੱਸਿਆ ਕਿ ਆਰਤੀ ਦਾ ਤਲਾਕ ਦਾ ਕੇਸ ਚੱਲ ਰਿਹਾ ਸੀ ਅਤੇ ਵੀਰਵਾਰ ਨੂੰ ਵੀ ਉਹ ਪੇਸ਼ੀ ਭੁਗਤ ਕੇ ਪਟਿਆਲਾ ਸਥਿਤ ਆਪਣੇ ਹੋਸਟਲ ਵਿੱਚ ਵਾਪਸ ਆ ਗਈ ਸੀ। ਉਨ੍ਹਾਂ ਦੱਸਿਆ ਕਿ ਆਰਤੀ ਦੇ ਪਰਿਵਾਰਕ ਮੈਂਬਰਾਂ ਨੂੰ ਗੁਰਦਾਸਪੁਰ ਤੋਂ ਬੁਲਾਇਆ ਗਿਆ ਹੈ, ਉਨ੍ਹਾਂ ਦੇ ਬਿਆਨ ‘ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।