ਆਮ ਆਦਮੀ ਪਾਰਟੀ ਦੇ ਨੇਤਾ-ਐਮਪੀ ਰਾਘਵ ਚੱਢਾ (ਆਰਸੀ) ਅਤੇ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਅੱਜ ਯਾਨੀ ਸ਼ਨੀਵਾਰ ਨੂੰ ਦਿੱਲੀ ਵਿੱਚ ਮੰਗਣੀ ਹੋ ਰਹੀ ਹੈ। ਇਹ ਪ੍ਰੋਗਰਾਮ ਕਪੂਰਥਲਾ ਹਾਊਸ, ਦਿੱਲੀ ਵਿਖੇ ਹੋਣ ਜਾ ਰਿਹਾ ਹੈ। ਪਰਿਣੀਤੀ ਦੀ ਭੈਣ ਪ੍ਰਿਅੰਕਾ ਚੋਪੜਾ ਵੀ ਰਿੰਗ ਸੈਰੇਮਨੀ ਲਈ ਦਿੱਲੀ ਪਹੁੰਚ ਚੁੱਕੀ ਹੈ। ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਹੁੰਚ ਰਹੇ ਹਨ।
ਰਾਘਵ ਚੱਢਾ ਨੇ ਮੰਗਣੀ ਤੋਂ ਪਹਿਲਾਂ ਟਵੀਟ ਵੀ ਕੀਤਾ ਹੈ। ਉਨ੍ਹਾਂ ਜਲੰਧਰ ਦੀ ਲੋਕ ਸਭਾ ਸੀਟ ਲਈ ਹੋਈ ਜ਼ਿਮਨੀ ਚੋਣ ਵਿੱਚ ਜਿੱਤ ‘ਤੇ ਦੋਹਰੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਰਾਘਵ ਨੇ ਕਿਹਾ- ਜਲੰਧਰ ਦੇ ਲੋਕਾਂ ਨੇ ਅੱਜ ਦਾ ਦਿਨ ਮੇਰੇ ਲਈ ਹੋਰ ਵੀ ਖਾਸ ਬਣਾ ਦਿੱਤਾ ਹੈ।
ਹਾਲੀਵੁੱਡ ਦਾ ਚਿਹਰਾ ਬਣ ਚੁੱਕੀ ਪ੍ਰਿਅੰਕਾ ਤੋਂ ਬਾਅਦ ਹੁਣ ਬਾਲੀਵੁੱਡ ਦੇ ਮਸ਼ਹੂਰ ਡਿਜ਼ਾਈਨਰ ਮਨੀਸ਼ ਮਲਹੋਤਰਾ ਵੀ ਦਿੱਲੀ ਪਹੁੰਚ ਗਏ ਹਨ। ਪਰਿਣੀਤੀ ਚੋਪੜਾ ਵੀ ਅੱਜ ਰਾਤ ਪਾਰਟੀ ਵਿੱਚ ਆਪਣੀ ਡਿਜ਼ਾਈਨ ਕੀਤੀ ਡਰੈੱਸ ਪਹਿਨਣ ਜਾ ਰਹੀ ਹੈ।
ਦਿੱਲੀ ‘ਚ ਹੋਣ ਵਾਲੀ ਇਸ ਬਾਲੀਵੁੱਡ ਥੀਮ ਵਾਲੀ ਪਾਰਟੀ ‘ਚ ਰਾਘਵ ਚੱਢਾ ਡਿਜ਼ਾਈਨਰ ਪਵਨ ਸਚਦੇਵਾ ਦਾ ਡਿਜ਼ਾਈਨ ਕੀਤਾ ਅਚਕਨ ਪਹਿਨਣਗੇ, ਜਦਕਿ ਪਰਿਣੀਤੀ ਚੋਪੜਾ ਬਾਲੀਵੁੱਡ ਸਟਾਰ ਡਿਜ਼ਾਈਨਰ ਮਨੀਸ਼ ਮਲਹੋਤਰਾ ਦੀ ਡਿਜ਼ਾਈਨਰ ਡਰੈੱਸ ‘ਚ ਨਜ਼ਰ ਆਵੇਗੀ। ਇਸ ਪਾਰਟੀ ‘ਚ ਪੰਜਾਬ ਅਤੇ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਨਜ਼ਰ ਆਉਣਗੇ, ਉਥੇ ਹੀ ਬਾਲੀਵੁੱਡ ਦੀਆਂ ਕਈ ਹਸਤੀਆਂ ਦੇ ਵੀ ਪਾਰਟੀ ‘ਚ ਪਹੁੰਚਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਜਲੰਧਰ ਜਿੱਤ ‘ਤੇ ਬੋਲੇ ਕੇਜਰੀਵਾਲ, ‘ਪੰਜਾਬ ਦੀ ਜਨਤਾ ਨੇ ਮਾਨ ਸਰਕਾਰ ਦੇ ਕੰਮਾਂ ‘ਤੇ ਲਾਇਆ ਠੱਪਾ’
ਜਾਣਕਾਰੀ ਮੁਤਾਬਕ ਇਹ ਪ੍ਰੋਗਰਾਮ ਸ਼ਾਮ ਕਰੀਬ 5 ਵਜੇ ਤੋਂ ਸ਼ੁਰੂ ਹੋਵੇਗਾ। ਸਭ ਤੋਂ ਪਹਿਲਾਂ ਸੁਖਮਨੀ ਸਾਹਿਬ ਦੇ ਪਾਠ ਕੀਤੇ ਜਾਣਗੇ। ਇਸ ਤੋਂ ਬਾਅਦ ਅਰਦਾਸ ਹੋਵੇਗੀ ਅਤੇ ਫਿਰ ਕੁੜਮਾਈ ਹੋਵੇਗੀ। ਰਾਤ ਦੇ ਖਾਣੇ ਦਾ ਪ੍ਰੋਗਰਾਮ ਵੀ ਰੱਖਿਆ ਗਿਆ ਹੈ। ਪਰਿਵਾਰ ਅਤੇ ਕਰੀਬੀ ਦੋਸਤਾਂ ਸਮੇਤ ਕਰੀਬ 150 ਲੋਕਾਂ ਨੂੰ ਸੱਦਾ ਦਿੱਤਾ ਗਿਆ ਹੈ। ਇਸ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -: