ਪੰਜਾਬ ਵਿੱਚ ਭਲਕੇ ਵਿਧਾਨ ਸਭਾ ਚੋਣਾਂ ਦੇ ਨਤੀਜੇ ਸਾਹਮਣੇ ਆਉਣਗੇ। ਉਸ ਤੋਂ ਪਹਿਲਾਂ ਐਗਜ਼ਿਟ ਪੋਲ ਵਿੱਚ ਆਮ ਆਦਮੀ ਪਾਰਟੀ ਵੱਡੀ ਪਾਰਟੀ ਬਣ ਕੇ ਉਭਰੀ ਹੈ ਤੇ ਸਰਕਾਰ ਬਣਾਉਂਦੀ ਨਜ਼ਰ ਆ ਰਹੀ ਹੈ। ਇਸ ਮੁਤਾਬਕ ਆਮ ਆਦਮੀ ਪਾਰਟੀ ਨੂੰ 44 ਤੋਂ 100 ਸੀਟਾਂ ‘ਤੇ ਜਿੱਤ ਹਾਸਲ ਕਰੇਗੀ। ਐਗਜ਼ਿਟ ਪੋਲ ਦੇ ਨਤੀਜਿਆਂ ਤੋਂ ਪਾਰਟੀ ਦੇ ਆਗੂ ਕਾਫ਼ੀ ਉਤਸ਼ਾਹਿਤ ਨਜ਼ਰ ਆ ਰਹੇ ਹਨ।
ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਮੋਹਾਲੀ ਵਿੱਚ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੀ ਜੋੜੀ ਨੂੰ ਗਲੇ ਲਗਾਉਣ ਦਾ ਮਨ ਬਣਾ ਲਿਆ ਹੈ ਤੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਨਾਉਣ ਦਾ ਮਨ ਬਣਾ ਲਿਆ ਹੈ। ਐਗਜ਼ਿਟ ਪੋਲ ਦਿਖਾ ਰਹੇ ਹਨ ਕਿ ਇਹ ਆਮ ਆਦਮੀ ਪਾਰਟੀ ਦੀ ਲਹਿਰ ਨਹੀਂ ਸੁਨਾਮੀ ਹੈ।
ਚੱਢਾ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਕਾਂਗਰਸ ਦੀ ਜਗ੍ਹਾ ਲਏਗੀ। ਆਮ ਆਦਮੀ ਪਾਰਟੀ ਕੌਮੀ ਪਾਰਟੀ ਵਜੋਂ ਉਭਰ ਕੇ ਆਈ ਹੈ। ਅਰਵਿੰਦ ਕੇਜਰੀਵਾਲ 2024 ਵਿੱਚ ਭਾਜਪਾ ਦੇ ਖਿਲਾਫ ਇੱਕ ਚੁਣੌਤੀ ਬਣ ਕੇ ਉਭਰਨਗੇ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
‘ਆਪ’ ਆਗੂ ਨੇ ਕਿਹਾ ਕਿ ਪੰਜਾਬ ਚੋਣਾਂ ਤੋਂ ਸਾਫ਼ ਪਤਾ ਲੱਗਾ ਹੈ ਕਿ ‘ਆਪ’ ਕੌਮੀ ਸਿਆਸੀ ਤਾਕਤ ਵਜੋਂ ਉਭਰੀ ਹੈ। ਬੀਜੇਪੀ ਨੂੰ ਸੂਬੇ ‘ਚ ਪਹਿਲੀ ਸਰਕਾਰ ਬਣਾਉਣ ‘ਚ 10 ਸਾਲ ਦਾ ਸਮਾਂ ਲੱਗਾ। ‘ਆਪ’ ਪਾਰਟੀ ਨੂੰ ਬਣਿਆਂ 10 ਸਾਲ ਵੀ ਨਹੀਂ ਹੋਏ ਅਤੇ ਅਸੀਂ 2 ਰਾਜਾਂ ਵਿੱਚ ਸਰਕਾਰ ਬਣਾ ਰਹੇ ਹਾਂ। ‘ਆਪ’ ਕਾਂਗਰਸ ਦਾ ਕੌਮੀ ਤੇ ਕੁਦਰਤੀ ਬਦਲ ਹੋਵੇਗਾ।
2024 ਦੀਆਂ ਚੋਣਾਂ ‘ਤੇ ਬੋਲਦਿਆਂ ‘ਆਪ’ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਕਰੋੜਾਂ ਲੋਕਾਂ ਦੀ ਉਮੀਦ ਹੈ। ਜੇ ਰੱਬ ਨੇ ਚਾਹਿਆ ਤੇ ਲੋਕਾਂ ਨੇ ਮੌਕਾ ਦਿੱਤਾ ਤਾਂ ਯਕੀਨੀ ਤੌਰ ‘ਤੇ ਉਹ ਜਲਦ ਹੀ ਪ੍ਰਧਾਨ ਮੰਤਰੀ ਦੀ ਇੱਕ ਵੱਡੀ ਭੂਮਿਕਾ ਵਿੱਚ ਨਜ਼ਰ ਆਉਣਗੇ।