ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਕਾਂਗਰਸੀ ਆਗੂ ਰਾਹੁਲ ਗਾਂਧੀ ‘ਤੇ ਤਿੱਖਾ ਹਮਲਾ ਬੋਲਿਆ। ਰਾਘਵ ਚੱਢਾ ਕਿਹਾ ਕਿ ਪੰਜਾਬ ਵਾਸੀ 1984 ਦੇ ਕਤਲੇਆਮ ਨੂੰ ਕਦੇ ਨਹੀਂ ਭੁੱਲ ਸਕਦੇ ਅਤੇ ਨਾ ਹੀ ਕਾਂਗਰਸ ਨੂੰ ਕਦੇ ਮੁਆਫ਼ ਕਰਨਗੇ।
ਰਾਹੁਲ ਗਾਂਧੀ ਦੇ ਤਾਜ਼ਾ ਬਿਆਨ ‘ਤੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਐਮਪੀ ਚੱਢਾ ਨੇ ਕਿਹਾ ਕਿ ‘ਤੁਹਾਡੀ ਪਾਰਟੀ ਜਦੋਂ ਤੋਂ ਮੇਰਾ ਜਨਮ ਹੋਇਆ ਹੈ, ਉਦੋਂ ਤੋਂ ਤੁਹਾਨੂੰ ਰੀਬ੍ਰਾਂਡ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਲੱਗਦਾ ਨਹੀਂ ਕਿ ਇਸ ਵਾਰ ਵੀ ਇਹ ਕੰਮ ਕਰੇਗਾ’।
ਸਿੱਖ ਵਿਰੋਧੀ ਦੰਗਿਆਂ ਅਤੇ ਸ੍ਰੀ ਦਰਬਾਰ ਸਾਹਿਬ ‘ਤੇ ਹਮਲੇ ਲਈ ਗਾਂਧੀ ਪਰਿਵਾਰ ਦੀ ਨਿੰਦਾ ਕਰਦਿਆਂ ਸੰਸਦ ਮੈਂਬਰ ਨੇ ਕਿਹਾ ਕਿ ਰਾਹੁਲ ਨੂੰ ਆਪਣੇ ਪਰਿਵਾਰ ਵੱਲੋਂ ਕੀਤੇ ਗਏ ਇਨ੍ਹਾਂ ਘਿਨਾਉਣੇ ਕੰਮਾਂ ਲਈ ਕੋਈ ਪਛਤਾਵਾ ਨਹੀਂ ਹੈ। ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਤੋਂ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ।
ਚੱਢਾ ਨੇ ਕਿਹਾ ਕਿ ਉਨ੍ਹਾਂ ਦੀਆਂ ਰਗਾਂ ਵਿੱਚ ਪੰਜਾਬੀ ਦਾ ਖੂਨ ਹੈ ਅਤੇ 1984 ਦਾ ਕਤਲੇਆਮ ਮੁਆਫ਼ੀ ਦੇ ਕਾਬਲ ਨਹੀਂ ਹੈ। ਕਾਂਗਰਸ ਪਾਰਟੀ ਦੇ ਡੀਐਨਏ ਵਿੱਚ ਪੰਜਾਬੀਆਂ ਪ੍ਰਤੀ ‘ਪੈਥੋਲੋਜੀਕਲ’ (ਨਾਪਸੰਦ) ਹੈ।
ਉਨ੍ਹਾਂ ਟਵਿੱਟਰ ‘ਤੇ ਰਾਹੁਲ ਗਾਂਧੀ ਦੇ ਸਾਹਮਣੇ ਹੱਥ ਜੋੜ ਕੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਤਸਵੀਰ ਵੀ ਸਾਂਝੀ ਕੀਤੀ। ਰਾਘਵ ਚੱਢਾ ਨੇ ਕਿਹਾ ਕਿ ਗਾਂਧੀ ਪਰਿਵਾਰ ਨੇ ਦਿੱਲੀ ਤੋਂ ਆਪਣੇ ਨੇਤਾਵਾਂ ਨੂੰ ਉਸੇ ਤਰ੍ਹਾਂ ਕੰਟਰੋਲ ਕੀਤਾ ਜਿਵੇਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਕੰਟਰੋਲ ਕੀਤਾ ਸੀ।
ਇਹ ਵੀ ਪੜ੍ਹੋ : ਬਾਜਵਾ ਦੇ ਫਰਜ਼ੀ PM ਵਾਲੇ ਬਿਆਨ ‘ਤੇ ਬੋਲੇ ਜਾਖੜ, ‘ਮਨਮੋਹਨ ਸਿੰਘ ਦਾ ਅਪਮਾਨ, ਕਾਂਗਰਸੀ ਸਲੀਕਾ ਭੁੱਲੇ’
ਰਾਘਵ ਚੱਢਾ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਪੰਜਾਬ ਅਤੇ ਸਿੱਖਾਂ ਦੇ ਹਿੱਤਾਂ ਵਿਰੁੱਧ ਕੰਮ ਕੀਤਾ ਹੈ ਪਰ ਹੁਣ ‘ਆਪ’ ਉਨ੍ਹਾਂ ਦੇ ਨਾਪਾਕ ਮਨਸੂਬਿਆਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗੀ ਅਤੇ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਮਜ਼ਬੂਤੀ ਨਾਲ ਕਰੇਗੀ।
ਵੀਡੀਓ ਲਈ ਕਲਿੱਕ ਕਰੋ -: