ਪੰਜਾਬ ਵਿਚ ਮੀਂਹ ਨਾਲ ਫਸਲਾਂ ਨੂੰ ਹੋਏ ਨੁਕਸਾਨ ਦੇ ਮਾਮਲੇ ਵਿਚ ਰਾਜ ਸਭਾ ਸਾਂਸਦ ਰਾਘਵ ਚੱਢਾ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖਿਆ ਹੈ। ਨਾਲ ਹੀ ਮੰਗ ਕੀਤੀ ਹੈ ਕਿ ਅਜਿਹੀ ਸਥਿਤੀ ਵਿਚ ਪੰਜਾਬ ਨੂੰ ਵਿਸ਼ੇਸ਼ ਪੈਕੇਜ ਦਿੱਤਾ ਜਾਵੇ। ਮੀਂਹ ਨਾਲ ਫਸਲਾਂ ਨੂੰ ਕਾਫੀ ਨੁਕਸਾਨ ਹੋਇਆ ਹੈ। ਸੂਬਾ ਸਰਕਾਰ ਆਪਣੇ ਵੱਲੋਂ ਮੁਆਵਜ਼ੇ ਦਾ ਐਲਾਨ ਕਰ ਚੁੱਕੀ ਹੈ ਪਰ ਫਿਰ ਵੀ ਕਿਸਾਨਾਂ ਨੂੰ ਮਦਦ ਦੀ ਲੋੜ ਹੈ।
ਸਾਂਸਦ ਰਾਘਵ ਚੱਢਾ ਨੇ ਸੂਬੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਜਾਣਿਆ ਸੀ। ਇੰਨਾ ਹੀ ਨਹੀਂ ਮੀਂਹ ਨਾਲ ਹੋਏ ਫਸਲ ਦੇ ਨੁਕਸਾਨ ਨੂੰ ਵੀ ਦੇਖਿਆ ਸੀ।
ਰਾਘਵ ਚੱਢਾ ਨੇ ਚਿੱਠੀ ਵਿਚ ਲਿਖਿਆ ਕਿ ਪੰਜਾਬ ਦੀਆਂ ਲਗਭਗ 14 ਹੈਕਟੇਅਰ ਫਸਲ ਬਰਬਾਦ ਹੋਈ ਹੈ। ਅਜਿਹੇ ਵਿਚ ਕਿਸਾਨਾਂ ਦੀ ਮਦਦ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਤੁਰੰਤ ਪੈਸੇ ਦਿੱਤੇ ਜਾਣ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਮੰਤਰੀ ਤੋਂ ਲੈ ਕੇ ਵਿਧਾਇਕ ਤੱਕ ਖੇਤਾਂ ਵਿਚ ਜਾ ਕੇ ਕਿਸਾਨਾਂ ਦਾ ਦਰਦ ਸੁਣ ਰਹੇ ਹਨ। ਜ਼ਿਲ੍ਹਾ ਪੱਧਰ ‘ਤੇ ਸਪੈਸ਼ਲ ਕਮੇਟੀ ਗਠਿਤ ਕੀਤੀ ਗਈ ਹੈ। ਸਰਕਾਰ ਵੱਲੋਂ ਪ੍ਰਤੀ ਏਕੜ 15 ਹਜ਼ਾਰ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਦਿੱਲੀ ‘ਚ ਪਲਾਸਟਿਕ ਦੇ ਗੋਦਾਮ ‘ਚ ਲੱਗੀ ਭਿਆਨਕ ਅੱਗ, ਪਹੁੰਚੀਆ ਫਾਇਰ ਬ੍ਰਿਗੇਡ ਦੀਆਂ ਗੱਡੀਆਂ
ਰਾਘਵ ਚੱਢਾ ਨੇ ਕੇਂਦਰੀ ਮੰਤਰੀ ਨੂੰ ਲਿਖੇ ਪੱਤਰ ਨਾਲ ਇਕ ਲਿਫਾਫੇ ਵਿਚ ਬਰਬਾਦ ਹੋਈ ਫਸਲ ਦੇ ਸੈਂਪਲ ਵੀ ਭੇਜੇ ਹਨ ਕਿਉਂਕਿ ਕਿਸਾਨਾਂ ਦੀ ਦਲੀਲ ਸੀ ਕਿ ਕੇਂਦਰ ਸਰਕਾਰ ਨੂੰ ਦੱਸਿਆ ਜਾਵੇ ਕਿ ਕਿਸ ਤਰ੍ਹਾਂ ਫਸਲਾਂ ਦਾ ਨੁਕਸਾਨ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -: