ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਭਿਵੰਡੀ ਦੀ ਇੱਕ ਅਦਾਲਤ ਨੇ ਸ਼ਨੀਵਾਰ ਨੂੰ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਦੇ ਇੱਕ ਵਰਕਰ ਵੱਲੋਂ ਕਾਂਗਰਸ ਆਗੂ ਰਾਹੁਲ ਗਾਂਧੀ ਖ਼ਿਲਾਫ਼ ਦਾਇਰ ਮਾਣਹਾਨੀ ਦੇ ਕੇਸ ਵਿੱਚ 10 ਫਰਵਰੀ ਤੋਂ ਰੋਜ਼ਾਨਾ ਆਧਾਰ ’ਤੇ ਸੁਣਵਾਈ ਸ਼ੁਰੂ ਕਰਨ ਦਾ ਫੈਸਲਾ ਕੀਤਾ।
ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 5 ਫਰਵਰੀ ਤੋਂ ਸ਼ੁਰੂ ਕਰਨੀ ਸੀ। ਹਾਲਾਂਕਿ, ਸ਼ਿਕਾਇਤਕਰਤਾ ਰਾਜੇਸ਼ ਕੁੰਟੇ ਦੇ ਵਕੀਲ ਪ੍ਰਬੋਧ ਜੈਵੰਤ ਨੇ ਮੁਲਤਵੀ ਕਰਨ ਦੀ ਬੇਨਤੀ ਕੀਤੀ ਕਿਉਂਕਿ ਉਸਦਾ ਮੁਵੱਕਿਲ ਕਿਸੇ ਨਿੱਜੀ ਕੰਮ ਕਾਰਨ ਸ਼ਹਿਰ ਤੋਂ ਬਾਹਰ ਹੈ।
ਭਿਵੰਡੀ ਦੇ ਸਿਵਲ ਜੱਜ ਅਤੇ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਜੇਵੀ ਪਾਲੀਵਾਲ ਨੇ ਆਪਣੇ ਹੁਕਮਾਂ ਵਿੱਚ ਕੇਸ ਦੀ ਸੁਣਵਾਈ ਸ਼ੁਰੂ ਕਰਨ ਦੀ ਤਰੀਕ 10 ਫਰਵਰੀ ਤੈਅ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਰਾਹੁਲ ਗਾਂਧੀ ਦੇ ਵਕੀਲ ਨਰਾਇਣ ਅਈਅਰ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਦਾ ਮੁਵੱਕਿਲ ਗੋਆ, ਪੰਜਾਬ ਅਤੇ ਉਤਰਾਖੰਡ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਰੁੱਝਿਆ ਹੋਇਆ ਹੈ। ਹਾਲਾਂਕਿ ਵਕੀਲ ਨੇ ਕਿਹਾ ਕਿ ਅਦਾਲਤ ਇਸ ਮਾਮਲੇ ‘ਚ ਸੁਣਵਾਈ ਸ਼ੁਰੂ ਕਰ ਸਕਦੀ ਹੈ। ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਅਦਾਲਤ ਨੇ ਸੁਣਵਾਈ ਮੁਲਤਵੀ ਕਰ ਦਿੱਤੀ।