ਭਾਰਤੀ ਕ੍ਰਿਕਟ ਟੀਮ ਨੂੰ ਨਵਾਂ ਕੋਚ ਮਿਲ ਗਿਆ ਹੈ, ਸਾਬਕਾ ਕ੍ਰਿਕਟਰ ਰਾਹੁਲ ਦ੍ਰਾਵਿੜ ਹੁਣ ਅਹੁਦਾ ਸੰਭਾਲਣਗੇ। ਟੀ-20 ਵਿਸ਼ਵ ਕੱਪ ਤੋਂ ਬਾਅਦ ਰਵੀ ਸ਼ਾਸਤਰੀ ਦਾ ਕਾਰਜਕਾਲ ਖਤਮ ਹੋ ਰਿਹਾ ਹੈ, ਅਜਿਹੇ ‘ਚ ਰਾਹੁਲ ਉਨ੍ਹਾਂ ਦੀ ਜਗ੍ਹਾ ਲੈਣਗੇ।
ਬੀਸੀਸੀਆਈ ਰਾਹੁਲ ਦ੍ਰਾਵਿੜ ਨਾਲ ਲੰਬੇ ਸਮੇਂ ਤੋਂ ਗੱਲਬਾਤ ਕਰ ਰਿਹਾ ਸੀ, ਪਰ ਰਾਹੁਲ ਨੇ ਪਹਿਲਾਂ ਇਹ ਅਹੁਦਾ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਹਾਲਾਂਕਿ ਕੁਝ ਸਮਾਂ ਪਹਿਲਾਂ UAE ‘ਚ ਹੋਈ ਬੈਠਕ ਤੋਂ ਬਾਅਦ ਰਾਹੁਲ ਦ੍ਰਾਵਿੜ ਨੇ ਮੁੱਖ ਕੋਚ ਦੇ ਅਹੁਦੇ ਲਈ ਅਪਲਾਈ ਕੀਤਾ ਸੀ ਅਤੇ ਹੁਣ ਉਨ੍ਹਾਂ ਨੂੰ ਟੀਮ ਇੰਡੀਆ ਦਾ ਮੁੱਖ ਕੋਚ ਨਿਯੁਕਤ ਕੀਤਾ ਗਿਆ ਹੈ।

ਰਾਹੁਲ ਦ੍ਰਾਵਿੜ ਨੇ ਟੀਮ ਇੰਡੀਆ ਦਾ ਕੋਚ ਬਣਨ ਤੋਂ ਬਾਅਦ ਬਿਆਨ ਜਾਰੀ ਕੀਤਾ ਹੈ। ਰਾਹੁਲ ਦ੍ਰਾਵਿੜ ਦੀ ਤਰਫੋਂ ਕਿਹਾ ਗਿਆ ਹੈ ਕਿ ਟੀਮ ਇੰਡੀਆ ਦਾ ਕੋਚ ਬਣਨਾ ਬਹੁਤ ਮਾਣ ਵਾਲੀ ਗੱਲ ਹੈ। ਰਵੀ ਸ਼ਾਸਤਰੀ ਦੀ ਅਗਵਾਈ ‘ਚ ਟੀਮ ਇੰਡੀਆ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, ਜਿਸ ਨੂੰ ਮੈਂ ਅੱਗੇ ਵਧਾਉਣ ਦੀ ਕੋਸ਼ਿਸ਼ ਕਰਾਂਗਾ। ਮੈਂ ਭਾਰਤ ਏ, ਅੰਡਰ-19 ਅਤੇ ਐਨਸੀਏ ਵਿੱਚ ਕਈ ਖਿਡਾਰੀਆਂ ਨਾਲ ਕੰਮ ਕੀਤਾ ਹੈ, ਇਸ ਲਈ ਉਨ੍ਹਾਂ ਨਾਲ ਕੰਮ ਕਰਨਾ ਮਜ਼ੇਦਾਰ ਹੋਵੇਗਾ। ਅਗਲੇ ਦੋ ਸਾਲਾਂ ਵਿੱਚ ਵੱਡੇ ਈਵੈਂਟ ਹਨ, ਸਾਰੇ ਖਿਡਾਰੀਆਂ ਅਤੇ ਸਹਿਯੋਗੀ ਸਟਾਫ਼ ਨਾਲ ਮਿਲ ਕੇ ਟੀਚਾ ਪੂਰਾ ਕਰਨ ਦੀ ਕੋਸ਼ਿਸ਼ ਕਰਾਂਗੇ।
ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts

ਇਸ ਮੌਕੇ ਬੀਸੀਸੀਆਈ ਪ੍ਰਧਾਨ ਸੌਰਵ ਗਾਂਗੁਲੀ ਨੇ ਵੀ ਇੱਕ ਬਿਆਨ ਜਾਰੀ ਕੀਤਾ। ਸੌਰਵ ਗਾਂਗੁਲੀ ਨੇ ਕਿਹਾ ਹੈ ਕਿ ਅਸੀਂ ਰਾਹੁਲ ਦ੍ਰਾਵਿੜ ਦਾ ਸਵਾਗਤ ਕਰਦੇ ਹਾਂ, ਇਕ ਖਿਡਾਰੀ ਦੇ ਤੌਰ ‘ਤੇ ਉਨ੍ਹਾਂ ਦਾ ਰਿਕਾਰਡ ਸ਼ਾਨਦਾਰ ਹੈ ਅਤੇ ਉਹ ਮਹਾਨ ਖਿਡਾਰੀਆਂ ‘ਚ ਸ਼ਾਮਲ ਹਨ। ਅਗਲੇ ਦੋ ਸਾਲਾਂ ਵਿੱਚ ਦੋ ਵਿਸ਼ਵ ਕੱਪ ਹੋਣੇ ਹਨ, ਇਸ ਲਈ ਸਾਬਕਾ ਭਾਰਤੀ ਕਪਤਾਨ ਸਹੀ ਚੋਣ ਹੈ।