ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਆਪਣੀ ਮਾਂ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਸਰ ਗੰਗਾ ਰਾਮ ਹਸਪਤਾਲ ਪਹੁੰਚੇ ਜਿਥੇ ਰਾਹੁਲ ਗਾਂਧੀ ਨੇ ਡਾਕਟਰਾਂ ਤੋਂ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ ਤੇ ਮਾਂ ਤੋਂ ਉਨ੍ਹਾਂ ਦਾ ਹਾਲਚਾਲ ਪੁੱਛਿਆ।
ਦੱਸ ਦੇਈਏ ਕਿ ਉਨ੍ਹਾਂ ਨੂੰ 12 ਜੂਨ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ ਜਿਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। 13 ਜੂਨ ਨੂੰ ਵੀ ਈਡੀ ਦੀ ਪੁੱਛਗਿਛ ਦੇ ਬਾਅਦ ਦੁਪਹਿਰ ਵਿਚ ਰਾਹੁਲ ਗਾਂਧੀ ਨੇ ਹਸਪਤਾਲ ਪਹੁੰਚ ਕੇ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ।
ਕਾਂਗਰਸ ਮੁੱਖ ਦਫਤਰ ਵਿਚ ਵੜ ਕੇ ਪਾਰਟੀ ਵਰਕਰਾਂ ਨਾਲ ਸਖਤੀ ਕਰਨ ਦੇ ਵਿਰੋਧ ਵਿਚ ਸੂਬਾ ਕਾਂਗਰਸ ਨੇ ਵੀਰਵਾਰ ਨੂੰ ਪ੍ਰਦਰਸ਼ਨ ਕੀਤਾ। ਬਾਅਦ ਵਿਚ ਉਪ ਰਾਜਪਾਲ ਵੀਕੇ ਸਕਸੈਨਾ ਦੇ ਨਾਂ ਨੋਟਿਸ ਵੀ ਸੌਂਪਿਆ ਗਿਆ। ਇਹ ਪ੍ਰਦਰਸ਼ਨ ਸੂਬਾ ਪ੍ਰਧਾਨ ਅਨਿਲ ਚੌਧਰੀ ਦੀ ਪ੍ਰਧਾਨਗੀ ਵਿਚ ਕੀਤਾ ਗਿਆ। ਇਸ ਵਿਚ ਕਈ ਸੀਨੀਅਰ ਨੇਤਾਵਾਂ ਨੇ ਵੀ ਹਿੱਸਾ ਲਿਆ। ਪੁਲਿਸ ਨੇ ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਪਾਣੀ ਦੀਆਂ ਬੌਛਾਰਾਂ ਦਾ ਵੀ ਇਸਤੇਮਾਲ ਕੀਤਾ ਗਿਆ ਜਿਸ ਵਿਚ ਅਨਿਲ ਚੌਧਰੀ ਜ਼ਖਮੀ ਹੋ ਗਏ।
ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਚੌਧਰੀ ਨੇ ਦੋਸ਼ ਲਗਾਇਆ ਕਿ ਭਾਜਪਾ ਦੇ ਇਸ਼ਾਰੇ ‘ਤੇ ਈਡੀ ਲਗਾਤਾਰ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਬਿਨਾਂ ਸਬੂਤ ਤੇ ਤੱਥਾਂ ਦੇ ਨੈਸ਼ਨਲ ਹੇਰਾਲਡ ਮਾਮਲੇ ਵਿਚ ਪੁੱਛਗਿਛ ਕਰ ਰਹੀ ਹੈ। ਇਸ ਖਿਲਾਫ ਸਤਿਆਗ੍ਰਹਿ ਜਾਰੀ ਰਹੇਗਾ। ਰਾਜ ਸਭਾ ਮੈਂਬਰ ਸ਼ਕਤੀ ਸਿੰਘ ਗੋਹਿਲ ਨੇ ਕਿਹਾ ਕਿ ਦੇਸ਼ ਦੀ ਸਭ ਤੋਂ ਵੱਡੀ ਵਿਰੋਧੀ ਪਾਰਟੀ ਦੇ ਦਫਤਰ ‘ਚ ਦਿੱਲੀ ਪੁਲਿਸ ਦਾ ਬਿਨਾਂ ਸਬੂਤਾਂ ਤੇ ਤੱਥਾਂ ਦੇ ਨੈਸ਼ਨਲ ਹੇਰਾਲਡ ਮਾਮਲੇ ਵਿਚ ਪੁੱਛਗਿਛ ਕਰ ਰਹੀ ਹੈ। ਇਸ ਖਿਲਾਫ ਸਤਿਆਗ੍ਰਹਿ ਜਾਰੀ ਰਹੇਗਾ।
ਰਾਜ ਸਭਾ ਮੈਂਬਰ ਸ਼ਕਤੀ ਸਿੰਘ ਗੋਹਿਲ ਨੇ ਕਿਹਾ ਕਿ ਦੇਸ਼ ਦੀ ਸਭ ਤੋਂ ਵੱਡੀ ਵਿਰੋਧੀ ਪਾਰਟੀ ਦੇ ਦਫਤਰ ਵਿਚ ਦਿੱਲੀ ਪੁਲਿਸ ਦਾ ਬਿਨਾਂ ਇਜਾਜ਼ਤ ਦੇ ਬਿਨਾਂ ਕਿਸੇ ਵਾਰੰਟ ਦੇ ਵੜਣਾ ਇਥੇ ਮੌਜੂਦ ਨੇਤਾਵਾਂ ਤੇ ਵਰਕਰਾਂ ‘ਤੇ ਲਾਠੀਚਾਰਜ ਕਰਨਾ ਲੋਕਤੰਤਰ ਦੀ ਹੱਤਿਆ ਹੈ।
ਵੀਡੀਓ ਲਈ ਕਲਿੱਕ ਕਰੋ -: