ਯੂਕਰੇਨ ਦੇ ਖਾਰਕੀਵ ਵਿਚ ਭਾਰਤੀ ਵਿਦਿਆਰਥੀ ਨਵੀਨ ਦੀ ਮੌਤ ‘ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕਰਕੇ ਦੁੱਖ ਪ੍ਰਗਟ ਕੀਤਾ ਤੇ ਨਾਲ ਦੀ ਮੋਦੀ ਸਰਕਾਰ ਦੀ ਯੋਜਨਾ ‘ਤੇ ਸਵਾਲ ਚੁੱਕੇ। ਉਨ੍ਹਾਂ ਲਿਖਿਆ ਕਿ ਇੱਕ ਭਾਰਤੀ ਵਿਦਿਆਰਥੀ ਨਵੀਨ ਦੀ ਯੂਕਰੇਨ ਵਿਚ ਜਾਨ ਗੁਆਉਣ ਦੀ ਦੁਖਦ ਖਬਰ ਮਿਲੀ। ਉਨ੍ਹਾਂ ਦੇ ਪਰਿਵਾਰ ਦੇ ਦੋਸਤਾਂ ਨਾਲ ਮੇਰੀ ਪੂਰੀ ਹਮਦਰਦੀ ਹੈ। ਮੈਂ ਦੁਹਰਾਉਂਦਾ ਹਾਂ ਕਿ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਰਣਨੀਤਕ ਯੋਜਨਾ ਦੀ ਲੋੜ ਹੈ। ਹਰ ਮਿੰਟ ਕੀਮਤੀ ਹੈ।
ਰੂਸ ਤੇ ਯੂਕਰੇਨ ਵਿਚ ਚੱਲ ਰਹੇ ਯੁੱਧ ਦੌਰਾਨ ਅੱਜ ਇੱਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਵਿਦੇਸ਼ ਮੰਤਰਾਲੇ ਨੇ ਮੌਤ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਯੂਕਰੇਨ ਦੇ ਖਾਰਕੀਵ ਵਿਚ ਅੱਜ ਸਵੇਰੇ ਗੋਲੀਬਾਰੀ ਵਿਚ ਇੱਕ ਭਾਰਤੀ ਵਿਦਿਆਰਥੀ ਦੀ ਜਾਨ ਚਲੀ ਗਈ। ਗੋਲੀਬਾਰੀ ਵਿਚ ਮਰਨ ਵਾਲੇ ਵਿਦਿਆਰਥੀ ਦੀ ਪਛਾਣ ਨਵੀਨ ਸ਼ੇਖਰੱਪਾ ਵਜੋਂ ਹੋਈ ਹੈ, ਜੋ ਕਰਨਾਟਕ ਦੇ ਹਾਵੇਰੀ ਜ਼ਿਲ੍ਹੇ ਦਾ ਰਹਿਣ ਵਾਲਾ ਸੀ।
ਖਾਰਕੀਵ ਵਿਚ ਨਵੀਨ ਕੁਝ ਜ਼ਰੂਰੀ ਸਾਮਾਨ ਖਰੀਦਣ ਲਈ ਨੇੜੇ ਹੀ ਇੱਕ ਦੁਕਾਨ ਉਤੇ ਗਿਆ ਸੀ। ਬਾਅਦ ਵਿਚ ਉਸ ਦੇ ਦੋਸਤ ਨੂੰ ਇੱਕ ਸਥਾਨਕ ਅਧਿਕਾਰੀ ਦਾ ਫੋਨ ਆਇਆ ਕਿ ਨਵੀਨ ਦੀ ਮੌਤ ਹੋ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਇਹ ਵੀ ਪੜ੍ਹੋ : ਰੂਸ ‘ਵੈਕਿਊਮ ਬੰਬ’ ਨਾਲ ਯੂਕਰੇਨ ‘ਚ ਮਚਾ ਰਿਹਾ ਤਬਾਹੀ! ਭਿਆਨਕ ਗਰਮੀ ਫੈਲਾ ਕੇ ਘੁੱਟ ਦਿੰਦੈ ਸਾਹ
ਕਾਂਗਰਸੀ ਨੇਤਾ ਸ਼ਸ਼ੀ ਥਰੂਰੀ ਨੇ ਵੀ ਨਵੀਨ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ ਤੇ ਕਿਹਾ ਕਿ ਇਹ ਇੱਕ ਭਿਆਨਕ ਤ੍ਰਾਸਦੀ ਹੈ। ਮੇਰੀ ਪੀੜਤ ਪਰਿਵਾਰ ਨਾਲ ਪੂਰੀ ਹਮਦਰਦੀ ਹੈ ਤੇ ਮੈਂ ਉਨ੍ਹਾਂ ਲਈ ਵੀ ਚਿੰਤਤ ਹਾਂ ਜੋ ਅਜੇ ਤੱਕ ਯੂਕਰੇਨ ਵਿਚ ਫਸੇ ਹੋਏ ਹਨ। ਉਨ੍ਹਾਂ ਨੂੰ ਘਰ ਪਹੁੰਚਾਉਣ ਲਈ ਸਰਕਾਰ ਨੂੰ ਹਰ ਸੰਭਵ ਕੋਸ਼ਿਸ਼ ਕਰਨੀ ਚਾਹੀਦੀ ਹੈ।