ਨਵੀਂ ਦਿੱਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਸਣੇ ਪਾਰਟੀ ਦੇ ਹੋਰ ਨੇਤਾ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਹੋ ਰਹੇ ਵਾਧੇ ਖਿਲਾਫ ਅੱਜ ਵਿਜੇ ਚੌਂਕ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਇਸ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਪਿਛਲੇ 10 ਦਿਨਾਂ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 9 ਗੁਣਾ ਵਧ ਚੁੱਕੀਆਂ ਹਨ। ਅਸੀਂ ਮੰਗ ਕਰਦੇ ਹਾਂ ਕਿਵਧਦੀਆਂ ਕੀਮਤਾਂ ਨੂੰ ਕੰਟਰੋਲ ਵਿੱਚ ਲਿਆਇਆ ਜਾਵੇ।
ਕਾਂਗਰਸ ਪਾਰਟੀ ਅੱਜ ਇਸ ਮੁੱਦੇ ‘ਤੇ ਦੇਸ਼ਪੱਧਰੀ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਵਿਰੋਧੀ ਧਿਰ ਨੇ ਪਿਛਲੇ ਕੁਝ ਦਿਨਾਂ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ ਉਛਾਲ ਵਿਚਾਲੇ ਸੱਤਾਧਾਰੀ ਪਾਰਟੀ ਖਿਲਾਫ ਆਪਣਾ ਹਮਲਾ ਤੇਜ਼ ਕਰ ਦਿੱਤਾ ਹੈ। ਕਾਂਗਰਸ ਨੇ ਅੱਜ ਤੋਂ ਕੇਂਦਰ ਖਿਲਾਫ ਆਪਣੀ ਤਿੰਨ ਪੜਾਅ ਦੀ ‘ਮਹਿੰਗਾਈ ਮੁਕਤ ਭਾਰਤ ਮੁਹਿੰਮ’ ਦੀ ਸ਼ੁਰੂਆਤ ਕੀਤੀ, ਜੋ 7 ਅਪ੍ਰੈਲ ਤੱਕ ਚੱਲੇਗੀ।
ਇਸ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਇਥੇ ਸਾਡੇ ਕਾਂਗਰਸ ਦੇ ਸਾਂਸਦ ਤੇ ਹਰ ਰਾਜ ਵਿੱਚ ਸਾਡੇ ਨੇਤਾ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨਦਾ ਅਸਰ ਗਰੀਬਾਂ ‘ਤੇ ਹੋ ਰਿਹਾ ਹੈ। ਗੈਸ ਸਿਲੰਡਰ ਦੀਆਂ ਕੀਮਤਾਂ ਦੁੱਗਣੀਆਂ ਹੋ ਗਈਆਂ ਹਨ। ਇਤਿਹਾਸ ਵਿੱਚ ਕਦੇ ਅਜਿਹਾ ਨਹੀਂ ਹੋਇਆ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਏਜੰਡਾ ਹੈ ਕਿ ਗਰੀਬ ਤੋਂ ਪੈਸਾ ਕੱਢਿਆ ਜਾਵੇ ਤੇ ਦੋ ਤਿੰਨ ਅਰਬਪਤੀਆਂ ਨੂੰ ਦੇ ਦਿੱਤਾ ਜਾਵੇ। ਅਸੀਂ ਚੋਣਾਂ ਵੇਲੇ ਲੋਕਾਂ ਨੂੰ ਕਿਹਾ ਸੀ ਕਿ ਹੁਣੇ ਪੈਟਰੋਲ ਲੈ ਲਓ ਚੋਣਾਂ ਤੋਂ ਬਾਅਦ ਸਰਕਾਰ ਪੈਸੇ ਵਧਾ ਦੇਵੇਗੀ।
ਦੱਸ ਦੇਈਏ ਕਿ ਸਿਆਸੀ ਪਾਰਟੀਆਂ ਬੀਜੇਪੀ ‘ਤੇ ਦੋਸ਼ ਲਾ ਰਹੀ ਹੈ ਕਿ ਪੰਜ ਰਾਜਾਂ ਦੀਆਂ ਚੋਣਾਂ ਕਰਕੇ ਮੋਦੀ ਸਰਕਾਰ ਨੇ ਤੇਲ ਕੰਪਨੀਆਂ ਨੂੰ ਕੀਮਤਾਂ ਵਧਾਉਣ ਤੋਂ ਰੋਕੀ ਰੱਖਿਆ ਸੀ। ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦਾ ਭਾਅ 112 ਡਾਲਰ ਪ੍ਰਤੀ ਬੈਰਲ ਪਹੁੰਚਣ ਤੋਂ ਬਾਅਦ ਐਤਵਾਰ ਨੂੰ ਤੇਲ ਕੰਪਨੀਆਂ ਨੇ ਡੀਜ਼ਲ ਦੇ ਥੋਕ ਖਰੀਦਦਾਰਾਂ ਲਈ ਕੀਮਤਾਂ ਵਿੱਚ 25 ਰੁਪਏ ਪ੍ਰਤੀ ਲਿਟਰ ਦਾ ਵਾਧਾ ਕੀਤਾ ਸੀ। ਤੇਲ ਡੀਲਰਾਂ ਦਾ ਕਹਿਣਾ ਹੈ ਕਿ ਖੁਦਰਾ ਕੀਮਤ ਵਿੱਚ ਹੌਲੀ-ਹੌਲੀ ਵਾਧਾ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: