ਭਾਰਤ ਜੋੜੋ ਯਾਤਰਾ ਦੇ ਤਹਿਤ ਰਾਹੁਲ ਗਾਂਧੀ ਨੂੰ ਇੰਦੌਰ ਪਹੁੰਚਣ ‘ਤੇ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਾਣਕਾਰੀ ਅਨੁਸਾਰ ਜੂਨੀ ਇੰਦੌਰ ਥਾਣਾ ਖੇਤਰ ‘ਚ ਇਕ ਮਠਿਆਈ ਦੀ ਦੁਕਾਨ ‘ਤੇ ਰਾਹੁਲ ਗਾਂਧੀ ਨੂੰ ਧਮਕੀ ਭਰਿਆ ਪੱਤਰ ਮਿਲਿਆ ਹੈ। ਜੂਨੀ ਇੰਦੌਰ ਪੁਲਿਸ ਅਤੇ ਕ੍ਰਾਈਮ ਬ੍ਰਾਂਚ ਨੇ ਚਿੱਠੀ ਛੱਡਣ ਵਾਲੇ ਵਿਅਕਤੀ ਦਾ ਪਤਾ ਲਗਾਉਣਾ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਜੂਨੀ ਇੰਦੌਰ ਥਾਣਾ ਖੇਤਰ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਫੁਟੇਜ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਪੁਲਿਸ ਸੂਤਰਾਂ ਅਨੁਸਾਰ ਇਸ ਘਟਨਾ ਪਿੱਛੇ ਕਿਸੇ ਸ਼ਰਾਰਤੀ ਅਨਸਰ ਦਾ ਵੀ ਹੱਥ ਹੋ ਸਕਦਾ ਹੈ। ਪੁਲਿਸ ਵੱਲੋਂ ਇਸ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਦੱਸ ਦੇਈਏ ਕਿ ਰਾਹੁਲ ਗਾਂਧੀ ਦੇਸ਼ ਵਿੱਚ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਪੈਦਲ ‘ਭਾਰਤ ਜੋੜੋ ਯਾਤਰਾ’ ਕੱਢ ਰਹੇ ਹਨ। ਕਾਂਗਰਸ ਨੇਤਾ ਵੀ ਇਸ ਯਾਤਰਾ ‘ਚ ਰਾਹੁਲ ਗਾਂਧੀ ਦੇ ਨਾਲ ਚੱਲਣ ਦੀ ਤਿਆਰੀ ਕਰ ਰਹੇ ਹਨ। ਰਾਹੁਲ ਗਾਂਧੀ ਦੀ ਆਮ ਸਭਾ ਵਿੱਚ ਲੱਖਾਂ ਲੋਕਾਂ ਦੇ ਇਕੱਠੇ ਹੋਣ ਦੀ ਸੰਭਾਵਨਾ ਹੈ। ਸ਼ਹਿਰ ਦੇ ਵੱਡੇ ਹੋਟਲ ਵੀ ਬੁੱਕ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: