ਵਿਧਾਨ ਸਭਾ ਚੋਣਾਂ ਨੂੰ ਹੁਣ ਕੁਝ ਹੀ ਦਿਨ ਬਾਕੀ ਹਨ। ਉਮੀਦਵਾਰਾਂ ਦੀ ਨਾਮਜ਼ਦਗੀ ਪ੍ਰਕਿਰਿਆ ਅੱਜ ਸ਼ੁਰੂ ਹੋ ਚੁੱਕੀ ਹੈ। ਪਾਰਟੀਆਂ ਚੋਣ ਪ੍ਰਚਾਰ ਵਿੱਚ ਲੱਗੀਆਂ ਹੋਈਆਂ ਹਨ। ਚੋਣ ਪ੍ਰਚਾਰ ਨੂੰ ਲੈ ਕੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੀ 27 ਜਨਵਰੀ ਨੂੰ ਪੰਜਾਬ ਦੌਰੇ ‘ਤੇ ਆਉਣਗੇ।
ਰਾਹੁਲ ਪਹਿਲਾਂ ਅੰਮ੍ਰਿਤਸਰ ਪਹੁੰਚ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਗੇ ਅਤੇ ਫਿਰ ਸੜਕੀ ਰਸਤੇ ਜਲੰਧਰ ਪਹੁੰਚਣਗੇ। ਜਲੰਧਰ ਤੋਂ ਹੀ ਉਹ ਪੰਜਾਬ ਦੇ ਵਰਕਰਾਂ ਨੂੰ ਸੰਬੋਧਨ ਕਰਨਗੇ। ਇਸ ਦੇ ਲਈ ਡਿਜੀਟਲ ਪਲੇਟਫਾਰਮ ਦੀ ਵਰਤੋਂ ਕੀਤੀ ਜਾਵੇਗੀ।
ਰੈਲੀ ਦਾ ਕੇਂਦਰ ਜਲੰਧਰ ਕੈਂਟ ਵਿਧਾਨ ਸਭਾ ਹਲਕੇ ਵਿੱਚ ਹੋਵੇਗਾ। ਇਥੇ ਕੈਬਨਿਟ ਮੰਤਰੀ ਪਰਗਟ ਸਿੰਘ ਕਾਂਗਰਸ ਦੇ ਉਮੀਦਵਾਰ ਹਨ। ਜ਼ਿਲ੍ਹਾ ਕਾਂਗਰਸ ਜਲੰਧਰ ਸ਼ਹਿਰੀ ਦੇ ਪ੍ਰਧਾਨ ਬਲਰਾਜ ਠਾਕੁਰ ਦਾ ਕਹਿਣਾ ਹੈ ਕਿ 27 ਜਨਵਰੀ ਦੀ ਵਰਚੁਅਲ ਰੈਲੀ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪੰਜਾਬ ਵਿੱਚ ਛੋਟੇ ਗਰੁੱਪ ਵਿੱਚ ਵਰਕਰਾਂ ਨੂੰ ਐਲਈਡੀ ਅਤੇ ਹੋਰ ਡਿਜੀਟਲ ਮਾਧਿਅਮ ਰਾਹੀਂ ਲਿੰਕ ਭੇਜ ਕੇ ਜੋੜਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ 27 ਜਨਵਰੀ ਨੂੰ ਜਲੰਧਰ ਫੇਰੀ ਦਾ ਸਿੱਧਾ ਫ਼ਾਇਦਾ ਕੈਬਨਿਟ ਮੰਤਰੀ ਪਰਗਟ ਸਿੰਘ ਨੂੰ ਮਿਲੇਗਾ। ਰਾਹੁਲ ਗਾਂਧੀ ਜਲੰਧਰ ਕੈਂਟ ਵਿਖੇ ਰੁਕਣਗੇ ਅਤੇ ਵਰਚੁਅਲ ਰੈਲੀ ਰਾਹੀਂ ਵਰਕਰਾਂ ਨੂੰ ਸੰਬੋਧਨ ਕਰਨਗੇ। ਰਾਹੁਲ ਗਾਂਧੀ ਕੈਂਟ ਅਸੈਂਬਲੀ ਹਾਲ ‘ਚ 66 ਫੁੱਟ ਰੋਡ ‘ਤੇ ਵਾਈਟ ਡਾਇਮੰਡ ਰਿਜ਼ੋਰਟ ‘ਚ ਰੁਕ ਕੇ ਪ੍ਰੋਗਰਾਮ ਕਰਨਗੇ। ਵ੍ਹਾਈਟ ਡਾਇਮੰਡ ਰਿਜ਼ੋਰਟ ਵਿੱਚ ਵੀ ਵਰਕਰਾਂ ਨੂੰ ਬੁਲਾਇਆ ਜਾਣਾ ਹੈ।