ਰਾਹੁਲ ਗਾਂਧੀ ਦੇ ਕੈਂਬਰਿਜ ਭਾਸ਼ਣ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਲਟਵਾਰ ਕੀਤਾ। ਕਰਨਾਟਕ ਵਿੱਚ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਲੰਡਨ ਵਿੱਚ ਭਾਰਤ ਦੇ ਲੋਕਤੰਤਰ ਉੱਤੇ ਸਵਾਲ ਉਠਾਏ ਜਾ ਰਹੇ ਹਨ। ਪੀਐਮ ਮੋਦੀ ਨੇ ਅੱਗੇ ਕਿਹਾ ਕਿ ਦੁਨੀਆ ਦੀ ਕੋਈ ਵੀ ਤਾਕਤ ਭਾਰਤ ਦੀਆਂ ਲੋਕਤਾਂਤਰਿਕ ਪਰੰਪਰਾਵਾਂ ਨੂੰ ਨੁਕਸਾਨ ਨਹੀਂ ਪਹੁੰਚਾ ਸਕਦੀ ਪਰ ਕੁਝ ਲੋਕ ਉਨ੍ਹਾਂ ਨੂੰ ਕਟਹਿਰੇ ਵਿੱਚ ਖੜ੍ਹਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਦੇ ਲੋਕਤੰਤਰ ‘ਤੇ ਲਗਾਤਾਰ ਸਵਾਲ ਉਠਾਏ ਜਾ ਰਹੇ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਨਾ ਸਿਰਫ਼ ਸਭ ਤੋਂ ਵੱਡਾ ਲੋਕਤੰਤਰ ਹੈ, ਭਾਰਤ ਲੋਕਤੰਤਰ ਦੀ ਮਾਂ ਵੀ ਹੈ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਲੰਡਨ ਦਾ ਇੱਕ ਕਿੱਸਾ ਵੀ ਸੁਣਾਇਆ। ਉਨ੍ਹਾਂ ਕਿਹਾ ਕਿ ਇਹ ਮੇਰੀ ਖੁਸ਼ਕਿਸਮਤੀ ਹੈ ਕਿ ਮੈਨੂੰ ਕੁਝ ਸਾਲ ਪਹਿਲਾਂ ਲੰਡਨ ਵਿੱਚ ਭਗਵਾਨ ਬਸੇਸ਼ਵਰ ਦੀ ਮੂਰਤੀ ਦਾ ਉਦਘਾਟਨ ਕਰਨ ਦਾ ਮੌਕਾ ਮਿਲਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਲੰਡਨ ਦੀ ਧਰਤੀ ‘ਤੇ ਭਗਵਾਨ ਬਸ਼ੇਸ਼ਵਰ ਦੀ ਮੂਰਤੀ ਦਾ ਹੋਣਾ ਆਪਣੇ ਆਪ ‘ਚ ਵੱਡੀ ਗੱਲ ਹੈ। ਪਰ ਇਹ ਮੰਦਭਾਗਾ ਹੈ ਕਿ ਭਾਰਤ ਦੇ ਲੋਕਤੰਤਰ ‘ਤੇ ਸਵਾਲ ਉਠਾਉਣ ਦਾ ਕੰਮ ਲੰਡਨ ਦੀ ਧਰਤੀ ‘ਤੇ ਹੀ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਪਿੰਡ ਨੇ ਕਾਇਮ ਕੀਤੀ ਮਿਸਾਲ, ‘ਵੇਸਟ ਮੈਨੇਜਮੈਂਟ’ ਲਈ ਰਾਸ਼ਟਰਪਤੀ ਤੋਂ ਮਿਲਿਆ ਸਨਮਾਨ
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਦੇ ਲੋਕਤੰਤਰ ਦੀਆਂ ਜੜ੍ਹਾਂ ਸਾਡੇ ਸਦੀਆਂ ਪੁਰਾਣੇ ਇਤਿਹਾਸ ਨੇ ਸਿੰਜੀਆਂ ਹਨ। ਦੁਨੀਆ ਦੀ ਕੋਈ ਵੀ ਤਾਕਤ ਭਾਰਤ ਦੇ ਲੋਕਤੰਤਰ ਦੀਆਂ ਰਿਵਾਇਤਾਂ ਨੂੰ ਨੁਕਸਾਨ ਨਹੀਂ ਪਹੁੰਚਾ ਸਕਦੀ। ਇਸ ਦੇ ਬਾਵਜੂਦ ਕੁਝ ਲੋਕ ਭਾਰਤ ਦੇ ਲੋਕਤੰਤਰ ਨੂੰ ਲਗਾਤਾਰ ਕਟਹਿਰੇ ਵਿੱਚ ਖੜ੍ਹਾ ਕਰ ਰਹੇ ਹਨ। ਅਜਿਹੇ ਲੋਕ ਭਗਵਾਨ ਬਸ਼ੇਸ਼ਵਰ ਦਾ ਅਪਮਾਨ ਕਰ ਰਹੇ ਹਨ। ਅਜਿਹੇ ਲੋਕ ਕਰਨਾਟਕ, ਭਾਰਤ ਦੀ ਮਹਾਨ ਪਰੰਪਰਾ, ਭਾਰਤ ਦੇ 130 ਕਰੋੜ ਜਾਗਰੂਕ ਨਾਗਰਿਕਾਂ ਦਾ ਅਪਮਾਨ ਕਰ ਰਹੇ ਹਨ। ਕਰਨਾਟਕ ਦੇ ਲੋਕਾਂ ਨੂੰ ਵੀ ਅਜਿਹੇ ਲੋਕਾਂ ਤੋਂ ਸੁਚੇਤ ਰਹਿਣਾ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -: