ਰਾਹੁਲ ਗਾਂਧੀ ਨੇ ਪੀਐੱਮ ਮੋਦੀ ਦੇ ਆਜ਼ਾਦੀ ਦਿਹਾੜੇ ‘ਤੇ ਦਿੱਤੇ ਗਏ ਭਾਸ਼ਣ ‘ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਪੀਐੱਮ ਨੇ ਆਪਣੇ ਭਾਸ਼ਣ ਵਿਚ ਕਿਹਾ ਸੀ ਕਿ ਭ੍ਰਿਸ਼ਟਾਚਾਰ ਤੇ ਭਾਈ-ਭਤੀਜਾਵਾਦ ਦੋ ਵੱਡੀਆਂ ਚੁਣੌਤੀਆਂ ਹਨ ਜਿਨ੍ਹਾਂ ਦਾ ਦੇਸ਼ ਅੱਜ ਸਾਹਮਣਾ ਕਰ ਰਿਹਾ ਹੈ। ਇਸ ‘ਤੇ ਜਦੋਂ ਰਾਹੁਲ ਗਾਂਧੀ ਤੋਂ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਮੈਂ ਕੋਈ ਟਿੱਪਣੀ ਨਹੀਂ ਕਰਾਂਗਾ। ਆਜ਼ਾਦੀ ਦਿਹਾੜੇ ਦੀਆਂ ਸ਼ੁੱਭਕਾਮਨਾਵਾਂ।’
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਆਜ਼ਾਦੀ ਦੇ 75 ਸਾਲ ਪੂਰਾ ਹੋਣ ਦੇ ਮੌਕੇ ‘ਤੇ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਕੇਂਦਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦੇਸ਼ ਨੇ ਇਨ੍ਹਾਂ 75 ਸਾਲਾਂ ਵਿਚ ਕੀ ਉਪਲਬਧੀਆਂ ਹਾਸਲ ਕੀਤੀਆਂ ਪਰ ਅੱਜ ਦੀ ਸਰਕਾਰ ਆਜ਼ਾਦੀ ਘੁਲਾਟੀਆਂ ਦੀਆਂ ਮਹਾਨ ਕੁਰਬਾਨੀਆਂ ਅਤੇ ਦੇਸ਼ ਦੀਆਂ ਸ਼ਾਨਦਾਰ ਪ੍ਰਾਪਤੀਆਂ ਨੂੰ ਮਾਮੂਲੀ ਦੱਸਣ ‘ਤੇ ਤੁਲੀ ਹੋਈ ਹੈ।
ਦੱਸ ਦੇਈਏ ਕਿ ਪੀਐੱਮ ਮੋਦੀ ਨੇ 76ਵੇਂ ਆਜ਼ਾਦੀ ਦਿਹਾੜੇ ‘ਤੇ ਕਿਹਾ ਕਿ ਅੱਜ ਜਦੋਂ ਦੇਸ਼ ਅੰਮ੍ਰਿਤਕਾਲ ਵਿਚ ਪ੍ਰਵੇਸ਼ ਕਰ ਰਿਹਾ ਹੈ ਤਾਂ ਭ੍ਰਿਸ਼ਟਾਚਾਰ ਤੇ ਪਰਿਵਾਰਵਾਦ ਦੋ ਅਜਿਹੀਆਂ ਮੁੱਖ ਚੁਣੌਤੀਆਂ ਹਨ ਜੋ ਸਿਆਸਤ ਤੱਕ ਹੀ ਸੀਮਤ ਨਹੀਂ ਹਨ। ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਇਨ੍ਹਾਂ ਵਿਗਾੜਾਂ ਤੋਂ ਨਫ਼ਰਤ ਕਰਨ ਅਤੇ ਅਗਲੇ 25 ਸਾਲਾਂ ਵਿੱਚ ਇੱਕ “ਵਿਕਸਿਤ ਭਾਰਤ” ਨੂੰ ਯਕੀਨੀ ਬਣਾਉਣ ਲਈ “ਪੰਚ ਪ੍ਰਾਣ” ਲੈਣ ਦਾ ਸੱਦਾ ਦਿੱਤਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਬਦਕਿਸਮਤੀ ਨਾਲ ਰਾਜਨੀਤੀ ਦੇ ਖੇਤਰ ਵਿੱਚ ਇਸ ਬੁਰਾਈ ਨੇ ਭਾਰਤ ਦੀ ਹਰ ਸੰਸਥਾ ਵਿੱਚ ਭਾਈ-ਭਤੀਜਾਵਾਦ ਨੂੰ ਪਾਲਿਆ ਹੈ। ਮੋਦੀ ਨੇ ਭਾਰਤ ਦੀ “ਰਾਜਨੀਤੀ ਦੇ ਸ਼ੁੱਧੀਕਰਨ” ਲਈ ਪਰਿਵਾਰਕ ਮਾਨਸਿਕਤਾ ਤੋਂ ਆਜ਼ਾਦੀ ਨੂੰ ਜ਼ਰੂਰੀ ਦੱਸਿਆ। ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਭਾਰਤੀ ਖਿਡਾਰੀਆਂ ਦੇ ਪ੍ਰਦਰਸ਼ਨ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਇਸ ਨੂੰ ਚੋਣ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਭਾਈ-ਭਤੀਜਾਵਾਦ ਨੂੰ ਖਤਮ ਕਰਨ ਦਾ ਪ੍ਰਭਾਵ ਦੱਸਿਆ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਵਿਸ਼ਵ ਦੇ ਖੇਡ ਮੈਦਾਨਾਂ ਵਿੱਚ ਤਿਰੰਗਾ ਲਹਿਰਾਇਆ ਜਾ ਰਿਹਾ ਹੈ ਅਤੇ ਰਾਸ਼ਟਰੀ ਗੀਤ ਗਾਇਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “
ਇਸ ਤੋਂ ਪਹਿਲਾਂ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਕਈ ਹੋਰ ਸੀਨੀਅਰ ਨੇਤਾਵਾਂ ਨੇ ਸੋਮਵਾਰ ਨੂੰ ਪਾਰਟੀ ਹੈੱਡਕੁਆਰਟਰ ਤੋਂ ‘ਗਾਂਧੀ ਸਮ੍ਰਿਤੀ’ ਤੱਕ ‘ਆਜ਼ਾਦੀ ਗੌਰਵ ਯਾਤਰਾ’ ਕੱਢੀ। ਕਾਂਗਰਸੀ ਆਗੂਆਂ ਨੇ 30 ਜਨਵਰੀ ਮਾਰਗ ਸਥਿਤ ‘ਗਾਂਧੀ ਸਮ੍ਰਿਤੀ’ ਵਿਖੇ ਪਹੁੰਚ ਕੇ ਬਾਪੂ ਨੂੰ ਸ਼ਰਧਾਂਜਲੀ ਦਿੱਤੀ। ਇਹ ਉਹੀ ਥਾਂ ਹੈ ਜਿੱਥੇ 30 ਜਨਵਰੀ 1948 ਨੂੰ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।