ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਪੂਰੀ ਤਰ੍ਹਾਂ ਸਰਗਰਮ ਹਨ। ਕੇਂਦਰੀ ਲੀਡਰਸ਼ਿਪ ਵੀ ਪੰਜਾਬ ਵਿਚ ਚੋਣ ਪ੍ਰਚਾਰ ਕਰਨ ਲਈ ਮੈਦਾਨ ਵਿਚ ਉਤਰ ਆਈ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਪੰਜਾਬ ਵਿਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਹਨ। ਹੁਸ਼ਿਆਰਪੁਰ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਲਈ ਸਭ ਤੋਂ ਜ਼ਰੂਰੀ ਚੀਜ਼ ਭਾਈਚਾਰਾ, ਸ਼ਾਂਤੀ ਤੇ ਏਕਤਾ ਹੈ। ਉਸ ਲਈ ਕਾਂਗਰਸ ਪਾਰਟੀ ਮਰਨ ਲਈ ਤਿਆਰ ਹੈ। ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਸਮਝ ਨਹੀਂ ਹੈ। ਉਹ ਪੰਜਾਬ ਨੂੰ ਚਲਾਉਣ ਦੇ ਕਾਬਲ ਨਹੀਂ ਹੈ।
ਰਾਹੁਲ ਗਾਂਧੀ ਨੇ ਵਾਰ-ਵਾਰ ਪੰਜਾਬ ਵਿਚ ਸ਼ਾਂਤੀ ਕਾਇਮ ਰੱਖਣ ਦੇ ਮੁੱਦੇ ‘ਤੇ ਜ਼ੋਰ ਦਿੱਤਾ ਤੇ ਇਸ ਨੂੰ ਗੰਭੀਰ ਦੱਸਦਿਆਂ ਲੋਕਾਂ ਨੂੰ ਸਮਝਣ ਲਈ ਕਿਹਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਖੇਤੀ ਬਿਲ ਲੈ ਕੇ ਆਈ। ਪੰਜਾਬ ਦੇ ਕਿਸਾਨ ਸੜਕਾਂ ‘ਤੇ ਉਤਰ ਆਏ। ਇੱਕ ਸਾਲ ਉਹ ਠੰਡ ‘ਚ ਕੋਰੋਨਾ ਸਮੇਂ ਭੁੱਖੇ ਖੜ੍ਹੇ ਰਹੇ। ਇਸ ਦੀ ਵਜ੍ਹਾ ਇਹ ਹੈ ਕਿ ਨਰਿੰਦਰ ਮੋਦੀ ਕਿਸਾਨਾਂ ਦੀ ਮਿਹਨਤ 2-3 ਅਰਬਪਤੀਆਂ ਨੂੰ ਦੇਣ ਦੀ ਕੋਸ਼ਿਸ਼ ਕਰ ਰਹੇ ਹਨ।
ਇਹ ਵੀ ਪੜ੍ਹੋ : ਲਖੀਮਪੁਰ ਹਿੰਸਾ ਮਾਮਲੇ ‘ਚ ਆਸ਼ੀਸ਼ ਮਿਸ਼ਰਾ ਭਲਕੇ ਜ਼ਮਾਨਤ ‘ਤੇ ਜੇਲ੍ਹ ‘ਚੋਂ ਆਵੇਗਾ ਬਾਹਰ!
ਕਾਂਗਰਸ ਕਿਸਾਨਾਂ ਨਾਲ ਖੜ੍ਹੀ ਰਹੀ। ਇੱਕ ਸਾਲ ਬਾਅਦ ਪ੍ਰਧਾਨ ਮੰਤਰੀ ਨੇ ਕਿਹਾ ਕਿ ਗਲਤੀ ਹੋ ਗਈ। ਉਨ੍ਹਾਂ ਨੇ ਇੱਕ ਸਾਲ ਤੱਕ ਕਿਸਾਨਾਂ ਨਾਲ ਗੱਲ ਨਹੀਂ ਕੀਤੀ। 700 ਕਿਸਾਨ ਸ਼ਹੀਦ ਹੋਏ। ਸੰਸਦ ‘ਚ ਮੈਂ ਕਿਹਾ ਕਿ 2 ਮਿੰਟ ਸ਼ਹੀਦ ਕਿਸਾਨਾਂ ਲਈ ਮੌਨ ਰੱਖੋ ਪਰ ਸਮਾਂ ਨਹੀਂ ਦਿੱਤਾ। ਗਲਤੀ ਹੋਈ ਤਾਂ ਫਿਰ 700 ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਕਿਉਂ ਨਹੀਂ ਦਿੱਤਾ? ਸਿਰਫ ਕਾਂਗਰਸ ਦੀਆਂ ਸੂਬਾ ਸਰਕਾਰਾਂ ਨੇ ਮੁਆਵਜ਼ਾ ਦਿੱਤਾ।
ਰਾਹੁਲ ਗਾਂਧੀ ਨੇ ਕਿਹਾ ਕਿ ਵਿਰੋਧੀ ਮੇਰਾ ਮਜ਼ਾਕ ਉਡਾਉਂਦੇ ਰਹੇ ਕਿ ਮੈਂ ਕੋਰੋਨਾ ਨੂੰ ਸਮਝ ਨਹੀਂ ਪਾ ਰਿਹਾ ਹਾਂ। ਰਾਹੁਲ ਗਾਂਧੀ ਇੰਝ ਹੀ ਬੋਲ ਰਿਹਾ ਹੈ। ਮੈਂ ਵਾਰ-ਵਾਰ ਤਿਆਰੀ ਲਈ ਕਹਿੰਦਾ ਰਿਹਾ। ਸਰਕਾਰ ਨਹੀਂ ਮੰਨੀ। ਹੁਣ ਜਿੰਨੀਆਂ ਮੌਤਾਂ ਹੋਈਆਂ ਹਨ, ਉਨ੍ਹਾਂ ਨੂੰ ਲੁਕਾਇਆ ਜਾ ਰਿਹਾ ਹੈ। ਜੋ ਅੰਕੜੇ ਸਰਕਾਰ ਦੇ ਰਹੀ ਹੈ, ਉਸ ਤੋਂ 7 ਗੁਣਾ ਜ਼ਿਆਦਾ ਮੌਤਾਂ ਹੋਈਆਂ ਹਨ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਉਨ੍ਹਾਂ ਕਿਹਾ ਕਿ ‘ਆਪ’ ਵਾਲੇ ਇਥੇ ਮੁਹੱਲਾ ਕਲੀਨਿਕ ਦੀ ਗੱਲ ਕਰਦੇ ਹਨ। ਸਭ ਤੋਂ ਪਹਿਲਾਂ ਮੁਹੱਲਾ ਕਲੀਨਿਕ ਕਾਂਗਰਸ ਤੇ ਸ਼ੀਲਾ ਦੀਕਸ਼ਿਤ ਨੇ ਬਮਾਏ ਸਨ। ‘ਆਪ’ ਨੂੰ ਕਲੀਨਿਕ ਚਲਾਉਣੇ ਨਹੀਂ ਆਉਂਦੇ। ਕੋਰੋਨਾ ਸਮੇਂ ਕਲੀਨਿਕ ਬੇਕਾਰ ਸਾਬਤ ਹੋਏ। ਆਕੀਸਜਨ-ਵੈਂਟੀਲੇਟਰ ਦੀ ਕਮੀ ਹੋਈ। ਹਜ਼ਾਰਾਂ ਲੋਕ ਸੜਕਾਂ ‘ਤੇ ਮਰ ਗਏ। ਕੋਰੋਨਾ ਸਮੇਂ ਆਦਮ ਆਦਮੀ ਪਾਰਟੀ ਪੂਰੀ ਤਰ੍ਹਾਂ ਫੇਲ ਸਾਬਤ ਹੋਈ। ਕਾਂਗਰਸ ਦੇ ਵਰਕਰਾਂ ਨੇ ਘਰਾਂ ਤੱਕ ਸਿਲੰਡਰ ਪਹੁੰਚਾਏ।