ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਹੂੰਝਾਫ਼ੇਰ ਜਿੱਤ ਹਾਸਲ ਕੀਤੀ ਹੈ। ਆਪ ਦੇ CM ਉਮੀਦਵਾਰ ਭਗਵੰਤ ਮਾਨ ਨੇ ਵੀ 45 ਹਜ਼ਾਰ ਵੋਟਾਂ ਨਾਲ ਰਿਕਾਰਡ ਜਿੱਤ ਦਰਜ ਕੀਤੀ ਹੈ। ਕਾਂਗਰਸ ਹਾਈਕਮਾਨ ਰਾਹੁਲ ਗਾਂਧੀ ਨੇ ਫਤਵਾ ਜਿੱਤਣ ਵਾਲਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਰਾਹੁਲ ਨੇ ਟਵੀਟ ਕਰਕੇ ਕਿਹਾ ਕਿ ਲੋਕਾਂ ਦੇ ਫੈਸਲੇ ਨੂੰ ਨਿਮਰਤਾ ਨਾਲ ਸਿਰ-ਮੱਥੇ ਰੱਖਦੇ ਹਾਂ। । ਇਸ ਦੇ ਨਾਲ ਹੀ ਉਨ੍ਹਾਂ ਸਾਰੇ ਕਾਂਗਰਸੀ ਵਰਕਰਾਂ ਅਤੇ ਵਲੰਟੀਅਰਾਂ ਦਾ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਲਈ ਧੰਨਵਾਦ ਕੀਤਾ। ਰਾਹਲ ਨੇ ਕਿਹਾ ਕਿ ਅਸੀਂ ਇਸ ਤੋਂ ਸਿਖ ਕੇ ਭਾਰਤ ਦੇ ਲੋਕਾਂ ਦੇ ਹਿੱਤਾਂ ਲਈ ਕੰਮ ਕਰਦੇ ਰਹਾਂਗੇ।
ਦੱਸ ਦੇਈਏ ਕਿ ਕਾਂਗਰਸ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੋਵੇਂ ਚੋਣਾਂ ਹਾਰ ਗਏ ਹਨ। ਭਦੌੜ ਹਲਕੇ ਤੋਂ ਹਾਰਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਹਲਕੇ ਤੋਂ ਚੋਣ ਹਾਰ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਨੂੰ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਮੁੱਖ ਮੰਤਰੀ ਦੀ ਅਦਲਾ-ਬਦਲੀ ਤੇ ਪਾਰਟੀ ਦਾ ਅੰਦਰੂਨੀ ਕਲੇਸ਼ ਮਹਿੰਗਾ ਪੈ ਗਿਆ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ‘ਆਪ’ ਨੇ ਹੂੰਝਾਫੇਰ ਜਿੱਤ ਹਾਸਿਲ ਕਰ ਲਈ ਹੈ। ਦਿੱਲੀ ਦੀ ਸਰਹੱਦ ਤੋਂ ਬਾਹਰ ਆਮ ਆਦਮੀ ਪਾਰਟੀ ਨਾ ਸਿਰਫ਼ ਵੱਡੀ ਪਾਰਟੀ ਬਣ ਕੇ ਉਭਰੀ ਹੈ, ਬਲਕਿ ਬਹੁਮਤ ਦੇ ਅੰਕੜੇ ਤੋਂ ਵੀ ਬਹੁਤ ਅੱਗੇ ਚਲੀ ਗਈ ਹੈ।