ਰਾਏਕੋਟ ਪੁਲਿਸ ਥਾਣਾ ਸਦਰ ਅਧੀਨ ਪੈਂਦੇ ਪਿੰਡ ਆਂਡਲੂ ਵਿਖੇ ਇਕ ਵਿਅਕਤੀ ਵੱਲੋਂ ਘਰ ਵਿਚ ਪੋਸਤ ਦੀ ਖੇਤੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਰਾਏਕੋਟ ਸਦਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਛਾਪੇਮਾਰੀ ਦੌਰਾਨ ਉਕਤ ਵਿਅਕਤੀ ਦੇ ਪੁਰਾਣੇ ਘਰ ਦੇ ਪਿਛਲੇ ਵਿਹੜੇ ਵਿਚ ਬੀਜੇ ਪੋਸਤ(ਡੋਡੋ) ਦੇ 1200 ਬੂਟੇ ਬਰਾਮਦ ਕੀਤੇ।
ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਰਾਏਕੋਟ ਸਦਰ ਪੁਲਿਸ ਥਾਣਾ ਦੇ ਐਸ ਐਚ ਓ ਇੰਸਪੈਕਟਰ ਅਭਿਨਵ ਚੌਹਾਨ ਨੇ ਦੱਸਿਆ ਕਿ ਰਾਏਕੋਟ ਸਦਰ ਪੁਲਿਸ ਨੂੰ ਇਕ ਗੁਪਤ ਇਤਲਾਹ ਮਿਲੀ ਕਿ ਪਿੰਡ ਆਂਡਲੂ ਦੇ ਵਸਨੀਕ ਗੁਰਪ੍ਰੀਤ ਸਿੰਘ ਉਰਫ ਗੱਗੀ ਪੁੱਤਰ ਹਰਿੰਦਰਜੀਤ ਸਿੰਘ ਅਤੇ ਉਸਦੇ ਪਿਤਾ ਹਰਿੰਦਰਜੀਤ ਸਿੰਘ ਨੇ ਆਪਣੇ ਪੁਰਾਣੇ ਘਰ ਜਿਸ ਵਿੱਚ ਬਿਹਾਰ ਪ੍ਰਵਾਸੀ ਮਜ਼ਦੂਰ ਮਰਦ ਔਰਤ ਰਹਿੰਦੇ ਹਨ, ਉਸ ਮਕਾਨ ਦੇ ਪਿਛਲੇ ਵਿਹੜੇ ਵਿਚ ਪੋਸਤ(ਡੋਡਿਆਂ) ਦੇ ਬੂਟੇ ਬੀਜੇ ਹੋਏ ਹਨ। ਅਸੀਂ ਇਨ੍ਹਾਂ ਬੂਟਿਆਂ ਨੂੰ ਪ੍ਰਵਾਸੀ ਮਜ਼ਦੂਰ ਮਨੀਸ਼ ਕੁਮਾਰ ਉਰਫ਼ ਨਿੱਕੂ ਪੁੱਤਰ ਪ੍ਰਭੂਨਾਥ ਯਾਦਵ ਵਾਸੀ ਬਿਹਾਰ ਨਾਲ-ਨਾਲ ਰਲ ਕੇ ਕੱਟਣ ਦੀ ਤਿਆਰੀ ਵਿੱਚ ਹਨ। ਜੇਕਰ ਇਨ੍ਹਾਂ ਦੇ ਘਰ ਵਿੱਚ ਹੁਣੇ ਰੇਡ ਕੀਤੀ ਜਾਵੇ ਤਾਂ ਉਕਤ ਵਿਅਕਤੀ ਰੰਗੇ ਹੱਥੀਂ ਕਾਬੂ ਆ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
ਇਹ ਵੀ ਪੜ੍ਹੋ : ਤਾਲਿਬਾਨ ਦਾ ਨਵਾਂ ਫਰਮਾਨ, ਔਰਤਾਂ-ਮਰਦਾਂ ਦੇ ਇਕੱਠੇ ਪਾਰਕ ‘ਚ ਜਾਣ ‘ਤੇ ਲਾਇਆ ਬੈਨ
ਥਾਣਾ ਮੁਖੀ ਨੇ ਦੱਸਿਆ ਕਿ ਇਸ ਪੁਖ਼ਤਾ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਏਐਸਆਈ ਗੁਲਾਬ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਜਦੋਂ ਮੌਕੇ ਤੇ ਛਾਪੇਮਾਰੀ ਕੀਤੀ ਗਈ ਤਾਂ ਉਕਤ ਵਿਅਕਤੀ ਪੋਸਤ ਦੇ ਬੂਟਿਆਂ ਨੂੰ ਕੱਟ ਰਹੇ ਸਨ, ਜਿਸ ‘ਤੇ ਉਨ੍ਹਾਂ ਕਾਰਵਾਈ ਕਰਦਿਆਂ ਉਕਤ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈਣ ਉਪਰੰਤ ਉਨ੍ਹਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ।