ਬਿਹਾਰ ‘ਚ ਰੇਲਵੇ ਰਿਕਰੂਟਮੈਂਟ ਬੋਰਡ ਦੀ ਨਾਨ ਟੈਕਨੀਕਲ ਪਾਪੂਲਰ ਕੈਟੇਗਰੀ ਦੀ ਪ੍ਰੀਖਿਆ ਦੇ ਨਤੀਜਿਆਂ ਨੂੰ ਲੈ ਕੇ ਵਿਦਿਆਰਥੀ ਨਾਰਾਜ਼ ਹਨ। ਉਹ ਬਿਹਾਰ ਦੇ ਕਈ ਜ਼ਿਲ੍ਹਿਆਂ ਵਿਚ ਅੰਦੋਲਨ ਕਰ ਰਹੇ ਹਨ। ਅੱਜ ਉਨ੍ਹਾਂ ਦਾ ਗੁੱਸਾ ਭੜਕ ਗਿਆ ਤੇ ਉਨ੍ਹਾਂ ਨੇ ਇੱਕ ਟ੍ਰੇਨ ਨੂੰ ਅੱਗ ਲਗਾ ਦਿੱਤੀ। ਇਸ ਮੁੱਦੇ ‘ਤੇ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨੇ ਵਿਦਿਆਰਥੀਆਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਰੇਲ ਮੰਤਰੀ ਨੇ ਕਿਹਾ ਕਿ ਰੇਲਵੇ ਤੁਹਾਡੀ ਸੰਪਤੀ ਹੈ। ਇਸ ਲਈ ਇਸ ਨੂੰ ਸੰਭਾਲ ਕੇ ਰੱਖੋ। ਤੁਹਾਡੀਆਂ ਜੋ ਵੀ ਸ਼ਿਕਾਇਤਾਂ ਹਨ, ਉਨ੍ਹਾਂ ਸਾਰਿਆਂ ਨੂੰ ਅਸੀਂ ਗੰਭੀਰਤਾ ਨਾਲ ਦੇਖਾਂਗੇ। ਨਾਲ ਹੀ ਉਨ੍ਹਾਂ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ। ਉਹ ਕਾਨੂੰਨ ਹੱਥ ਵਿਚ ਨਾ ਲੈਣ।ਉਨ੍ਹਾਂ ਕਿਹਾ ਕਿ ਤੁਸੀਂ ਜਿਥੇ ਨੌਕਰੀ ਕਰਨ ਬਾਰੇ ਸੋਚ ਰਹੇ ਹੋ,ਉੁਸ ਨੂੰ ਨੁਕਸਾਨ ਕਿਵੇਂ ਪਹੁੰਚਾ ਸਕਦੇ ਹੋ। ਤੁਸੀਂ ਆਪਣੀ ਗੱਲਾਂ ਨੂੰ ਸਹੀ ਤਰੀਕੇ ਨਾਲ ਕਮੇਟੀ ਅੱਗੇ ਰੱਖੋ। ਤੁਹਾਡੀ ਸਮੱਸਿਆ ਹੱਲ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਗਣਤੰਤਰ ਦਿਵਸ ਮੌਕੇ ITBP ਜਵਾਨ ਦਾ ਗਾਇਆ ਗੀਤ ਸੋਸ਼ਲ ਮੀਡੀਆ ‘ਤੇ ਵਾਇਰਲ, ਦੇਖੋ ਵੀਡੀਓ
ਰੇਲ ਮੰਤਰੀ ਨੇ ਕਿਹਾ ਕਿ ਅਸੀਂ ਵਿਦਿਆਰਥੀਆਂ ਦੀ ਮੰਗ ਨੂੰ ਗੰਭੀਰਤਾ ਨਾਲ ਲੈ ਰਹੇ ਹਾਂ। ਅਸੀਂ ਸੀਨੀਅਰ ਲੋਕਾਂ ਦੀ ਕਮੇਟੀ ਬਣਾਈ ਹੈ। ਕਮੇਟੀ ਇਸ ਮਾਮਲੇ ਵਿਚ ਜਲਦ ਰਿਪੋਰਟ ਦੇਵੇਗੀ। ਵਿਦਿਆਰਥੀ ਆਪਣੀ ਗੱਲ ਕਮੇਟੀ ਅੱਗੇ ਰੱਖਣ। ਹਿੰਸਕ ਪ੍ਰਦਰਸ਼ਨ ਨਾ ਕਰਨ। ਹਿੰਸਕ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨਾਲ ਕਾਨੂੰਨ ਆਪਣਾ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਅਸੀਂ ਵਿਦਿਆਰਥੀਆਂ ਦੀ ਸਮੱਸਿਆ ਸੁਣਨ ਨੂੰ ਤਿਆਰ ਹਾਂ। ਅਸੀਂ ਇਸ ਮਸਲੇ ਨੂੰ ਸੰਵੇਦਨਸ਼ੀਲਤਾ ਨਾਲ ਹੱਲ ਕਰਾਂਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੁਝ ਲੋਕ ਇਸ ਦਾ ਗਲਤ ਫਾਇਦਾ ਚੁੱਕ ਰਹੇ ਹਨ। ਮੈਂ ਤੁਹਾਨੂੰ ਅਪੀਲ ਕਰਦਾ ਹਾਂ ਕਿ ਵਿਦਿਆਰਥੀਆਂ ਨੂੰ ਭਰਮ ਵਿਚ ਨਾ ਪਾਓ। ਇਹ ਦੇਸ਼ ਦਾ ਮਾਮਲਾ ਹੈ। ਲੋਕਇਸ ਦਾ ਫਾਇਦਾ ਚੁੱਕਣ ਦੀ ਕੋਸ਼ਿਸ਼ ਨਾ ਕਰਨ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਰੇਲ ਮੰਤਰੀ ਨੇ ਕਿਹਾ ਕਿ NTPC ਅਤੇ ਗਰੁੱਪ ਡੀ ਭਰਤੀ ਲਈ 1 ਲੱਖ 40,000 ਵੈਕੇਂਸੀ ਹਨ ਪਰ ਅਰਜ਼ੀਆਂ ਇੱਕ ਕਰੋੜ ਤੋਂ ਵਧ ਹਨ।ਇਸ ਲਈ ਬੋਰਡ ਆਪਣੇ ਪੱਧਰ ‘ਤੇ ਕਾਰਵਾਈ ਕਰ ਰਿਹਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਹੌਸਲਾ ਬਣਾਈ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪ੍ਰੀਖਿਆ ਨੂੰ ਲੈ ਕੇ ਕੋਈ ਸ਼ਿਕਾਇਤ ਨਹੀਂ ਹੈ।