ਕੜਾਕੇ ਦੀ ਪੈ ਰਹੀ ਠੰਡ ਕਰਕੇ ਲੋਕ ਘਰਾਂ ਅੰਦਰ ਬੈਠਣ ਨੂੰ ਮਜਬੂਰ ਹੋ ਗਏ ਹਨ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਕਈ ਦਿਨਾਂ ਬਾਅਦ ਲੋਕਾਂ ਨੂੰ ਧੁੱਪ ਦੇ ਦਰਸ਼ਨ ਹੋਏ ਪਰ ਠੰਡ ਦਾ ਪ੍ਰਕੋਪ ਅਜੇ ਵੀ ਜਾਰੀ ਹੈ, ਹਾਲਾਂਕਿ ਮੀਂਹ ਪੈਣ ਤੋਂ ਬਾਅਦ ਮੌਸਮ ਖੁੱਲ੍ਹਣ ਦੇ ਆਸਾਰ ਹਨ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨ ਪੰਜਾਬ-ਹਰਿਆਣਾ ਵਿੱਚ ਤੇਜ਼ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ ਇਸ ਦੇ ਨਾਲ ਹੀ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ 22 ਤੋਂ 24 ਜਨਵਰੀ ਤੱਕ ਮੀਂਹ ਪੈਣ ਦੇ ਆਸਾਰ ਹਨ ਉਥੇ ਹੀ 21 ਤੇ 22 ਜਨਵਰੀ ਨੂੰ ਪੰਜਾਬ ਵਿੱਚ 20-20 ਕਿਮੀ. ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਸਵੇਰੇ ਤੇ ਸ਼ਾਮ ਕਈ ਥਾਵਾਂ ‘ਤੇ ਸੰਘਣੀ ਧੁੰਦ ਵੇਖਣ ਨੂੰ ਮਿਲ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 2-3 ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ 2-4 ਡਿਗਰੀ ਸੈਲਸੀਅਸ ਦਾ ਵਾਧਾ ਅਤੇ ਉਸ ਤੋਂ ਬਾਅਦ 3- ਡਿਗਰੀ ਸੈਲਸੀਅਸ ਤੱਕ ਪਾਰਾ ਡਿੱਗਣ ਦੇ ਆਸਾਰ ਹਨ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਤੋਂ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਪਠਾਨਕੋਟ, ਬਠਿੰਡਾ, ਫਰੀਦਕੋਟ, ਗੁਰਦਾਸਪੁਰ, ਨਵਾਂ ਸ਼ਹਿਰ, ਬਰਨਾਲਾ, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ, ਮੋਗਾ, ਮੁਕਤਸਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ’ਚ ਰੁਕ-ਰੁਕ ਕੇ ਮੀਂਹ ਪਿਆ। ਕਈ ਥਾਵਾਂ ’ਤੇ ਅੱਜ ਦਿਨ ਵੇਲੇ ਵੀ ਮੀਂਹ ਪਿਆ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਅੰਮ੍ਰਿਤਸਰ ’ਚ ਘੱਟ ਤੋਂ ਘੱਟ ਪਾਰਾ 9.4 ਡਿਗਰੀ ਸੈਲਸੀਅਸ, ਲੁਧਿਆਣਾ ’ਚ 10.7, ਪਟਿਆਲਾ ’ਚ 9.4, ਪਠਾਨਕੋਟ ’ਚ 9.6, ਫਰੀਦਕੋਟ ’ਚ 10 ਅਤੇ ਮੋਗਾ ’ਚ 9.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।