ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸ਼ੁੱਕਰਵਾਰ ਦੇਰ ਰਾਤ ਤੋਂ ਲੈ ਕੇ ਸ਼ਨੀਵਾਰ ਸ਼ਾਮ ਤੱਕ ਰੁਕ-ਰੁਕ ਕੇ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਈ। ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ ਅੰਮ੍ਰਿਤਸਰ ਵਿੱਚ 2.8 ਮਿਲੀਮੀਟਰ, ਪਟਿਆਲਾ ਵਿੱਚ 11.7 ਮਿਲੀਮੀਟਰ, ਐਸਬੀਐਸ ਨਗਰ ਵਿੱਚ 48.6 ਮਿਲੀਮੀਟਰ, ਗੁਰਦਾਸਪੁਰ ਵਿੱਚ 16.4 ਮਿਲੀਮੀਟਰ, ਹੁਸ਼ਿਆਰਪੁਰ ਵਿੱਚ 23.5 ਮਿਲੀਮੀਟਰ, ਰੋਪੜ ਵਿੱਚ 2.7 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
ਦੂਜੇ ਪਾਸੇ ਲੁਧਿਆਣਾ ਦੇ ਕਈ ਇਲਾਕਿਆਂ ਵਿੱਚ ਸਵੇਰੇ ਅਤੇ ਫਿਰ ਬਾਅਦ ਦੁਪਹਿਰ ਹਲਕੀ ਬਾਰਿਸ਼ ਹੋਈ। ਹਾਲਾਂਕਿ, ਦਿਨ ਵੇਲੇ ਸੂਰਜ ਗਾਇਬ ਰਿਹਾ। ਵਿਭਾਗ ਅਨੁਸਾਰ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਪਿਆ, ਉੱਥੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਘੱਟ ਰਿਹਾ।
ਇਹ ਵੀ ਪੜ੍ਹੋ : ਸੂਬੇ ‘ਤੇ ਹੜ੍ਹਾਂ ਦੀ ਮਾਰ, ਪਾਣੀ ‘ਚ ਡੁੱਬੇ ਫਿਰੋਜ਼ਪੁਰ-ਫਾਜ਼ਿਲਕਾ ਦੇ 74 ਪਿੰਡ, ਪਲਾਇਨ ਸ਼ੁਰੂ
ਉਥੇ ਹੀ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪੱਛਮੀ ਮਾਲਵੇ ਨੂੰ ਛੱਡ ਕੇ ਪੰਜਾਬ ਦੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ 23 ਅਗਸਤ ਤੱਕ ਹਲਕੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ‘ਚ ਕਿਸੇ ਵੱਡੀ ਤਬਦੀਲੀ ਦੀ ਸੰਭਾਵਨਾ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -: