ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਨਾਲ ਵਰਕਿੰਗ ਪ੍ਰੈਜ਼ੀਡੈਂਟ ਭਾਰਤ ਭੂਸ਼ਣ ਆਸ਼ੂ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਡਿਪਟੀ ਲੀਡਰ ਰਾਜ ਕੁਮਾਰ ਚੱਬੇਵਾਲ ਵੀ ਸਨ। ਉਨ੍ਹਾਂ ਦੇ ਇਸ ਦੌਰੇ ਦੌਰਾਨ ਕੁਝ ਚੁਣੇ ਹੋਏ ਕਾਂਗਰਸੀ ਚਿਹਰੇ ਹੀ ਨਜ਼ਰ ਆਏ ਜਦੋਂ ਕਿ ਹੋਰ ਸੀਨੀਅਰ ਨੇਤਾਵਾਂ ਇਸ ਦੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ।
ਸਵੇਰੇ ਲਗਭਗ 4.30 ਵਜੇ ਅਮਰਿੰਦਰ ਸਿੰਘ ਰਾਜਾ ਵੜਿੰਗ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ। ਉਨ੍ਹਾਂ ਨੇ ਪਾਲਕੀ ਸਾਹਿਬ ਦੀ ਸੇਵਾ ਕੀਤੀ। ਉਨ੍ਹਾਂ ਨਾਲ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ ਅਤੇ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਮਿੱਠੂ ਮਦਾਨ ਵੀ ਸਨ। ਦੌਰੇ ਦੌਰਾਨ ਅਜੇ ਤੱਕ ਰਾਜਾ ਵੜਿੰਗ ਨੇ ਕੋਈ ਰਾਜਨੀਤਕ ਬਿਆਨਬਾਜ਼ੀ ਨਹੀਂ ਕੀਤੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਉਹ ਸਿਰਫ ਗੁਰੂਆਂ ਦਾ ਆਸ਼ੀਰਵਾਦ ਪ੍ਰਾਪਤ ਕਰਨ ਆਏ ਹਨ।
ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਦੇ ਬਾਅਦ ਕਾਂਗਰਸ ਦੀ ਨਵੀਂ ਬ੍ਰਿਗੇਡ ਦੁਰਗਿਆਲਾ ਮੰਦਰ ਵੀ ਗਏ। ਇਥੇ ਦੁਰਗਿਆਣਾ ਮੰਦਰ ਕਮੇਟੀ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਤੋਂ ਬਾਅਦ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਭਾਰਤ ਭੂਸ਼ਣ ਆਸ਼ੂ ਤੇ ਰਾਜ ਕੁਮਾਰ ਚੱਬੇਵਾਲ ਸ੍ਰੀਰਾਮ ਤੀਰਥ ਗਏ ਤੇ ਆਸ਼ੀਰਵਾਦ ਲਿਆ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”