ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕਾਂਗਰਸ ਵੱਲੋਂ ਪੰਜਾਬ ਦਾ ਸੂਬਾ ਪਾਰਟੀ ਪ੍ਰਧਾਨ ਐਲਾਨਿਆ ਜਾ ਚੁੱਕਾ ਹੈ ਪਰ ਅਜੇ ਤੱਕ ਉਨ੍ਹਾਂ ਨੇ ਰਸਮੀ ਤੌਰ ‘ਤੇ ਆਪਣਾ ਅਹੁਦਾ ਨਹੀਂ ਸੰਭਾਲਿਆ ਸੀ। ਮਿਲੀ ਜਾਣਕਾਰੀ 22 ਅਪ੍ਰੈਲ ਸ਼ੁੱਕਰਵਾਰ ਨੂੰ ਰਾਜਾ ਵੜਿੰਗ ਸਵੇਰੇ 11 ਵਜੇ ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਭਵਨ ਦੇ ਸੈਕਟਰ-15 ਨੂੰ ਪ੍ਰਧਾਨਗੀ ਦੀ ਕੁਰਸੀ ‘ਤੇ ਬੈਠਣਗੇ।
ਦੱਸ ਦੇਈਏ ਕਿ ਕਈ ਅਟਕਲਾਂ ਤੋਂ ਬਾਅਦ ਰਾਜਾ ਵੜਿੰਗ ਨੂੰ 9 ਅਪ੍ਰੈਲ ਨੂੰ ਪਾਰਟੀ ਹਾਈਕਮਾਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੀ ਕਮਾਨ ਸੌਂਪ ਦਿੱਤੀ ਸੀ। ਇਸ ਦੇ ਨਾਲ ਹੀ ਭਾਰਤ ਭੂਸ਼ਣ ਆਸ਼ੂ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਸੀ। ਜਦਕਿ ਪ੍ਰਤਾਪ ਸਿੰਘ ਬਾਜਵਾ ਨੂੰ ਸੀਐਲਪੀ ਲੀਡਰ ਚੁਣਿਆ ਗਿਆ। ਇਸ ਦੇ ਨਾਲ ਹੀ ਇਹ ਵੀ ਦਸ ਦਈਏ ਕਿ ਡਿਪਟੀ ਸੀਐਲਪੀ ਲੀਡਰ ਡਾ. ਰਾਜ ਕੁਮਾਰ ਚੱਬੇਵਾਲ ਨੂੰ ਬਣਾਇਆ ਗਿਆ।
ਖਾਸ ਗੱਲ ਇਹ ਹੈ ਕਿ ਅਮਰਿੰਦਰ ਰਾਜਾ ਵੜਿੰਗ ਦੀ ਤਾਜਪੋਸ਼ੀ ‘ਤੇ ਵਰਕਰਾਂ ਨੂੰ ਇਕੱਠਾ ਨਹੀਂ ਕੀਤਾ ਜਾਵੇਗਾ। ਇਸ ਦੀ ਥਾਂ ਵੜਿੰਗ ਕਾਂਗਰਸ ਦੇ ਸਾਰੇ ਵੱਡੇ ਲੀਡਰਾਂ ਨੂੰ ਇਕੱਠਾ ਕਰਨਗੇ, ਜਿਸ ਰਾਹੀਂ ਕਾਂਗਰਸ ਦੀ ਪੰਜਾਬ ਵਿੱਚ ਇਕਜੁਟਤਾ ਵਿਖਾਈ ਜਾਵੇਗੀ। ਹਾਲਾਂਕਿ ਇਸ ਵਿੱਚ ਸਿੱਧੂ ਆਉਣਗੇ ਜਾਂ ਨਹੀਂ, ਇਸ ਨੂੰ ਲੈ ਕੇ ਸਸਪੈਂਸ ਬਰਕਰਾਰ ਹੈ।
ਸੂਬਾ ਪ੍ਰਧਾਨ ਬਣਨ ਮਗਰੋਂ ਰਾਜਾ ਵੜਿੰਗ ਲਗਾਤਾਰ ਕਾਂਗਰਸੀ ਨੇਤਾਵਾਂ ਨੂੰ ਮਿਲ ਰਹੇ ਹਨ। ਇਨ੍ਹਾਂ ਮੁਲਾਕਾਤਾਂ ਵਿੱਚ ਉਹ ਕਾਂਗਰਸੀ ਨੇਤਾਵਾਂ ਨੂੰ 22 ਅਪ੍ਰੈਲ ਨੂੰ ਹੋਣ ਵਾਲੇ ਤਾਜੋਸ਼ੀ ਸਮਾਰੋਹ ਵਿੱਚ ਸ਼ਾਮ ਹੋਣ ਦਾ ਵੀ ਸੱਦਾ ਦੇ ਰਹੇ ਹਨ।
ਦੱਸ ਦੇਈਏ ਕਿ ਕਾਂਗਰਸ ਇਸ ਵੇਲੇ ਕਈ ਧੜਿਆਂ ਵਿੱਚ ਵੰਡੀ ਹੋਈ ਹੈ। ਕੁਝ ਨਵਜੋਤ ਸਿੱਧੂ ਨੂੰ ਪ੍ਰਧਾਨ ਲਾਏ ਜਾਣ ਦੇ ਹੱਕ ਵਿੱਚ ਹਨ ਤਾਂ ਕੁਝ ਨਹੀਂ। ਦੂਜੇ ਪਾਸੇ ਕਈ ਰਾਜਾ ਵੜਿੰਗ ਨੂੰ ਪ੍ਰਧਾਨ ਬਣਾਏ ਜਾਣ ਤੋਂ ਵੀ ਨਾਖੁਸ਼ ਹਨ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”