ਕਿਸਾਨਾਂ ਦੀਆਂ ਜਥੇਬੰਦੀਆਂ ਦਿੱਲੀ ਦੀਆਂ ਸਰਹੱਦਾਂ ‘ਤੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਇੱਕਜੁੱਟ ਹੋ ਕੇ ਇਹ ਸੰਘਰਸ਼ ਲੜੀਆਂ ਤੇ ਜਿੱਤ ਹਾਸਲ ਕੀਤੀ। ਹਾਲਾਂਕਿ ਅੰਦੋਲਨ ਦੌਰਾਨ ਫੈਸਲਾ ਹੋਇਆ ਸੀ ਕਿ ਇਸ ਦੌਰਾਨ ਕੋਈ ਵੀ ਸਿਆਸਤ ਬਾਰੇ ਗੱਲ ਨਹੀਂ ਕਰੇਗਾ। ਕਿਸਾਨਾਂ ਦੀ ਘਰ ਵਾਪਸੀ ਹੋ ਚੁੱਕੀ ਹੈ ਤੇ ਵਿਧਾਨ ਸਭਾ ਚੋਣਾਂ ਦਾ ਸਮਾਂ ਵੀ ਨੇੜੇ ਆ ਰਿਹਾ ਹੈ। ਪਰ ਸਿਆਸਤ ਵਿੱਚ ਆਉਣ ਨੂੰ ਲੈ ਕੇ ਜਥੇਬੰਦੀਆਂ ਵਿੱਚ ਸਹਿਮਤੀ ਨਹੀਂ ਬਣ ਰਹੀ। ਇਹ ਵੱਖਰੇਵੇਂ ਬੀਤੇ ਦਿਨ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਕਿਸਾਨ ਆਗੂਆਂ ਗੁਰਨਾਮ ਚੜੂਨੀ ਤੇ ਬਲਬੀਰ ਸਿੰਘ ਰਾਜੇਵਾਲ ਵਿੱਚ ਸਾਫ ਨਜ਼ਰ ਆਏ।
ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਜੋ ਪਹਿਲਾਂ ਤੋਂ ਹੀ ਸਿਆਸਤ ਵਿੱਚ ਆਉਣ ਦੇ ਹੱਕ ਵਿੱਚ ਰਹੇ ਹਨ, ਨੇ ਕਿਹਾ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿਚ ਕਿਸਾਨ ਜਥੇਬੰਦੀਆਂ ਨੂੰ ਸਿਆਸਤ ਵਿਚ ਨਿੱਤਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਵਿਧਾਨ ਸਭਾ ਚੋਣਾਂ ਲੜਨ ਲਈ ਆਪਣੀ ਸਿਆਸੀ ਪਾਰਟੀ ਬਣਾਵਾਂਗੇ।
ਉਨ੍ਹਾਂ ਕਿਹਾ ਕਿ ਸਮਾਜ ਵਿੱਚ ਕੁਝ ਲੋਕਾਂ ਕੋਲ ਲੋੜ ਤੋਂ ਵੱਧ ਆਮਦਨ ਹੈ ਤੇ ਕੁਝ ਹੋਰ ਲੋੜ ਮੁਤਾਬਕ ਵੀ ਨਹੀਂ। ਅਜਿਹੀਆਂ ਕਈ ਖਾਮੀਆਂ ਨੂੰ ਸੁਧਾਰਨ ਲਈ ਸਿਆਸਤ ਵਿੱਚ ਆਉਣਾ ਸਮੇਂ ਦੀ ਲੋੜ ਹੈ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਜਦਕਿ ਉੱਘੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਸਿਆਸਤ ਵਿੱਚ ਆਉਣ ਦੇ ਇਸ ਵਿਚਾਰ ਨਾਲ ਸਹਿਮਤ ਨਹੀਂ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਕੋਈ ਵੱਖਰੀ ਸਿਆਸੀ ਪਾਰਟੀ ਬਣਾਉਣ ਦੀ ਲੋੜ ਨਹੀਂ ਹੈ ਅਤੇ ਨਾ ਹੀ ਇਸ ਸਬੰਧੀ ਕੋਈ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਹੀਂ ਹੋਇਆ ਹੈ।
ਇਹ ਵੀ ਪੜ੍ਹੋ : ਇਹ ਹੈ ਬਾਬੇ ਨਾਨਕ ਦੀ ਚਰਣ ਛੋਹ ਵਾਲਾ ਪਿੰਡ ‘ਨਾਨਕ ਸਾਗਰ’, ਜਿੱਥੇ ਅੱਜ ਤੱਕ ਕਿਸੇ ‘ਤੇ FIR ਨਹੀਂ