ਵਿਧਾਨ ਸਭਾ ਚੋਣਾਂ 2022 ਲਈ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। 14 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਤੇ 10 ਮਾਰਚ ਨੂੰ ਇਸ ਦੇ ਨਤੀਜੇ ਐਲਾਨੇ ਜਾਣਗੇ। ਤਰੀਕਾਂ ਦੇ ਐਲਾਨ ਤੋਂ ਬਾਅਦ ਵੱਖ-ਵੱਖ ਪਾਰਟੀਆਂ ਸਰਗਰਮ ਹੋ ਗਈਆਂ ਹਨ। ਕਿਸਾਨ ਜਥੇਬੰਦੀਆਂ ਵੀ ਇਸ ਵਾਰ ਚੋਣਾਂ ਵਿਚ ਆਪਣੀ ਕਿਸਮਤ ਅਜਮਾਉਣ ਜਾ ਰਹੀਆਂ ਹਨ।
ਇਸੇ ਨੂੰ ਲੈ ਕੇ ਬਲਬੀਰ ਸਿੰਘ ਰਾਜੇਵਾਲ ਨੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਨੇ ਕਈ ਵੱਡੇ ਐਲਾਨ ਕੀਤੇ। ਰਾਜੇਵਾਲ ਨੇ ਕਿਹਾ ਕਿ ਲੁਧਿਆਣੇ ਵਿਚ ਸੰਯੁਕਤ ਕਿਸਾਨ ਮੋਰਚੇ ਦਾ ਹੈੱਡਕੁਆਰਟਰ ਬਣਾਇਆ ਜਾਵੇਗਾ ਤੇ 2-3 ਦੇ ਵਿਚ-ਵਿਚ ਉਹ ਉਮੀਦਵਾਰਾਂ ਦੇ ਨਾਵਾਂ ਦੀ ਪਹਿਲੀ ਸੂਚੀ ਜਾਰੀ ਕਰ ਦੇਣਗੇ ਤੇ ਹਫਤੇ ਦੇ ਵਿਚ-ਵਿਚ ਸਾਰੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ।
ਗੁਰਨਾਮ ਸਿੰਘ ਚੜੂਨੀ ਨਾਲ ਮੀਟਿੰਗ ਤੋਂ ਬਾਅਦ ਰਾਜੇਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਚੜੂਨੀ ਨਾਲ ਸਮਝੌਤੇ ਲਈ ਕਮੇਟੀ ਬਣਾ ਦਿੱਤੀ ਗਈ ਹੈ, ਜੋ ਮਿਲ ਕੇ ਟਿਕਟਾਂ ‘ਤੇ ਫੈਸਲਾ ਲੈਣਗੇ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਦੇ ਲੋਕ ਪਾਰਟੀ ਵਿਚ ਸ਼ਾਮਲ ਕੀਤੇ ਜਾਣਗੇ। ਰਾਜੇਵਾਲ ਨੇ ਇਹ ਵੀ ਦੱਸਿਆ ਕਿ ਚੋਣ ਮੈਨੀਫੈਸਟੋ ਲਈ ਵੀ ਕਮੇਟੀ ਬਣਾ ਦਿੱਤੀ ਗਈ ਹੈ।
ਆਮ ਆਦਮੀ ਪਾਰਟੀ ਬਾਰੇ ਪੁੱਛੇ ਜਾਣ ‘ਤੇ ਰਾਜੇਵਾਲ ਨੇ ਕਿਹਾ ਕਿ ‘ਆਪ’ ਨੇ ਵੀ ਦੂਜੀਆਂ ਸਿਆਸੀ ਪਾਰਟੀਆਂ ਵਾਂਗ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ, ਜੋ ਟਿਕਟਾਂ ਵੇਚ ਕੇ ਅਪਰਾਧੀਆਂ ਨੂੰ ਮੈਦਾਨ ਵਿਚ ਉਤਾਰ ਰਹੀ ਹੈ। ਇਸ ਲਈ ‘ਆਪ’ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਵਿੱਚ ਕਿਸਾਨ ਅੰਦੋਲਨ ਦੇ ਆਗੂਆਂ ਅਤੇ ‘ਆਪ’ ਵਿਚਾਲੇ ਗਠਜੋੜ ਦੀ ਚਰਚਾ ਸੀ । ਜਿਸ ਨੂੰ ਲੈ ਕੇ ਬਲਬੀਰ ਰਾਜੇਵਾਲ ਨੇ ਦਾਅਵਾ ਕਰਦਿਆਂ ਕਿਹਾ ਸੀ ਕਿ ਜੇਕਰ ਆਮ ਆਦਮੀ ਪਾਰਟੀ ਨਾਲ ਗਠਜੋੜ ਹੁੰਦਾ ਹੈ ਤਾਂ ਉਮੀਦਵਾਰ ਬਦਲੇ ਜਾ ਸਕਦੇ ਹਨ। ਰਾਜੇਵਾਲ ਨੇ ਕਿਹਾ ਕਿ ‘ਆਪ’ ਵਾਲੇ ਕਹਿ ਰਹੇ ਹਨ ਕਿ ਤੁਸੀਂ ਸਾਡੇ ਨਾਲ ਆਓ, ਅਸੀਂ ਉਮੀਦਵਾਰ ਬਦਲਾਂਗੇ। ਹਾਲਾਂਕਿ ਇਸਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ ।