ਪੰਜਾਬ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਦਾ ਮਾਮਲਾ ਭਖ਼ਦਾ ਜਾ ਰਿਹਾ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀਰਵਾਰ ਨੂੰ ਉੱਤਰਾਖੰਡ ਵਿੱਚ ਇੱਕ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਪੁੱਛਿਆ ਕਿ ਕੀ ਕਾਂਗਰਸ ਪਾਰਟੀ ਨੂੰ ਪੰਜਾਬ ਦੌਰੇ ‘ਤੇ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੀਤੀ ਗਈ ਕੁਤਾਹੀ ਲਈ ਮਾਫ਼ ਕੀਤਾ ਜਾਣਾ ਚਾਹੀਦਾ ਹੈ?
ਉੱਤਰਾਖੰਡ ਵਿੱਚ ‘ਵਿਜੇ ਸੰਕਲਪ ਯਾਤਰਾ’ ਦੌਰਾਨ ਰਾਜਨਾਥ ਸਿੰਘ ਨੇ ਕਿਹਾ, “ਪੰਜਾਬ ਵਿੱਚ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕਮੀਆਂ ਸਨ। ਫਿਰ ਵੀ ਕਾਂਗਰਸ ਬਕਵਾਸ ਗੱਲਾਂ ਕਰ ਰਹੀ ਹੈ। ਪ੍ਰਧਾਨ ਮੰਤਰੀ ਦੇਸ਼ ਦੇ ਪ੍ਰਤੀਨਿਧੀ ਹਨ, ਉਨ੍ਹਾਂ ਦੀ ਸੁਰੱਖਿਆ ਵਿਚ ਅਜਿਹੀਆਂ ਕਮੀਆਂ ਗੰਭੀਰ ਮਾਮਲਾ ਹੈ।
ਰੱਖਿਆ ਮੰਤਰੀ ਨੇ ਜਨਤਕ ਰੈਲੀ ਵਿੱਚ ਇਕੱਠੀ ਹੋਈ ਭੀੜ ਨੂੰ ਸੰਬੋਧਤ ਕਰਦੇ ਹੋਏ ਕਿਹਾ, “ਮੈਂ ਤੁਹਾਨੂੰ ਪੁੱਛਣਾ ਚਾਹੁੰਦਾ ਹਾਂ ਕਿ ਕੀ ਕਾਂਗਰਸ ਨੂੰ ਇਸ ਲਈ ਮਾਫ਼ ਕੀਤਾ ਜਾਣਾ ਚਾਹੀਦਾ ਹੈ?ਉਨ੍ਹਾਂ ਕਿਹਾ ਕਿ ਭਾਰਤ ਦਾ ਪ੍ਰਧਾਨ ਮੰਤਰੀ ਇੱਕ ਵਿਅਕਤੀ ਨਹੀਂ ਹੈ, ਉਹ ਇੱਕ ਸੰਸਥਾ ਹੈ। ਹਰ ਕਿਸੇ ਨੂੰ ਇਸ ਸੰਸਥਾ ਦਾ ਸਤਿਕਾਰ ਕਰਨਾ ਚਾਹੀਦਾ ਹੈ। ਲੋਕਤੰਤਰ ਵਿੱਚ ਜੇ ਅਜਿਹੀ ਸੰਸਥਾ ਕਮਜ਼ੋਰ ਹੋ ਜਾਂਦੀ ਹੈ, ਤਾਂ ਇਸ ਦਾ ਮਤਲਬ ਹੈ ਕਿ ਲੋਕਤੰਤਰ ਤਬਾਹੀ ਦੇ ਰਾਹ ‘ਤੇ ਹੈ।”
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਦੱਸ ਦੇਈਏ ਕਿ ਪੀਐਮ ਮੋਦੀ ਬੁੱਧਵਾਰ ਨੂੰ ਪੰਜਾਬ ਦੌਰੇ ‘ਤੇ ਗਏ ਸਨ। ਇੱਥੋਂ ਸੜਕ ਰਾਹੀਂ ਹੁਸੈਨੀਵਾਲਾ ਨੂੰ ਜਾਂਦੇ ਸਮੇਂ ਕੁਝ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦਾ ਰਸਤਾ ਰੋਕ ਲਿਆ ਸੀ। ਇਸ ਤੋਂ ਬਾਅਦ ਪੀਐਮ ਮੋਦੀ ਦਾ ਕਾਫਲਾ ਇੱਥੇ 15-20 ਮਿੰਟ ਰੁਕਿਆ ਰਿਹਾ। ਇਸ ਨੂੰ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਇੱਕ ਵੱਡੀ ਕਮੀ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ। ਇਸ ਦੇ ਨਾਲ ਹੀ ਭਾਜਪਾ ਦਾ ਇਲਜ਼ਾਮ ਹੈ ਕਿ ਪੰਜਾਬ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਪ੍ਰਧਾਨ ਮੰਤਰੀ ਦੇ ਰਸਤੇ ਦੀ ਜਾਣਕਾਰੀ ਦਿੱਤੀ।