ਵਿਧਾਨ ਸਭਾ ਚੋਣਾਂ ਨੇੜੇ ਹੋਣ ਕਾਰਨ ਪੰਜਾਬ ਵਿਚ ਸਿਆਸਤ ਗਰਮਾਈ ਹੋਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਵਿਚ ਵੱਡੀ ਗਿਣਤੀ ਵਿਚ ਆਗੂ ਸ਼ਾਮਲ ਹੋ ਰਹੇ ਹਨ। ਰਾਜਪੁਰਾ ਦੇ ਸਮਾਜਸੇਵੀ ਜਗਦੀਸ਼ ਕੁਮਾਰ ਜੱਗਾ ਅੱਜ ‘ਪੰਜਾਬ ਲੋਕ ਕਾਂਗਰਸ’ ‘ਚ ਸ਼ਾਮਿਲ ਹੋ ਗਏ। ਕੈਪਟਨ ਅਮਰਿੰਦਰ ਸਿੰਘ ਖੁਦ ਜੱਗਾ ਨੂੰ ਪਾਰਟੀ ਵਿਚ ਸ਼ਾਮਲ ਕਰਵਾਉਣ ਲਈ ਉਨ੍ਹਾਂ ਦੇ ਘਰ ਪੁੱਜੇ।
ਕੈਪਟਨ ਨੇ ਪੱਤਰਕਾਰ ਵਾਰਤਾ ਦੌਰਾਨ ਕਿਹਾ ਕਿ ਭਾਜਪਾ ਜਿਸ ਚੋਣ ਹਲਕੇ ਵਿਚੋਂ ਚੋਣ ਲੜੇਗੀ ਉਨ੍ਹਾਂ ਦੀ ਪਾਰਟੀ ਭਾਜਪਾ ਦਾ ਸਾਥ ਦੇਵੇਗੀ । ਕੈਪਟਨ ਨੇ ਬਿਕਰਮ ਮਜੀਠੀਆ ‘ਤੇ ਦਰਜ ਕੀਤੇ ਪਰਚੇ ਨੂੰ ਗਲਤ ਕਿਹਾ । ਉਨ੍ਹਾਂ ਕਿਹਾ ਕਿ ਜੇ ਸਬੂਤ ਨਾ ਹੋਣ ਤਾਂ ਮਜੀਠੀਆ ਇਕ ਦਿਨ ਵਿਚ ਛੱਡੇ ਜਾਣਗੇ। ਅੱਜ ਦੀ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਅਤੇ ਸੁਖਜਿੰਦਰ ਸਿੰਘ ਰੰਧਾਵਾ ‘ਤੇ ਤਿੱਖੇ ਸ਼ਬਦੀ ਵਾਰ ਕੀਤੇ ਅਤੇ ਕਿਹਾ ਕਿ ਟਿਕਟਾਂ ਦੀ ਵੰਡ ਨੂੰ ਲੈ ਕੇ ਹੋਏ ਭਾਜਪਾ ਨਾਲ ਕੋਈ ਗੱਲ ਨਹੀ ਹੋਈ ਹੈ। ਜਲਦ ਹੀ ਸ਼ੇਖਾਵਤ ਸਾਹਿਬ ਨਾਲ ਮੁਲਾਕਾਤ ਕਰਕੇ ਤੈਅ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
Carrot Radish Pickle | ਗਾਜਰ, ਮੂਲੀ ਅਤੇ ਹਰੀ ਮਿਰਚ ਦਾ ਅਚਾਰ | Instant Pickle | Mix Pickle | Pickle Recipe
ਇਸ ਤੋਂ ਇਲਾਵਾ ਕਈ ਹੋਰ ਕਾਂਗਰਸੀ ਆਗੂਆਂ ਜਸਵੰਤ ਸਿੰਘ ਮਿਰਜਾਪੁਰ, ਅਜਮੇਰ ਸਿੰਘ ਕੋਟਲਾ, ਗੁਰਦੀਪ ਸਿੰਘ ਨੀਲਪੁਰ ਨੇ ਕਾਂਗਰਸ ਛੱਡ ਕੇ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਲ ਹੋਣ ਦਾ ਐਲਾਨ ਵੀ ਕੀਤਾ।
ਗੌਰਤਲਬ ਹੈ ਕਿ ਕੈਪਟਨ ਆਗਾਮੀ ਚੋਣਾਂ ਨੂੰ ਲੈ ਕੇ ਪੂਰੀ ਤਰ੍ਹਾਂ ਸਰਗਰਮ ਹਨ। ਉਨ੍ਹਾਂ ਦੀ ਪਾਰਟੀ ਵੱਲੋਂ ਹੁਣ ਤੱਕ 16 ਜਿਲ੍ਹਿਆਂ ਲਈ ਪ੍ਰਧਾਨ ਵੀ ਨਿਯੁਕਤ ਕੀਤੇ ਜਾ ਚੁੱਕੇ ਹਨ ਤੇ ਨਾਲ ਹੀ ਕੈਪਟਨ ਵੱਲੋਂ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਚੋਣ ਜ਼ਾਬਤਾ ਲੱਗਦਿਆਂ ਹੀ ਕਾਂਗਰਸ ਦੇ ਕਈ ਦਿੱਗਜ਼ ਆਗੂ ਉਨ੍ਹਾਂ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਵਿਚ ਸ਼ਾਮਲ ਹੋਣਗੇ।