ਲਖੀਮਪੁਰ ਹਿੰਸਾ ਮਾਮਲੇ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦਾ ਅਸਤੀਫਾ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ 12 ਤਰੀਕ ਤੱਕ ਨਾ ਹੋਈ ਤਾਂ ਦੇਸ਼ ਭਰ ਵਿੱਚ ਕਿਸਾਨ ਅੰਦੋਲਨ ਕਰਨਗੇ।
ਟਿਕੈਤ ਨੇ ਇਹ ਗੱਲ ਰਾਮਪੁਰ ਵਿੱਚ ਕਹੀ, ਜਿੱਥੇ ਉਹ ਕਿਸਾਨਾਂ ਨਾਲ ਮੀਟਿੰਗ ਕਰਨ ਆਏ ਸਨ। ਜ਼ਿਕਰਯੋਗ ਹੈ ਕਿ 3 ਅਕਤੂਬਰ ਨੂੰ ਯੂਪੀ ਵਿੱਚ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਇਲਾਕੇ ਵਿੱਚ ਕਿਸਾਨਾਂ ਉੱਤੇ ਇੱਕ ਕਾਰ ਚੜ੍ਹਾਈ ਗਈ ਸੀ, ਜਿਸ ਵਿੱਚ ਚਾਰ ਕਿਸਾਨ ਮਾਰੇ ਗਏ ਸਨ। ਇਸ ਘਟਨਾ ਤੋਂ ਨਾਰਾਜ਼ ਕਿਸਾਨਾਂ ਨੇ ਕਿਸਾਨਾਂ ਦੀਆਂ ਲਾਸ਼ਾਂ ਨੂੰ ਸੜਕ ‘ਤੇ ਰੱਖ ਕੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।
ਇਹ ਵੀ ਦੇਖੋ :
Instant Aloo Dosa Pan Cake | Morning Nashta Recipe | Watch Full Video On 07 October
ਸਰਕਾਰ ਨਾਲ 4 ਅਕਤੂਬਰ ਨੂੰ ਹੋਈ ਗੱਲਬਾਤ ਵਿੱਚ ਸਰਕਾਰ ਨੇ ਮਰਨ ਵਾਲੇ ਹਰੇਕ ਕਿਸਾਨ ਦੇ ਪਰਿਵਾਰ ਨੂੰ 45 ਲੱਖ ਰੁਪਏ ਅਤੇ ਜ਼ਖਮੀਆਂ ਨੂੰ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਸੀ। ਘਟਨਾ ਦੀ ਨਿਆਇਕ ਜਾਂਚ ਦਾ ਵੀ ਵਾਅਦਾ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਸੁਪਰੀਮ ਕੋਰਟ ਵੱਲੋਂ ਸਟੇਟਸ ਰਿਪੋਰਟ ਮੰਗਣ ਪਿੱਛੋਂ ਯੂਪੀ ਪੁਲਿਸ ਨੇ BJP ਨੇਤਾ ਦੇ ਮੁੰਡੇ ਨੂੰ ਕੀਤਾ ਸੰਮਨ
ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਇਸ ਮਾਮਲੇ ਦੇ ਮੁੱਖ ਦੋਸ਼ੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫਤਾਰ ਕੀਤਾ ਜਾਵੇ। ਉਦੋਂ ਪ੍ਰਸ਼ਾਸਨ ਨੇ ਕਿਹਾ ਸੀ ਕਿ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ‘ਤੇ ਕੇਸ ਦਰਜ ਗਿਆ ਹੈ ਅਤੇ ਅਗਲੀ ਕਾਨੂੰਨੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। ਹਾਲਾਂਕਿ, ਹੁਣ ਜਦੋਂ ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਗ੍ਰਿਫਤਾਰੀਆਂ ਬਾਰੇ ਪੁੱਛਿਆ ਤਾਂ ਹੁਣ ਸਰਕਾਰ ਉੱਤੇ ਵੀ ਗ੍ਰਿਫਤਾਰੀਆਂ ਕਰਨ ਨੂੰ ਲੈ ਕੇ ਦਬਾਅ ਵੱਧ ਗਿਆ ਹੈ।