ਕਿਸਾਨ ਅੰਦੋਲਨ ਖਤਮ ਹੋਣ ਪਿੱਛੋਂ ਇੱਕ ਸਾਲ ਤੋਂ ਬੰਦ ਪਏ ਟੋਲ ਪਲਾਜ਼ੇ ਮੁੜ ਸ਼ੁਰੂ ਕਰ ਦਿੱਤੇ ਗਏ ਹਨ ਪਰ ਹੁਣ ਟੋਲ ਪਲਾਜ਼ਿਆਂ ‘ਤੇ ਰੇਟ ਵਧਾਉਣ ਦੀ ਤਿਆਰੀ ਹੈ। ਕਿਸਾਨ ਅੰਦੋਲਨ ਦਾ ਪ੍ਰਮੁੱਖ ਚਿਹਰਾ ਰਹੇ ਰਾਕੇਸ਼ ਟਿਕੈਤ ਨੇ ਇਸ ‘ਤੇ ਟੋਲ ਪਲਾਜ਼ਿਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਟੋਲ ਟੈਕਸ ਦੇ ਰੇਟ ਵਧਾਏ ਤਾਂ ਉਹ ਮੁੜ ਸੰਘਰਸ ਛੇੜ ਕੇ ਟੋਲ ਪਲਾਜ਼ੇ ਬੰਦ ਕਰਵਾ ਦੇਣਗੇ।
ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਏ ਟਿਕੈਤ ਨੇ ਕਿਹਾ ਕਿ ਟੋਲ ਪਲਾਜ਼ਿਆਂ ਨੂੰ ਵੀ ਉਸੇ ਤਰ੍ਹਾਂ ਦਰਾਂ ਵਧਾਉਣੀਆਂ ਚਾਹੀਦੀਆਂ ਹਨ, ਜਿਵੇਂ ਕੇਂਦਰ ਸਰਕਾਰ ਕਣਕ ਤੇ ਝੋਨੇ ਦਾ ਰੇਟ ਸਿਰਫ ਦੋ-ਢਾਈ ਫੀਸਦੀ ਵਧਾਉਂਦੀ ਹੈ। ਕਿਸਾਨਾਂ ਨਾਲ ਖੁੰਦਕ ਕੱਢਣ ਜਾਂ ਉਨ੍ਹਾਂ ਨੂੰ ਬਦਨਾਮ ਕਰਨ ਲਈ ਜੇ ਟੋਲ ਪਲਾਜ਼ਿਆਂ ਦੀਆਂ ਦਰਾਂ ਵਧਾਈਆਂ ਗਈਆਂ ਤਾਂ ਉਹ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟਣਗੇ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਦੱਸ ਦੇਈਏ ਕਿ 15 ਤਾਰੀਖ਼ ਤੋਂ ਟੋਲ ਪਲਾਜ਼ਿਆਂ ‘ਤੇ ਵਾਹਨਾਂ ਦੀ ਟੈਕਸ ਵਸੂਲੀ ਸ਼ੁਰੂ ਕੀਤੇ ਜਾਣ ਦੀ ਸੰਭਾਵਨਾ ਹੈ ਅਤੇ ਵਧੇ ਹੋਏ ਰੇਟ ਵਸੂਲੇ ਜਾਣਗੇ। ਟੋਲ ਪਲਾਜ਼ਿਆਂ ‘ਤੇ ਵਾਹਨਾਂ ਦੀ ਨਵੀਂ ਰੇਟ ਲਿਸਟ ਲਾਈ ਜਾ ਰਹੀ ਹੈ, ਜਿਸ ‘ਚ ਪਿਛਲੇ ਟੋਲ ਰੇਟ ਤੋਂ 5 ਫ਼ੀਸਦੀ ਵਾਧਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਭਲਕੇ ਫਿਰ ਕੇਜਰੀਵਾਲ ਪੰਜਾਬ ਦੌਰੇ ‘ਤੇ, ਦੋਆਬੇ ‘ਚ ਕੱਢਣਗੇ ਤਿਰੰਗਾ ਯਾਤਰਾ