ਹਰਿਆਣਾ ਦੇ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆ ਗਏ ਹਨ। ਉਨ੍ਹਾਂ ਨੇ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਉਣ ਤੇ ਆਪਣੇ ਸਮਰਥਕਾਂ ਨੂੰ 22 ਜਨਵਰੀ ਨੂੰ ਹੋਣ ਵਾਲੇ ਸ਼੍ਰੀ ਰਾਮ ਲਾਲ ਪ੍ਰਾਣ-ਪ੍ਰਤਿਸ਼ਠਾ ਪ੍ਰੋਗਰਾਮ ‘ਚ ਸ਼ਾਮਿਲ ਹੋਣ ਦਾ ਸੰਦੇਸ਼ ਦਿੱਤਾ ਹੈ। ਰਾਮ ਰਹੀਮ ਜਿਵੇਂ ਹੀ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆਏ ਤਾਂ ਉਹ ਸਿੱਧਾ ਯੂਪੀ ਦੇ ਬਰਨਵਾ ਆਸ਼ਰਮ ਚਲੇ ਗਏ, ਜਿੱਥੇ ਉਨ੍ਹਾਂ ਨੇ ਆਪਣੀ ਸੰਗਤ ਲਈ ਇੱਕ ਸੰਦੇਸ਼ ਜਾਰੀ ਕੀਤਾ।
ਸੰਗਤ ਲਈ ਬਣਾਈ ਵੀਡੀਓ ‘ਚ ਸੰਦੇਸ਼ ਦਿੰਦੇ ਹੋਏ ਰਾਮ ਰਹੀਮ ਨੇ ਕਿਹਾ ਕਿ 22 ਜਨਵਰੀ ਨੂੰ ਰਾਮ ਜੀ ਦਾ ਤਿਓਹਾਰ ਵੀ ਮਨਾਇਆ ਜਾ ਰਿਹਾ ਹੈ। ਆਪ ਸਭ ਨੂੰ ਉਸ ਤਿਓਹਾਰ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਕਿਉਂਕਿ ਅਸੀਂ ਸਾਰੇ ਉਸ ਸ਼੍ਰੀ ਰਾਮ ਦੇ ਬੱਚੇ ਹਾਂ। ਉਹ ਤਿਓਹਾਰ ਖੁਦ ਦੀਵਾਲੀ ਵਾਂਗ ਮਨਾਇਆ ਜਾਣਾ ਚਾਹੀਦਾ ਹੈ, ਜਿਵੇਂ ਹਰ ਕੋਈ ਮਨਾ ਰਿਹਾ ਹੈ। ਸਾਰਿਆਂ ਨੂੰ ਸ਼ੁਭਕਾਮਨਾਵਾਂ।
ਇਹ ਵੀ ਪੜ੍ਹੋ : ਇੱਕ ਵਾਰ ਫਿਰ ਪੰਜਾਬ ‘ਚ ਰੈੱਡ ਅਲਰਟ, 2 ਦਿਨ ਕੜਾਕੇ ਦੀ ਠੰਡ ਪੈਣ ਦੀ ਚਿਤਾਵਨੀ ਜਾਰੀ
ਇਸ ਦੇ ਨਾਲ ਹੀ ਰਾਮ ਰਹੀਮ ਨੇ ਆਪਣੇ ਪੈਰੋਕਾਰਾਂ ਨੂੰ ਆਦੇਸ਼ ਦਿੱਤਾ ਕਿ ਕੋਈ ਵੀ ਯੂਪੀ ਬਰਨਵਾ ਆਸ਼ਰਮ ਨਾ ਆਵੇ। ਜਿਵੇਂ ਸੇਵਾਦਾਰ ਕਹਿਣਗੇ ਤੁਹਾਨੂੰ ਉਸ ਅਨੁਸਾਰ ਰਹਿ ਕੇ ਖੁਸ਼ੀਆਂ ਮਨਾਉਣੀਆਂ ਹਨ। ਇਸ ਦੇ ਨਾਲ ਹੀ ਪੂਰਾ ਮਹੀਨਾ MSG ਭੰਡਾਰਾ ਜਾਰੀ ਰਹੇਗਾ। ਰਾਮ ਰਹੀਮ ਨੂੰ ਸ਼ੁੱਕਰਵਾਰ ਨੂੰ ਉਸ ਦੀ 50 ਦਿਨਾਂ ਦੀ ਪੈਰੋਲ ਮਨਜ਼ੂਰ ਹੋ ਗਈ। ਸ਼ੁੱਕਰਵਾਰ ਸ਼ਾਮ ਨੂੰ ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਉੱਤਰ ਪ੍ਰਦੇਸ਼ ਦੇ ਬਰਨਵਾ ਆਸ਼ਰਮ ਪਹੁੰਚੇ।
ਰਾਮ ਰਹੀਮ ਨੂੰ ਬਾਗਪਤ ਜ਼ਿਲ੍ਹੇ ਦੇ ਬਰਨਾਵਾ ਆਸ਼ਰਮ ਵਿੱਚ ਰਹਿਣਾ ਪਵੇਗਾ। ਪੈਰੋਲ ਦੌਰਾਨ ਉਸ ਨੂੰ ਸਿਰਸਾ ਸਥਿਤ ਆਪਣੇ ਡੇਰਾ ਸੱਚਾ ਸੌਦਾ ਦੇ ਹੈੱਡਕੁਆਰਟਰ ‘ਤੇ ਰਹਿਣ ਦੀ ਇਜਾਜ਼ਤ ਨਹੀਂ ਹੈ। ਇਸ ਸਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਕਿਹਾ ਹੈ ਕਿ ਰਾਮ ਰਹੀਮ ਨੂੰ ਜੇਲ੍ਹ ਨਿਯਮਾਂ ਮੁਤਾਬਕ ਪੈਰੋਲ ਮਿਲਦੀ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”