ਸਿਰਸਾ ਦੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਜਲਦ ਹੀ ਸਾਹਮਣੇ ਆ ਸਕਦਾ ਹੈ। ਰਾਮ ਰਹੀਮ ਨੂੰ ਪੈਰੋਲ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਵੇਲੇ ਡੇਰਾ ਮੁਖੀ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਜਿਥੇ ਉਹ ਸਾਧਵੀ ਜਿਨਸੀ ਸ਼ੋਸ਼ਣ, ਪੱਤਰਕਾਰ ਛਤਰਪਤੀ ਅਤੇ ਰਣਜੀਤ ਸਿੰਘ ਕਤਲ ਕੇਸ ਵਿੱਚ ਸਜ਼ਾ ਭੁਗਤ ਰਿਹਾ ਹੈ।
ਇਸ ਵਾਰ ਪੈਰੋਲ ‘ਤੇ ਆਉਣ ਤੋਂ ਬਾਅਦ ਡੇਰਾ ਮੁਖੀ ਰਾਜਸਥਾਨ ਦੇ ਸਿਰਸਾ ਜਾਂ ਡੇਰੇ ‘ਚ ਹੀ ਰਹੇਗਾ। ਇਸ ਦੇ ਲਈ ਡੇਰਾ ਪ੍ਰਬੰਧਕਾਂ ਵੱਲੋਂ ਦੋਵਾਂ ਥਾਵਾਂ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਡੇਰਾ ਮੁਖੀ ਦੀ ਪੈਰੋਲ ਨੂੰ ਆਦਮਪੁਰ ਉਪ ਚੋਣ ਅਤੇ ਪੰਚਾਇਤੀ ਚੋਣਾਂ ਨਾਲ ਵੀ ਜੋੜਿਆ ਜਾ ਰਿਹਾ ਹੈ।
ਡੇਰਾ ਮੁਖੀ ਇਸ ਸਾਲ ਵਿੱਚ ਦੋ ਵਾਰ ਜੇਲ੍ਹ ਤੋਂ ਬਾਹਰ ਆਇਆ ਹੈ। ਫਰਵਰੀ ਵਿੱਚ ਡੇਰਾਮੁਖੀ ਨੇ 21 ਦਿਨਾਂ ਦੀ ਫਰਲੋ ਲਈ ਸੀ। ਇਸ ਤੋਂ ਬਾਅਦ ਜੂਨ ‘ਚ ਉਹ ਇਕ ਮਹੀਨੇ ਲਈ ਪੈਰੋਲ ‘ਤੇ ਜੇਲ ਤੋਂ ਬਾਹਰ ਆਇਆ ਸੀ। ਇਸ ਸਾਲ ਦਸੰਬਰ ਤੋਂ ਪਹਿਲਾਂ ਡੇਰਾਮੁਖੀ 40 ਦਿਨਾਂ ਦੀ ਹੋਰ ਪੈਰੋਲ ਲੈ ਸਕਦਾ ਹੈ। ਨਿਯਮਾਂ ਮੁਤਾਬਕ ਡੇਰਮੁਖੀ ਨੂੰ ਸਾਲ ਵਿੱਚ ਕਰੀਬ 90 ਦਿਨ ਜੇਲ੍ਹ ਤੋਂ ਛੁੱਟੀ ਮਿਲ ਸਕਦੀ ਹੈ। ਇਸ ਵਿੱਚ 21 ਦਿਨਾਂ ਦੀ ਫਰਲੋ ਅਤੇ 70 ਦਿਨਾਂ ਦੀ ਪੈਰੋਲ ਸ਼ਾਮਲ ਹੈ।
ਜੇਲ੍ਹ ਤੋਂ ਆਪਣੇ ਪੱਤਰਾਂ ਵਿੱਚ ਡੇਰਾਮੁਖੀ ਨੇ ਪੈਰੋਕਾਰਾਂ ਨੂੰ ਸੰਦੇਸ਼ ਦਿੱਤਾ ਹੈ ਕਿ ਉਨ੍ਹਾਂ ਦੀਆਂ ਇੱਛਾਵਾਂ ਜਲਦੀ ਪੂਰੀਆਂ ਹੋਣ ਵਾਲੀਆਂ ਹਨ। ਡੇਰੇ ਦੀਆਂ ਸਥਾਪਨਾਵਾਂ ਅਤੇ ਨਾਮ ਚਰਚਾਵਾਂ ਵਿੱਚ ਇਹ ਸੰਦੇਸ਼ ਵੀ ਦਿੱਤਾ ਜਾ ਰਿਹਾ ਹੈ ਕਿ ਗੁਰੂ ਜੀ ਜਲਦੀ ਹੀ ਸਾਹਮਣੇ ਆਉਣਗੇ।
ਇਹ ਵੀ ਪੜ੍ਹੋ : ਮੋਹਾਲੀ RPG ਹਮਲੇ ‘ਚ ਗ੍ਰਿਫਤਾਰ ਮੁਲਜ਼ਮ ਦਾ ਖੁਲਾਸਾ, ਯੂਟਿਊਬ ਤੋਂ ਦਾਗਣਾ ਸਿੱਖਿਆ ਸੀ ਰਾਕੇਟ ਪ੍ਰੋਪੇਲਡ ਗ੍ਰੇਨੇਡ
ਦੂਜੇ ਪਾਸੇ ਹਰਿਆਣਾ ਵਿੱਚ ਆਦਮਪੁਰ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਇਸ ਲਈ ਨਾਮਜ਼ਦਗੀਆਂ ਸ਼ੁਰੂ ਹੋ ਚੁੱਕੀਆਂ ਹਨ। ਪੰਚਾਇਤੀ ਚੋਣਾਂ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ। ਪਹਿਲੇ ਪੜਾਅ ਵਿੱਚ 9 ਜ਼ਿਲ੍ਹਿਆਂ ਵਿੱਚ ਪੰਚਾਇਤੀ ਚੋਣਾਂ ਹੋਣੀਆਂ ਹਨ। ਰਾਮ ਰਹੀਮ ਦੇ ਬਾਹਰ ਆਉਣ ਨੂੰ ਵੀ ਇਸ ਨਾਲ ਜੋੜਿਆ ਜਾ ਰਿਹਾ ਹੈ। ਰਾਮ ਰਹੀਮ ਦੀ ਪੈਰੋਲ ਮਿਆਦ ਦੌਰਾਨ ਡੇਰੇ ਦਾ ਸਿਆਸੀ ਵਿੰਗ ਸਮਰਥਨ ਦੀ ਰਣਨੀਤੀ ਬਣਾਏਗਾ। ਜਿਸ ਬਾਰੇ ਸੰਗਤਾਂ ਨੂੰ ਅੱਗੇ ਤੋਂ ਜਾਣੂ ਕਰਵਾਇਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਡੇਰਾ ਮੁਖੀ ਪੰਜਾਬ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਜੇਲ੍ਹ ਤੋਂ ਬਾਹਰ ਆਇਆ ਸੀ। ਉਸ ਸਮੇਂ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 21 ਦਿਨਾਂ ਦੀ ਫਰਲੋ ਦਿੱਤੀ ਗਈ ਸੀ। ਇਹ ਫਰਲੋ ਇਸ ਲਈ ਵੀ ਮਹੱਤਵਪੂਰਨ ਸੀ ਕਿਉਂਕਿ ਮਾਲਵੇ ਦੀਆਂ 35 ਤੋਂ ਵੱਧ ਸੀਟਾਂ ‘ਤੇ ਡੇਰਾ ਸੱਚਾ ਸੌਦਾ ਦਾ ਸਿੱਧਾ ਪ੍ਰਭਾਵ ਹੈ। ਵਿਰੋਧੀ ਪਾਰਟੀਆਂ ਨੇ ਵੀ ਇਸ ਨੂੰ ਲੈ ਕੇ ਭਾਜਪਾ ‘ਤੇ ਨਿਸ਼ਾਨਾ ਵਿੰਨ੍ਹਿਆ ਸੀ।