ਕੈਪਟਨ ਅਮਰਿੰਦਰ ਸਿੰਘ ਦੇ ਭ੍ਰਿਸ਼ਟ ਸਾਬਕਾ ਮੰਤਰੀ ਦੇ ਬਿਆਨ ਮਗਰੋਂ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਸਾਬਕਾ ਮੁੱਖ ਮੰਤਰੀ ‘ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਕੈਪਟਨ ਕੋਲ ਜੇ ਭ੍ਰਿਸ਼ਟ ਮੰਤਰੀਆਂ ਜਾ ਭ੍ਰਿਸ਼ਟ ਲੋਕਾ ਦੀ ਕੋਈ ਸੂਚੀ ਹੈ ਤਾਂ ਉਨ੍ਹਾਂ ਨੂੰ ਜਲਦ ਹੀ ਮਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦੇਣੀ ਚਾਹੀਦੀ ਹੈ ਤਾਂ ਜੋਂ ਉਹ ਉਨ੍ਹਾਂ ‘ਤੇ ਕਾਰਵਾਈ ਕਰ ਸਕਣ।
ਇਥੇ ਹੀ ਬਸ ਨਹੀਂ, ਰਾਣਾ ਗੁਰਜੀਤ ਨੇ ਕਿਹਾ ਕਿ ਸੂਬੇ ਵਿਚ ਰੇਤ ਮਾਫੀਆ ‘ਤੇ ਕਾਫੀ ਸਿਆਸਤ ਹੁੰਦੀ ਰਹੀ ਹੈ ਅਤੇ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਕਰੀਬ 300 ਕਰੋੜ ਰੁਪਏ ਵਿੱਚ ਰੇਟ ਦੀਆਂ ਖੱਡਾਂ ਦੀ ਨਿਲਾਮੀ ਹੋਈ ਤੇ ਉਹ ਪੈਸਾ ਕਿੱਥੇ ਗਿਆ ਤੇ ਉਹ ਕੌਣ ਲੋਕ ਸਨ, ਜਿਨ੍ਹਾਂ ਕੋਲ ਇਹ ਖੱਡਾਂ ਸਨ, ਇਸ ਬਾਰੇ ਵੀ ਜਾਂਚ ਹੋਣੀ ਚਾਹੀਦੀ ਹੈ।
ਕਾਂਗਰਸੀ ਵਿਧਾਇਕ ਨੇ ਸਾਫ਼ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਤਕਰੀਬਨ 4 ਸਾਲ ਤੋ ਵਧ ਸਮੇਂ ਤੱਕ ਸੂਬੇ ਦੇ ਮੁੱਖ ਮੰਤਰੀ ਰਹੇ, ਉਨ੍ਹਾਂ ਕੋਲ ਭ੍ਰਿਸ਼ਟ ਮੰਤਰੀਆਂ ਦੀ ਸੂਚੀ ਸੀ ਤਾਂ ਕਾਰਵਾਈ ਕਰਦੇ।
ਰਾਣਾ ਗੁਰਜੀਤ ਨੇ ਸੂਬੇ ਦੇ ਬਰਖਾਸਤ ਮੰਤਰੀ ਵਿਜੇ ਸਿੰਗਲਾ ‘ਤੇ ਹੋਈ ਕਾਰਵਾਈ ਅਤੇ ਆਪਣੇ ਕੱਟੜ ਵਿਰੋਧੀ ਸੁਖਪਾਲ ਖਹਿਰਾ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਇਸ ਮਾਮਲੇ ਵਿਚ ਉਨ੍ਹਾਂ ਦਾ ਮਨ ਤਾਂ ਨਹੀਂ ਮੰਨਦਾ ਕਿ ਇਹ ਟਿੱਪਣੀ ਕਰਨ, ਪਰ ਇਸ ਮਸਲੇ ‘ਤੇ ਸਰਕਾਰ ਨੂੰ ਸੁਖਪਾਲ ਖਹਿਰਾ ਵਲੋਂ ਦਿੱਤੀ ਗਈ ਰਾਏ ‘ਤੇ ਕੰਮ ਕਰਨਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਜੇ ਮੁੱਖ ਮੰਤਰੀ ਮਾਨ ਪੁੱਛਣਗੇ ਤਾਂ ਉਹ ਭ੍ਰਿਸ਼ਟ ਸਾਬਕਾ ਮੰਤਰੀਆਂ ਦੀ ਸੂਚੀ ਦੇਣਗੇ।