ਪੰਜਾਬ ਵਿਚ ਵਿਧਾਨ ਸਭਾ ਚੋਣਾਂ ਲਈ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਤੇ ਅੱਜ ਨਾਮਜ਼ਦਗੀ ਭਰਨ ਦਾ ਆਖਰੀ ਦਿਨ ਹੈ। ਉਮੀਦਵਾਰਾਂ ਵੱਲੋਂ ਚੋਣ ਕਮਿਸ਼ਨ ਵਿਚ ਨਾਮਜ਼ਦਗੀ ਪੱਤਰ ਦਾਖਲ ਕਰਾਏ ਜਾ ਰਹੇ ਹਨ। ਰਾਣਾ ਇੰਦਰ ਪ੍ਰਤਾਪ ਨੇ ਕਾਂਗਰਸ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਸੁਲਤਾਨਪੁਰ ਲੋਧੀ ਤੋਂ ਅੱਜ ਉਨ੍ਹਾਂ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜਦਗੀ ਪੇਪਰ ਦਾਖ਼ਲ ਕੀਤੇ ਹਨ।
ਰਾਣਾ ਇੰਦਰ ਪ੍ਰਤਾਪ ਕਾਂਗਰਸ ਦੇ ਮੰਤਰੀ ਰਾਣਾ ਗੁਰਜੀਤ ਦੇ ਸਪੁੱਤਰ ਹਨ ਅਤੇ ਇਸ ਵਾਰ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਕਾਂਗਰਸ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਵਿਰੁੱਧ ਚੋਣ ਪ੍ਰਚਾਰ ਕਰ ਰਹੇ ਅਤੇ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਪੰਜਾਬ ਵਿੱਚ ਫਰਵਰੀ ਨੂੰ ਵੋਟਾਂ ਪੈਣਗੀਆਂ। ਹੁਣ ਅਗਲੇ ਦੋ ਦਿਨ ਭਰੇ ਗਏ ਨਾਮਜ਼ਦਗੀ ਪੱਤਰਾਂ ਦੀ ਜਾਂਚ ਪੜਤਾਲ ਹੋਵੇਗੀ। ਇਨ੍ਹਾਂ ਵਿੱਚੋਂ ਜਿਹੜੇ ਨਾਮਜ਼ਦਗੀ ਪੱਤਰ ਠੀਕ ਨਹੀਂ ਹੋਣਗੇ ਜਾਂ ਜਿਨ੍ਹਾਂ ‘ਤੇ ਆਬਜੈਕਸ਼ਨ ਹੋਣਗੇ, ਉਨ੍ਹਾਂ ‘ਤੇ ਫੈਸਲਾ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਚੱਲਦੀ ਇੰਟਰਵਿਊ ‘ਚ ਪੱਤਰਕਾਰਾਂ ਨੂੰ ਚੁੱਪ ਕਰਵਾ ਕੇ ਜਨਤਾ ਨੇ ਖੁਦ ਪੁੱਛੇ ਸਵਾਲ..”
ਇਸ ਪਿੱਛੋਂ ਨਾਮਜ਼ਦਗੀਆਂ ਵਾਪਿਸ ਲੈਣ ਲਈ 4 ਫ਼ਰਵਰੀ ਦਾ ਸਾਮਾਂ ਤੈਅ ਕੀਤਾ ਗਿਆ ਹੈ। ਜਿਨ੍ਹਾਂ ਉਮੀਦਵਾਰਾਂ ਨੇ ਨਾਮਜ਼ਦਗੀਆਂ ਭਰ ਤਾਂ ਦਿੱਤੀਆਂ ਸਨ, ਪਰ ਹੁਣ ਉਹ ਚੋਣ ਨਹੀਂ ਲੜਨਾ ਚਾਹੁੰਦੇ, ਉਹ ਆਪਣੀ ਨਾਮਜ਼ਦਗੀ ਵਾਪਸ ਲੈ ਸਕਣਗੇ।
ਗੌਰਤਲਬ ਹੈ ਕਿ ਕਾਂਗਰਸ ਵੱਲੋਂ 11 ਮੌਜੂਦਾ ਵਿਧਾਇਕਾਂ ਦੇ ਟਿਕਟ ਕੱਟ ਦਿੱਤੇ ਗਏ ਹਨ ਜਿਸ ਕਾਰਨ ਬਹੁਤ ਸਾਰੇ ਵਿਧਾਇਕ ਜਾਂ ਤਾਂ ਦੂਜੀਆਂ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ ਜਾਂ ਆਜ਼ਾਦ ਉਮੀਦਵਾਰ ਵਜੋਂ ਆਪਣੀ ਕਿਸਮਤ ਅਜਮਾਉਣ ਲੱਗੇ ਹਨ।