ਕਾਂਗਰਸ ਛੱਡ ਕੇ ਅੱਜ ਭਾਜਪਾ ਵਿੱਚ ਸ਼ਾਮਲ ਹੋਣ ਪਿੱਛੋਂ ਸਾਬਕਾ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਮੈਂ ਇਹ ਫੈਸਲਾ ਪੰਜਾਬ ਦੇ ਹਿੱਤ ਵਿੱਚ ਲਿਆ ਹੈ। ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਹੀ ਪੰਜਾਬ ਨੂੰ ਬਚਾ ਸਕਦੇ ਹਨ।
ਰਾਣਾ ਸੋਢੀ ਨੇ ਕਾਂਗਰਸ ‘ਤੇ ਵੱਡਾ ਹਮਲਾ ਬੋਲਦਿਆਂ ਕਿਹਾ ਕਿ ਕਾਂਗਰਸ ਨੇ ਸੂਬੇ ਦੀ ਸੁਰੱਖਿਆ ਅਤੇ ਫਿਰਕੂ ਸਦਭਾਵਨਾ ਨੂੰ ਦਾਅ ‘ਤੇ ਲਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਧਰਮ ਨਿਰਪੱਖ ਅਕਸ ਹੁਣ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕਾ ਹੈ। ਕਾਂਗਰਸ ‘ਚ ਇਹ ਅੰਦਰੂਨੀ ਕਲੇਸ਼ ਪੰਜਾਬ ‘ਚ ਖਤਰਨਾਕ ਸਥਿਤੀ ਪੈਦਾ ਕਰ ਰਹੀ ਹੈ।
ਦੱਸ ਦੇਈਏ ਕਿ ਗੁਰੂਹਰਸਹਾਏ ਤੋਂ ਵਿਧਾਇਕ ਤੇ ਕਾਂਗਰਸ ਸਰਕਾਰ ਦੇ ਸਾਬਕਾ ਕੇਂਦਰੀ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਭੂਪੇਂਦਰ ਯਾਦਵ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ।
ਵੀਡੀਓ ਲਈ ਕਲਿੱਕ ਕਰੋ -:
Carrot Radish Pickle | ਗਾਜਰ, ਮੂਲੀ ਅਤੇ ਹਰੀ ਮਿਰਚ ਦਾ ਅਚਾਰ | Instant Pickle | Mix Pickle | Pickle Recipe
ਦੱਸ ਦੇਈਏ ਕਿ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਉਨ੍ਹਾਂ ਟਵੀਟ ਵਿੱਚ ਕਿਹਾ ਸੀ ਕਿ ਮੈਂ ਪੰਜਾਬ ਦਾ ਦਮ ਘੁੱਟਣ ਅਤੇ ਲਾਚਾਰੀ ਨੂੰ ਸਵੀਕਾਰ ਨਹੀਂ ਕਰ ਸਕਦਾ! ਕਾਂਗਰਸ ਪਾਰਟੀ ਨੇ ਸੂਬੇ ਦੀ ਸੁਰੱਖਿਆ ਅਤੇ ਭਾਈਚਾਰਕ ਸਾਂਝ ਨੂੰ ਦਾਅ ‘ਤੇ ਲਗਾ ਦਿੱਤਾ ਹੈ। ਡੂੰਘੇ ਦੁੱਖ ਨਾਲ, ਮੈਂ ਤੁਰੰਤ ਪ੍ਰਭਾਵ ਨਾਲ ਕਾਂਗਰਸ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਆਪਣਾ ਅਸਤੀਫਾ ਦੇ ਰਿਹਾ ਹਾਂ।
ਇਹ ਵੀ ਪੜ੍ਹੋ : PM ਮੋਦੀ ਸੰਭਾਲਣਗੇ ਪੰਜਾਬ ‘ਚ ਭਾਜਪਾ ਦੀ ਕਮਾਨ, ਚੋਣਾਂ ਤੋਂ ਪਹਿਲਾਂ ਸੂਬੇ ਨੂੰ ਦੇ ਸਕਦੇ ਨੇ ਵੱਡੇ ਗੱਫੇ
ਰਾਣਾ ਗੁਰਮੀਤ ਸਿੰਘ ਸੋਢੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਮੰਨੇ ਜਾਂਦੇ ਹਨ। ਗੁਰਮੀਤ ਸਿੰਘ ਸੋਢੀ ਗੁਰੂਹਰਸਹਾਏ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ। ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਗੁਰਮੀਤ ਸਿੰਘ ਰਾਣਾ ਨੂੰ ਕੈਬਨਿਟ ਮੰਤਰੀ ਦਾ ਦਰਜਾ ਮਿਲਿਆ ਸੀ।