ਗੁਰਮੀਤ ਸਿੰਘ ਰਾਣਾ ਸੋਢੀ ਅੱਜ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਪਿੱਛੋਂ ਉਨ੍ਹਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਆਪਣੀ ਫੋਟੋ ਟਵੀਟ ਕਰਦੇ ਹੋਏ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪੰਜਾਬ ਤੇ ਪੰਜਾਬੀਆਂ ਲਈ ਕੰਮ ਕਰਨ ਦੀ ਆਪਣੀ ਵਚਨਬੱਧਤਾ ਦੇ ਚੱਲਦਿਆਂ ਭਾਜਪਾ ਵਿੱਚ ਸ਼ਾਮਲ ਹੋਏ ਹਨ।
ਰਾਣਾ ਸੋਢੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਆਪਣੀ ਫੋਟੋ ਪੋਸਟ ਕੀਤੀ, ਜਿਸ ਵਿੱਚ ਅਮਿਤ ਸ਼ਾਹ ਗੁਲਦਤਾ ਭੇਟ ਕਰਕੇ ਉਨ੍ਹਾਂ ਦਾ ਭਾਜਪਾ ਵਿੱਚ ਸ਼ਾਮਲ ਹੋਣ ‘ਤੇ ਸਵਾਗਤ ਕਰ ਰਹੇ ਹਨ। ਉਨ੍ਹਾਂ ਲਿਖਿਆ ਕਿ ਅਮਿਤ ਸ਼ਾਹ ਵੀ ਉਨ੍ਹਾਂ ਵਾਂਗ ਹੀ ਪੰਜਾਬ ਦੀ ਤਰੱਕੀ ਦੀ ਰਾਹ ਵੱਲ ਲਿਜਾਣ ਲਈ ਜਨੂਨੀ ਹਨ। ਇਸ ਦੇ ਨਾਲ ਹੀ ਉਨ੍ਹਾਂ ‘ਤੇ ਭਰੋਸਾ ਕਰਨ ਲਈ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਤੇ ਪਾਰਟੀ ਵਿੱਚ ਅਜਿਹਾ ਨਿੱਘਾ ਸਵਾਗਤ ਕੀਤਾ।
ਦੱਸ ਦੇਈਏ ਕਿ ਗੁਰੂਹਰਸਹਾਏ ਤੋਂ ਵਿਧਾਇਕ ਤੇ ਕਾਂਗਰਸ ਸਰਕਾਰ ਦੇ ਸਾਬਕਾ ਕੇਂਦਰੀ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਭੂਪੇਂਦਰ ਯਾਦਵ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਰਾਣਾ ਗੁਰਮੀਤ ਸਿੰਘ ਸੋਢੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਮੰਨੇ ਜਾਂਦੇ ਹਨ। ਗੁਰਮੀਤ ਸਿੰਘ ਸੋਢੀ ਗੁਰੂਹਰਸਹਾਏ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ। ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਗੁਰਮੀਤ ਸਿੰਘ ਰਾਣਾ ਨੂੰ ਕੈਬਨਿਟ ਮੰਤਰੀ ਦਾ ਦਰਜਾ ਮਿਲਿਆ ਸੀ।
ਇਹ ਵੀ ਪੜ੍ਹੋ : ਰਾਣਾ ਸੋਢੀ ਦੇ ਕਾਂਗਰਸ ‘ਤੇ ਵੱਡੇ ਹਮਲੇ, ‘PM ਮੋਦੀ ਤੇ BJP ਹੀ ਪੰਜਾਬ ਨੂੰ ਬਚਾ ਸਕਦੇ ਨੇ’
ਭਾਜਪਾ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਉਨ੍ਹਾਂ ਟਵੀਟ ਵਿੱਚ ਕਿਹਾ ਸੀ ਕਿ ਮੈਂ ਪੰਜਾਬ ਦਾ ਦਮ ਘੁੱਟਣ ਅਤੇ ਲਾਚਾਰੀ ਨੂੰ ਸਵੀਕਾਰ ਨਹੀਂ ਕਰ ਸਕਦਾ! ਕਾਂਗਰਸ ਪਾਰਟੀ ਨੇ ਸੂਬੇ ਦੀ ਸੁਰੱਖਿਆ ਅਤੇ ਭਾਈਚਾਰਕ ਸਾਂਝ ਨੂੰ ਦਾਅ ‘ਤੇ ਲਗਾ ਦਿੱਤਾ ਹੈ। ਡੂੰਘੇ ਦੁੱਖ ਨਾਲ, ਮੈਂ ਤੁਰੰਤ ਪ੍ਰਭਾਵ ਨਾਲ ਕਾਂਗਰਸ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਆਪਣਾ ਅਸਤੀਫਾ ਦੇ ਰਿਹਾ ਹਾਂ।