ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈਆਂ ਮਿਲ ਰਹੀਆਂ ਹਨ, ਉਥੇ ਹੀ ਇੱਕ ਦਲਿਤ ਨੂੰ ਪਹਿਲੀ ਵਾਰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ ‘ਤੇ ਕਾਂਗਰਸ ਹਾਈਕਮਾਨ ਦੀਆਂ ਵੀ ਤਾਰੀਫਾਂ ਹੋ ਰਹੀਆਂ ਹਨ।
ਹਰਿਆਣਾ ਦੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਕਾਂਗਰਸ ਵਰਕਿੰਗ ਕਮੇਟੀ ਮੈਂਬਰ ਰਣਦੀਪ ਸਿੰਘ ਸੂਰਜੇਵਾਲਾ ਨੇ ਕਾਂਗਰਸ ਦੇ ਇਸ ਫੈਸਲੇ ਨੂੰ ਸਰਾਹਿਆ ਅਤੇ ਕਿਹਾ ਕਿ ਕਾਂਗਰਸ ਨੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਇੱਕ ਦਲਿਤ ਸਾਥੀ ਸ. ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਕੇ ਹਰ ਗਰੀਬ ਸਾਥੀ ਤੇ ਵਰਕਰ ਨੂੰ ਮਾਣ ਤੇ ਤਾਕਤਵਰ ਮਹਿਸੂਸ ਕਰਵਾਇਆ ਹੈ।
ਸੂਰਜੇਵਾਲਾ ਨੇ ਅੱਗੇ ਕਿਹਾ ਕਿ ਅੱਜ ਦਾ ਇਹ ਫੈਸਲਾ ਪੰਜਾਬ ਤੇ ਦੇਸ਼ ਦੇ ਹਰ ਵਾਂਝੇ ਤੇ ਸ਼ੋਸ਼ਿਤ ਸਾਥ ਲਈ ਉਮੀਦ ਦੀ ਨਵੀਂ ਕਿਰਨ ਬਣੇਗਾ ਅਤੇ ਨਵੇਂ ਦਰਵਾਜ਼ੇ ਖੋਲ੍ਹੇਗਾ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਦਲਿਤ ਨੂੰ ਪੰਜਾਬ ਦਾ CM ਬਣਾਏ ਜਾਣ ‘ਤੇ ਹਾਈਕਮਾਨ ਨੂੰ ਕੀਤਾ ਪ੍ਰਣਾਮ, ਕਿਹਾ- ਇਤਿਹਾਸ ‘ਚ….
ਦੱਸਣਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਪੰਜਾਬ ਸਰਕਾਰ ਦੇ ਨਵੇਂ ‘ਸਰਦਾਰ’ ਬਣ ਗਏ ਹਨ। ਕਾਂਗਰਸ ਨੇ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਾ ਕੇ ਵਿਰੋਧੀ ਪਾਰਟੀਆਂ ਦੇ ਨਾਲ -ਨਾਲ ਸਿਆਸੀ ਮਾਹਿਰਾਂ ਨੂੰ ਵੀ ਹੈਰਾਨ ਕਰ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਜਿਸ ਤਰ੍ਹਾਂ ਪਹਿਲਾਂ ਸੁਨੀਲ ਜਾਖੜ ਅਤੇ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਨਾਵਾਂ ਦੀ ਚਰਚਾ ਹੋਈ ਸੀ, ਇਹ ਮੰਨਿਆ ਜਾ ਰਿਹਾ ਸੀ ਕਿ ਕਾਂਗਰਸ ਕਿਸੇ ਹਿੰਦੂ ਜਾਂ ਜੱਟ ਸਿੱਖ ਨੂੰ ਨਵਾਂ ਮੁੱਖ ਮੰਤਰੀ ਬਣਾਏਗੀ।
ਚੰਨੀ ਨੇ ਦੇਰ ਸ਼ਾਮ ਹੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲ ਕੇ ਆਪਣਾ ਦਾਅਵਾ ਪੇਸ਼ ਕੀਤਾ। ਨਵੇਂ ਮੁੱਖ ਮੰਤਰੀ ਸੋਮਵਾਰ 20 ਸਤੰਬਰ ਨੂੰ ਸਵੇਰੇ 11 ਵਜੇ ਸਹੁੰ ਚੁੱਕਣਗੇ।