ਪੰਜਾਬ ਵਿਚ ਵਿਧਾਨ ਸਭਾ ਚੋਣਾਂ ਲਈ ਗਿਣਤੀ ਹੋ ਚੁੱਕੀ ਹੈ। ਪੰਜਾਬ ਵਿਚ ਕਾਂਗਰਸ ਦਾ ਬੁਰਾ ਹਾਲ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਤੇ ਭਦੌੜ ਦੋਵੇੇਂ ਹੀ ਵਿਧਾਨ ਸਭਾ ਸੀਟਾਂ ਤੋਂ ਹਾਰ ਗਏ ਹਨ। ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਅੰਮ੍ਰਿਤਸਰ ਈਸਟ ਸੀਟ ਤੋਂ ਹਾਰ ਮਿਲੀ ਹੈ।
ਕਾਂਗਰਸੀ ਆਗੂ ਰਣਦੀਪ ਸਿੰਘ ਸੂਰਜੇਵਾਲਾ ਨੇ ਪੰਜਾਬ ਵਿਚ ਕਾਂਗਰਸ ਦੀ ਹਾਰ ਲਈ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਪੰਜ ਸੂਬਿਆਂ ਦੇ ਨਤੀਜੇ ਕਾਂਗਰਸ ਪਾਰਟੀ ਦੀਆਂ ਉਮੀਦਾਂ ਦੇ ਉਲਟ ਆਏ ਹਨ। ਅਸੀਂ ਸਵੀਕਾਰ ਕਰਦੇ ਹਾਂ ਕਿ ਅਸੀਂ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਨਹੀਂ ਉਤਰੇ ਹਾਂ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਦੌਰਾਨ 4.5 ਸਾਲ ਦੀ ਸੱਤਾ ਵਿਰੋਧੀ ਲਹਿਰ ਤੋਂ ਉਭਰ ਨਹੀਂ ਸਕੀ ਅਤੇ ਲੋਕਾਂ ਨੇ ਬਦਲਾਅ ਲਈ ਆਪ ਨੂੰ ਵੋਟ ਦਿੱਤਾ। ਇਹ ਸਾਡੇ ਲਈ ਸੀਖ ਹੈ ਕਿ ਸਾਨੂੰ ਹੋਰ ਮਿਹਨਤ ਕਰਨ ਦੀ ਲੋੜ ਹੈ। ਅਸੀਂ ਹਾਰ ਦੇ ਕਾਰਨਾਂ ‘ਤੇ ਮੰਥਨ ਕਰਾਂਗੇ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਪੰਜਾਬ ਵਿਚ ਆਮ ਆਦਮੀ ਪਾਰਟੀ 37 ਸੀਟਾਂ ‘ਤੇ ਜਿੱਤ ਨਾਲ ਤਿੰਨ-ਚੌਥਾਈ ਬਹੁਮਤ ‘ਤੇ ਹੈ ਤੇ 117 ਵਿਧਾਨ ਸਭਾ ਸੀਟਾਂ ਵਿਚ 54 ਸੀਟਾਂ ‘ਤੇ ਅੱਗੇ ਚੱਲ ਰਹੀ ਹੈ। ਕਾਂਗਰਸ ਨੇ ਚਾਰ ਸੀਟਾਂ ਤੋਂ ਜਿੱਤ ਹਾਸਲ ਕੀਤੀ ਤੇ 15 ਤੋਂ ਅੱਗੇ ਚੱਲ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਨੇ 1 ਸੀਟ ਜਿੱਤੀ ਹੈ ਤੇ ਇੱਕ ਹੋਰ ਸੀਟ ਤੋਂ ਬਸਪਾ ਅੱਗੇ ਚੱਲ ਰਹੀ ਹੈ। ਇਸ ਤੋਂ ਇਲਾਵਾ ਆਜ਼ਾਦ ਉਮੀਦਵਾਰ ਨੇ ਇੱਕ ਸੀਟ ਜਿੱਤੀ ਹੈ।
ਇਹ ਵੀ ਪੜ੍ਹੋ : Punjab Result 2022 : ‘ਆਪ’ ਦੀ ਜਿੱਤ ‘ਤੇ ਕੁਮਾਰ ਵਿਸ਼ਵਾਸ ਦੇ ਘਰ ਲੱਡੂ ਵੰਡਣ ਪਹੁੰਚੇ ਵਰਕਰ ਤੇ ਵਿਧਾਇਕ
ਸੂਰਜੇਵਾਲਾ ਨੇ ਕਿਹਾ ਕਿ ਕਾਂਗਰਸ ਨੇ ਗੁੱਟਬਾਜ਼ੀ ਤੇ ਸੱਤਾ ਵਿਰੋਧੀ ਲਹਿਰ ਨਾਲ ਲੜਾਈ ਲੜੀ ਅਤੇ ਚੋਣ ਮੈਦਾਨ ਵਿਚ ਉਤਰੀ। ਪਾਰਟੀ ਨੇ ਪਿਛਲੇ ਸਾਲ ਸਤੰਬਰ ਵਿਚ ਆਪਣਾ ਮੁੱਖ ਮੰਤਰੀ ਬਦਲ ਦਿੱਤਾ ਪਰ ਇਨ੍ਹਾਂ ਸਭ ਦੇ ਬਾਵਜੂਦ ਕਾਂਗਰਸ ਨੂੰ ਪੰਜਾਬ ਵਿਚ ਹਾਰ ਦਾ ਮੂੰਹ ਦੇਖਣਾ ਪਿਆ।